ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

2127 ਗੈਂਗਸਟਰ ਕੀਤੇ ਗ੍ਰਿਫ਼ਤਾਰ, 1040 ਹਥਿਆਰ ਤੇ 468 ਵਾਹਨ ਜ਼ਬਤ: DGP ਦਿਨਕਰ ਗੁਪਤਾ

ਪੰਜਾਬ ਸਰਕਾਰ ਵੱਲੋਂ ਕੈਟਾਗਰੀ ਏ ਦੇ 8 ਗੈਂਗਸਟਰਾਂ ਸਮੇਤ ਹੁਣ ਤਕ 2127 ਗੈਂਗਸਟਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਅਤੇ 10 ਗੈਂਗਸਟਰਾਂ (ਇਨ੍ਹਾਂ 'ਚੋਂ ਪੰਜ ਏ-ਕੈਟਾਗਰੀ ਦੇ) ਖ਼ਿਲਾਫ਼ ਢੁੱਕਵੀਂ ਕਾਰਵਾਈ ਕੀਤੀ ਗਈ ਹੈ। ਇਨ੍ਹਾਂ ਗੈਂਗਸਟਰਾਂ ਤੋਂ ਕੁਲ 1040 ਹਥਿਆਰ ਅਤੇ 468 ਵਾਹਨ ਜ਼ਬਤ ਕੀਤੇ ਗਏ ਹਨ।

 

ਨਾਮੀ ਅਖਬਾਰ ਪੰਜਾਬੀ ਜਾਗਰਣ ਦੀ ਰਿਪੋਰਟ ਮੁਤਾਬਕ ਦਿਨਕਰ ਗੁਪਤਾ ਨੇ ਦੱਸਿਆ ਕਿ ਮੌਜੂਦਾ ਕਾਰਜਕਾਲ ਦੌਰਾਨ ਸੂਬਾ ਸਰਕਾਰ ਨਾਭਾ ਜੇਲ੍ਹ ਤੋੜਨ ਦੇ ਮਾਮਲੇ ਦੇ ਮਾਸਟਰ ਮਾਈਂਡ ਅਤੇ ਅੱਤਵਾਦੀਆਂ/ਗੈਂਗਸਟਰਾਂ ਦੇ ਕੇਂਦਰ ਬਿੰਦੂ ਰਮਨਜੀਤ ਸਿੰਘ ਉਰਫ਼ ਰੋਮੀ ਦੀ ਹਾਂਗਕਾਂਗ (ਚੀਨ) ਤੋਂ ਹਵਾਲਗੀ ਲੈਣ ਵਿਚ ਸਫਲ ਰਹੀ ਹੈ। ਰੋਮੀ ਨਸ਼ਾ/ਹਥਿਆਰ ਤਸਕਰੀ ਵਿਚ ਵੀ ਸ਼ਾਮਲ ਸੀ।

 

ਇਸ ਤੋਂ ਇਲਾਵਾ ਸੂਬਾ ਸਰਕਾਰ ਬੰਬੀਹਾ ਗਿਰੋਹ ਦੇ ਮੁਖੀ ਸੁਖਪ੍ਰੀਤ ਸਿੰਘ ਧਾਲੀਵਾਲ ਉਰਫ਼ ਬੁੱਢਾ (ਪੁੱਤਰ ਮੇਜਰ ਸਿੰਘ ਵਾਸੀ ਕੁੱਸਾ, ਤਹਿਸੀਲ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਮੋਗਾ) ਦੀ ਅਰਮੀਨੀਆ ਤੋਂ ਹਵਾਲਗੀ ਲੈਣ ਵਿਚ ਵੀ ਸਫਲ ਰਹੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:2127 gangsters arrested 1040 weapons and 468 vehicles seized: DGP Dinkar Gupta