ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੰਗਰੂਰ ’ਚ  ਦਿਨ ਦਿਹਾੜੇ ਚੱਲੀ ਗੋਲੀ, ਦੋ ਜ਼ਖਮੀ

ਸੰਗਰੂਰ ’ਚ  ਦਿਨ ਦਿਹਾੜੇ ਚੱਲੀ ਗੋਲੀ, ਦੋ ਜ਼ਖਮੀ

1 / 3ਸੰਗਰੂਰ ’ਚ  ਦਿਨ ਦਿਹਾੜੇ ਚੱਲੀ ਗੋਲੀ, ਦੋ ਜ਼ਖਮੀ

ਸੰਗਰੂਰ ’ਚ  ਦਿਨ ਦਿਹਾੜੇ ਚੱਲੀ ਗੋਲੀ, ਦੋ ਜ਼ਖਮੀ

2 / 3ਲੋਕਾਂ ਨਾਲ ਗੱਲਬਾਤ ਕਰਦੇ ਪੁਲਿਸ ਅਧਿਕਾਰੀ

ਘਟਨਾ ਸਥਾਨ ਉਤੇ ਜਾਂਚ ਕਰਦੇ ਹੋਏ ਪੁਲਿਸ ਮੁਲਾਜ਼ਮ

3 / 3ਘਟਨਾ ਸਥਾਨ ਉਤੇ ਜਾਂਚ ਕਰਦੇ ਹੋਏ ਪੁਲਿਸ ਮੁਲਾਜ਼ਮ

PreviousNext

ਸੰਗਰੂਰ ਵਿਖੇ ਅੱਜ ਦਿਨ ਦਿਹਾੜੇ ਕੁਝ ਵਿਅਕਤੀਆਂ ਨੇ ਦੋ ਜਾਣਿਆਂ ਨੂੰ ਗੋਲੀ ਚਲਾਕੇ ਜ਼ਖਮੀ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਟਰੱਕ ਯੂਨੀਅਨ ਵਿਚ ਕਿਸੇ ਟੈਂਡਰ ਦਾ ਆਪਸੀ ਝਗੜਾ ਚੱਲ ਰਿਹਾ ਹੈ।

 

ਅੱਜ ਸੁਨਾਮ ਰੋਡ ਉਤੇ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਰਣਦੀਪ ਸਿੰਘ ਮਿੰਟੂ ਤੇ ਇਕ ਹੋਰ ਕਰਨ ਸਿੰਘ ਨੂੰ ਠੇਕੇਦਾਰ ਨੇ ਕਥਿਤ ਤੌਰ 'ਤੇ ਗੋਲੀ ਮਾਰਕੇ ਜ਼ਖਮੀ ਕਰ ਦਿੱਤਾ।  ਜਖ਼ਮੀ ਰਣਦੀਪ ਸਿੰਘ ਮਿੰਟੂ ਨੂੰ ਲੁਧਿਆਣਾ ਡੀਐਮਸੀ ਭੇਜ ਦਿੱਤਾ ਗਿਆ ਜਦੋਂ ਕਿ ਕਰਨ ਸਿੰਘ ਨੂੰ ਪਟਿਆਲਾ ਦੇ ਕਿਸੇ ਹਸਪਤਾਲ ਵਿਚ ਭੇਜਿਆ ਗਿਆ।

 

ਇਸ ਘਟਨਾ ਤੋਂ ਬਾਅਦ ਟਰੱਕ ਯੂਨੀਅਨ ਵੱਲੋਂ ਮੌਕੇ ਉਤੇ ਧਰਨਾ ਲਗਾਕੇ ਦੋਸ਼ ਲਗਾਇਆ ਕਿ ਪੁਲਿਸ ਇਸ ਮਾਮਲੇ ਸਬੰਧੀ ਕਾਰਵਾਈ ਨਹੀਂ ਕਰ ਰਹੀ।

 

ਇਸ ਮੌਕੇ ਡੀਐਸਪੀ ਸਤਪਾਲ ਸ਼ਰਮਾ ਨੇ ਪਹੁੰਚਕੇ ਪ੍ਰਦਰਸ਼ਨਕਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ, ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇਗਾ। ਡੀਐਸਪੀ ਦੇ ਭਰੋਸਾ ਦੇਣ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਧਰਨਾ ਚੁੱਕ ਦਿੱਤਾ।  ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:2 persons including former president of truck union Sangrur were injured when a contractor allegedly opened fire