ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

20,000 ਕੌਮਾਂਤਰੀ ਮੁਸਾਫ਼ਰਾਂ ਦੇ ਅਗਲੇ ਹਫ਼ਤੇ ਪੰਜਾਬ ਪਹੁੰਚਣ ਦੀ ਉਮੀਦ

ਸੂਬੇ 'ਚ ਰੋਜ਼ਾਨਾ 2500 ਰੈਗੂਲਰ ਟੈਸਟ ਕੀਤੇ ਜਾ ਰਹੇ ਹਨ : ਕੈਪਟਨ
 

ਰੈੱਡ, ਔਰੇਂਜ ਅਤੇ ਗਰੀਨ ਜ਼ੋਨਾਂ ਦੇ ਵਰਗੀਕਰਨ ਦਾ ਫੈਸਲਾ ਸੂਬਿਆਂ ਉੱਪਰ ਛੱਡ ਦੇਣਾ ਚਾਹੀਦਾ ਹੈ ਜਿਸ ਸਦਕਾ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨੀ ਹਕੀਕਤਾਂ ਦੇ ਅਨੁਸਾਰ ਖੇਤਰਾਂ ਦੀ ਨਿਸ਼ਾਨਦੇਹੀ ਲਈ ਅਧਿਕਾਰਤ ਕੀਤਾ ਜਾ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਾਟਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ ਤੋਂ ਇਲਾਵਾ ਡਾ. ਮਨਮੋਹਨ ਸਿੰਘ ਅਤੇ ਸ੍ਰੀ ਰਾਹੁਲ ਗਾਂਧੀ ਸਮੇਤ ਕਾਂਗਰਸ ਦੀ ਅਗਵਾਈ ਵਾਲੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਹੋਈ ਵੀਡੀਓ ਕਾਨਫਰੰਸ 'ਚ ਪੰਜਾਬ ਵੱਲੋਂ ਕੋਵਿਡ ਦੀ ਰੋਕਥਾਮ ਲਈ ਅਪਣਾਈ ਜਾ ਰਹੀ ਨੀਤੀ ਅਤੇ ਸੂਬੇ ਦੇ ਵਿੱਤੀ ਢਾਂਚੇ ਦੀ ਮੁੜ ਉਸਾਰੀ ਲਈ ਉਠਾਏ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਦਿੰਦਿਆਂ ਕੀਤਾ।
 

ਪਟਿਆਲਾ ਨੂੰ ਰੈੱਡ ਜ਼ੋਨ ਐਲਾਨੇ ਜਾਣ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਤੌਰ 'ਤੇ ਦੁੱਧ ਦਾ ਉਤਪਾਦਨ ਕਰਨ ਵਾਲਾ ਨਾਭਾ ਵੀ ਇਸ ਜ਼ਿਲ੍ਹੇ ਦਾ ਹੀ ਹਿੱਸਾ ਹੈ। ਪੰਜਾਬ 'ਚ ਇਸ ਮੌਕੇ ਚਾਰ ਕੰਟੋਨਮੈਂਟ ਜ਼ੋਨ ਅਤੇ ਚਾਰ ਰੈੱਡ ਜ਼ੋਨ ਜ਼ਿਲ੍ਹੇ ਹਨ। ਇਸ ਤੋਂ ਇਲਾਵਾ 15 ਜ਼ਿਲ੍ਹੇ ਔਰੇਂਜ ਜ਼ੋਨ ਵਿੱਚ ਅਤੇ ਬਾਕੀ ਰਹਿੰਦੇ ਤਿੰਨ ਗਰੀਨ ਜ਼ੋਨ ਵਿੱਚ ਹਨ।
 

ਮੁੱਖ ਮੰਤਰੀ ਨੇ ਸੂਬੇ ਵਿੱਚ ਵਾਪਸ ਪਰਤਣ ਵਾਲਿਆਂ ਖਾਸ ਕਰਕੇ ਭੀੜ ਵਾਲੇ ਸਮੁੰਦਰੀ ਜਹਾਜ਼ਾਂ ਰਾਹੀਂ ਖਾੜੀ ਮੁਲਕਾਂ ਤੋਂ ਕਾਮਿਆਂ ਦੀ ਵਾਪਸੀ ਨਾਲ ਸੂਬੇ ਵਿੱਚ ਰੋਗ ਫੈਲਣ ਦੇ ਵੱਡੇ ਖਤਰੇ ਬਾਰੇ ਵੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਪਰਵਾਸੀ ਪੰਜਾਬੀਆਂ ਖਾਸ ਕਰਕੇ ਕਾਮਿਆਂ ਦੇ ਚਾਰ ਸਮੁੰਦਰੀ ਜਹਾਜ਼ ਅਗਲੇ ਕੁਝ ਦਿਨਾਂ ਵਿੱਚ ਪਹੁੰਚਣ ਦੀ ਉਮੀਦ ਹੈ ਜਦਕਿ ਐਨ.ਆਰ.ਆਈਜ਼ ਨੂੰ ਲੈ ਕੇ ਪਹਿਲਾ ਜਹਾਜ਼ ਵੀਰਵਾਰ ਨੂੰ ਪਹੁੰਚਣ ਦੀ ਆਸ ਹੈ।
 

ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਲਗਭਗ 20,000 ਕੌਮਾਂਤਰੀ ਮੁਸਾਫ਼ਰਾਂ ਦੇ ਅਗਲੇ 2-3 ਹਫਤਿਆਂ ਵਿੱਚ ਪੰਜਾਬ ਪਹੁੰਚਣ ਦੀ ਉਮੀਦ ਹੈ ਅਤੇ ਬਾਕੀ ਸੂਬਿਆਂ ਤੋਂ ਵੀ ਅਗਲੇ ਦਿਨਾਂ ਵਿੱਚ ਕਰੀਬ 12,000 ਪੰਜਾਬੀ ਆ ਰਹੇ ਹਨ।
 

ਪੰਜਾਬ ਤੋਂ ਪਰਵਾਸੀ ਮਜ਼ਦੂਰਾਂ ਵੱਲੋਂ ਆਪਣੇ ਪਿੱਤਰੀ ਸੂਬਿਆਂ ਵਿੱਚ ਵਾਪਸ ਜਾਣ ਦੀ ਜ਼ਾਹਰ ਕੀਤੀ ਇੱਛਾ ਬਾਰੇ ਉਨ੍ਹਾਂ ਖੁਲਾਸਾ ਕੀਤਾ ਕਿ ਹੁਣ ਤਕ 10 ਲੱਖ ਮਜ਼ਦੂਰ ਰਜਿਸਟਰਡ ਹੋ ਚੁੱਕਾ ਹੈ, ਜਿਨ੍ਹਾਂ ਵਿੱਚੋਂ 85 ਫੀਸਦੀ ਯੂ.ਪੀ. ਅਤੇ ਬਿਹਾਰ ਨਾਲ ਸਬੰਧਤ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ 2500 ਰੈਗੂਲਰ ਟੈਸਟ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ 30199 ਟੈਸਟ ਕੀਤੇ ਜਾ ਚੁੱਕੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:20000 international passengers expected to arrive Punjab next week