ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ EC ਨੂੰ ਚੋਣ ਜ਼ਾਬਤੇ ਦੌਰਾਨ ਮਿਲੀਆਂ 2060 ਸ਼ਿਕਾਇਤਾਂ

ਪੰਜਾਬ ਰਾਜ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਦਫਤਰ ਮੁੱਖ ਚੋਣ ਅਫਸਰ ਪੰਜਾਬ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕੁਲ 2060 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਨਾਂ ਵਿੱਚੋਂ 1762 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ 298 ਸ਼ਿਕਾਇਤਾਂ ਵਿਚਾਰ ਅਧੀਨ ਹਨ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਤੋਂ 181 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਨਾਂ ਵਿੱਚੋਂ 164 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਜਦਕਿ 17 ਸ਼ਿਕਾਇਤਾਂ ਵਿਚਾਰ ਅਧੀਨ ਹਨ। ਇਸੇ ਤਰਾਂ ਪੁਲਿਸ ਨਾਲ ਸਬੰਧਤ 325 ਸ਼ਿਕਾਇਤਾਂ ਪ੍ਰਾਪਤ ਹੋਇਆਂ ਹਨ ਜਦਕਿ ਪੁਲਿਸ ਦੇ ਵਿਰੁਧ 149 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ।

 

ਇਸੇ ਤਰਾਂ ਕਰ ਤੇ ਆਬਕਾਰੀ ਵਿਭਾਗ ਨਾਲ ਸਬੰਧਤ 20 ਸ਼ਿਕਾਇਤਾਂ, ਪੇਂਡੂ ਅਤੇ ਪੰਚਾਇਤੀ ਵਿਕਾਸ ਵਿਭਾਗ ਨਾਲ ਸਬੰਧਤ 77 ਸ਼ਿਕਾਇਤਾਂ, ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ 79 ਸ਼ਿਕਾਇਤਾਂ ਅਤੇ ਹੋਰ ਵਿਭਾਗਾਂ ਨਾਲ ਸਬੰਧਤ 1157 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ।

 

ਉਨਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਰਾਜਨੀਤਕ ਪਾਰਟੀਆਂ ਵੱਲੋਂ 112 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਦਕਿ ਰਾਜਨੀਤਕ ਪਾਰਟੀਆਂ ਦੇ ਵਿਰੁੱਧ 58 ਸ਼ਿਕਾਇਤਾਂ ਮਿਲਿਆਂ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:2060 complaints received during the election commission of Punjab EC