ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਰਨਾਲਾ 'ਚ ਮਿਲੇ ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼, ਸੈਂਪਲ ਜਾਂਚ ਲਈ ਭੇਜੇ

ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਅੱਜ ਬਰਨਾਲਾ ਵਿਖੇ ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਨੂੰ ਆਈਸੋਲੇਸ਼ਨ ਵਾਰਡ 'ਚ ਦਾਖਲ ਕਰਵਾਇਆ ਗਿਆ ਹੈ। ਇਹ ਦੋਵੇਂ ਕੁਝ ਦਿਨ ਪਹਿਲਾਂ ਦੁਬਈ ਤੋਂ ਵਾਪਸ ਪੰਜਾਬ ਪਰਤੇ ਸਨ।
 

ਬਰਨਾਲਾ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਦੋ ਸ਼ੱਕੀ ਮਰੀਜ਼ਾਂ 'ਚ ਇੱਕ 60 ਸਾਲਾ ਔਰਤ ਅਤੇ 45 ਸਾਲਾ ਵਿਅਕਤੀ ਸ਼ਾਮਿਲ ਹੈ। ਇਨ੍ਹਾਂ ਨੂੰ ਬਰਨਾਲਾ ਦੇ ਸੋਹਲ ਪੱਟੀ 'ਚ ਬਣਾਏ ਆਈਸੋਲੇਸ਼ਨ ਵਾਰਡ 'ਚ ਰੱਖਿਆ ਗਿਆ ਹੈ। ਇਹ ਦੋਵੇਂ ਸ਼ੱਕੀ ਮਰੀਜ਼ 10 ਦਿਨ ਪਹਿਲਾਂ ਦੁਬਈ ਤੋਂ ਪਰਤੇ ਸਨ। ਉਨ੍ਹਾਂ ਨੂੰ ਛਾਤੀ 'ਚ ਦਰਦ ਤੋਂ ਬਾਅਦ ਖੂਨ ਦੇ ਸੈਂਪਲ ਲੈ ਕੇ ਆਈਸੋਲੇਸ਼ਨ ਵਾਰਡ 'ਚ ਭੇਜ ਦਿੱਤਾ ਗਿਆ ਹੈ। ਇਨ੍ਹਾਂ ਦੋਹਾਂ ਦੀ ਰਿਪੋਰਟ ਅੱਜ ਸ਼ਾਮ ਤਕ ਆਉਣ ਦੀ ਉਮੀਦ ਹੈ।
 

ਦੱਸ ਦੇਈਏ ਕਿ ਪੰਜਾਬ 'ਚ ਕੋਰੋਨਾ ਵਾਇਰਸ ਦੇ ਤਿੰਨ ਪਾਜੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਇਨ੍ਹਾਂ 'ਚੋਂ ਇੱਕ ਦੀ ਮੌਤ ਹੋ ਚੁੱਕੀ ਹੈ। ਅੱਜ ਮੋਹਾਲੀ ਵਿਖੇ 69 ਸਾਲਾ ਬਜ਼ੁਰਗ ਔਰਤ ਦੀ ਰਿਪੋਰਟ ਪਾਜੀਟਿਵ ਆਈ ਹੈ। ਇਹ ਔਰਤ ਕੁਝ ਦਿਨ ਪਹਿਲਾਂ ਬ੍ਰਿਟੇਨ (ਯੂਕੇ) ਤੋਂ ਭਾਰਤ ਪਰਤੀ ਸੀ।
 

ਇਸ ਤੋਂ ਪਹਿਲਾਂ ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦਾ ਪਹਿਲਾ ਪਾਜੀਟਿਵ ਮਾਮਲਾ ਸਾਹਮਣੇ ਆਇਆ ਸੀ। ਉਸ ਦੇ ਖੂਨ ਦੇ ਸੈਂਪਲਾਂ ਦੀ ਦੋ ਵਾਰ ਜਾਂਚ ਕਰਵਾਈ ਗਈ ਹੈ ਅਤੇ ਦੋਵੇਂ ਵਾਰ ਰਿਪੋਰਟ ਪਾਜੀਟਿਵ ਆਈ ਹੈ। ਉਸ ਨੂੰ ਜੀ.ਐਮ.ਸੀ. ਅੰਮ੍ਰਿਤਸਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਹੁਣ ਸਥਿਰ ਹੈ।
 

ਉੱਧਰ ਬੀਤੇ ਦਿਨੀਂ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) 'ਚ ਇੱਕ 70 ਸਾਲਾ ਬਜ਼ੁਰਗ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ। ਬਜ਼ੁਰਗ ਦੋ ਹਫਤੇ ਪਹਿਲੇ ਇਟਲੀ ਹੁੰਦੇ ਹੋਏ ਜਰਮਨੀ ਤੋਂ ਵਾਪਿਸ ਆਇਆ ਸੀ ਅਤੇ ਉਸ ਦੇ ਦਿਲ 'ਚ ਬਹੁਤ ਤੇਜ਼ ਦਰਦ ਹੋਣ ਕਾਰਨ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:2 suspected coronavirus cases in barnala