ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ 17 ਅਪ੍ਰੈਲ 2020 ਸ਼ਾਮ 6 ਵਜੇ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ 5988 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 211 ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸੇ ਤਰ੍ਹਾਂ 5113 ਦੀ ਰਿਪੋਰਟ ਨੈਗੇਟਿਵ ਅਤੇ 664 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਕੋਰੋਨਾ ਵਾਇਰਸ ਕਾਰਨ ਹੁਣ ਤੱਕ 14 ਲੋਕਾਂ ਦੀ ਮੌਤ ਹੋਈ ਹੈ।
24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 1,007 ਨਵੇਂ ਕੇਸ, 23 ਮੌਤਾਂ
ਕੇਂਦਰੀ ਸਿਹਤ ਮੰਤਰਾਲੇ ਦੇ ਸੰਯੁਕਤ ਸੈਕਟਰੀ ਲਵ ਅਗਰਵਾਲ ਨੇ ਕਿਹਾ ਕਿ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 1,007 ਨਵੇਂ ਕੇਸ ਸਾਹਮਣੇ ਆਏ ਹਨ ਅਤੇ 23 ਲੋਕਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਾਨੂੰ ਹਰ ਮੋਰਚੇ 'ਤੇ ਕੋਰੋਨਾ ਨਾਲ ਲੜਨਾ ਹੈ, ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਦਾ ਟੀਕਾ ਛੇਤੀ ਤਿਆਰ ਹੋ ਜਾਵੇ। ਸਾਡੇ ਲਈ ਇੱਕ ਵੀ ਮੌਤ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਭਾਰਤ ਦੂਜੇ ਦੇਸ਼ਾਂ ਨਾਲੋਂ ਬਿਹਤਰ ਹੈ। ਕੋਰੋਨਾ ਕੇਸਾਂ ਦੇ ਗ੍ਰੋਥ ਫੈਕਟਰ ਵਿੱਚ 40% ਦੀ ਕਮੀ ਆਈ ਹੈ। ਇਸ ਬਿਮਾਰੀ ਤੋਂ 13.06 ਪ੍ਰਤੀਸ਼ਤ ਲੋਕ ਠੀਕ ਹੋ ਗਏ ਹਨ।
ਭਾਰਤ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 13 ਹਜ਼ਾਰ ਤੋਂ ਵੱਧ
ਭਾਰਤ ਵਿੱਚ ਕੋਰੋਨਾ ਵਾਇਰਸ ਦਾ ਪ੍ਰਕੋਪ ਜਾਰੀ ਹੈ, ਜਿਸ ਕਾਰਨ ਕੋਰੋਨਾ ਨਾਲ ਪ੍ਰਭਾਵਤ ਲੋਕਾਂ ਦੀ ਗਿਣਤੀ 13 ਹਜ਼ਾਰ ਨੂੰ ਪਾਰ ਕਰ ਗਈ ਹੈ। ਪਰ ਪਿਛਲੇ ਦੋ ਦਿਨਾਂ ਵਿੱਚ ਕੋਰੋਨਾ ਵਿੱਚ ਤਬਾਹੀ ਵਿੱਚ ਕਮੀ ਆਈ ਹੈ। ਦੇਸ਼ ਵਿੱਚ ਹੁਣ ਤੱਕ ਘਾਤਕ ਕੋਰੋਨਾ ਵਾਇਰਸ ਕੋਵਿਡ -19 ਮਹਾਂਮਾਰੀ ਕਾਰਨ 437 ਲੋਕਾਂ ਦੀ ਮੌਤ ਹੋ ਚੁੱਕੀ ਹੈ।