ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ 'ਚ ਕੋਰੋਨਾ ਦੇ 234 ਮਾਮਲਿਆਂ ਦੀ ਪੁਸ਼ਟੀ,16 ਮੌਤਾਂ, ਮੋਹਾਲੀ 'ਚ 57 ਮਾਮਲੇ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ 18 ਅਪ੍ਰੈਲ 2020 ਸ਼ਾਮ 5 ਵਜੇ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ 6167 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 234 ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸੇ ਤਰ੍ਹਾਂ 5354 ਦੀ ਰਿਪੋਰਟ ਨੈਗੇਟਿਵ ਅਤੇ 579 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਕੋਰੋਨਾ ਵਾਇਰਸ ਕਾਰਨ ਹੁਣ ਤੱਕ 16 ਲੋਕਾਂ ਦੀ ਮੌਤ ਹੋਈ ਹੈ।

 

 

'23 ਸੂਬਿਆਂ ਦੇ 47 ਜ਼ਿਲ੍ਹਿਆਂ 'ਚ 14 ਦਿਨਾਂ ਤੋਂ ਕੋਰੋਨਾ ਦਾ ਕੋਈ ਕੇਸ ਨਹੀਂ'


ਕੋਰੋਨਾ ਵਾਇਰਸ ਨੂੰ ਰੋਕਣ ਲਈ ਲੌਕਡਾਊਨ ਕਾਰਨ ਦੇਸ਼ ਦੇ ਕਈ ਰਾਜਾਂ ਦੇ ਹਿੱਸਿਆਂ ਵਿੱਚ ਲਾਗਾਂ ਉੱਤੇ ਕਾਬੂ ਪਾਇਆ ਗਿਆ। ਸਿਹਤ ਮੰਤਰਾਲੇ ਨੇ ਕਿਹਾ ਕਿ ਜ਼ਿਲ੍ਹਾ ਅਤੇ ਸੂਬਾ ਪੱਧਰ 'ਤੇ ਵਧੀਆ ਕੰਮ ਦਾ ਨਤੀਜਾ ਹੈ ਕਿ 23 ਰਾਜਾਂ ਦੇ 47 ਜ਼ਿਲ੍ਹਿਆਂ ਵਿੱਚ ਘੱਟੋ ਘੱਟ 14 ਦਿਨਾਂ ਤੋਂ ਕੋਈ ਨਵਾਂ ਕੋਰੋਨਾ ਮਰੀਜ਼ ਨਹੀਂ ਮਿਲਿਆ ਹੈ, ਜਦੋਂ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਕੋਰੋਨਾ ਪੀੜਤ ਮਿਲੇ ਸਨ।


ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਪਿਛਲੇ 28 ਦਿਨਾਂ ਤੋਂ ਕਰਨਾਟਕ ਦੇ ਪੁਡੂਚੇਰੀ ਅਤੇ ਕੋਡਾਗੂ ਜ਼ਿਲ੍ਹੇ ਵਿੱਚ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ। ਹਾਲਾਂਕਿ, 3 ਰਾਜਾਂ ਵਿੱਚ 3 ਜ਼ਿਲ੍ਹੇ ਅਜਿਹੇ ਹਨ ਜਿਥੇ 14 ਦਿਨਾਂ ਤੱਕ ਇੱਕ ਵੀ ਮਰੀਜ਼ ਨਾ ਮਿਲਣ ਦੇ ਬਾਅਦ ਕੋਰੋਨਾ ਦੀ ਲਾਗ ਦਾ ਮਾਮਲਾ ਸਾਹਮਣੇ ਆਇਆ ਹੈ। 
........

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:216 CORONA POSITIVE CASES IN PUNJAB AND 16 DEATHS