ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅੰਮ੍ਰਿਤਸਰ- 23 ਸਾਲਾਂ ਕੁੜੀ 'ਤੇ ਦੋ ਅਣਪਛਾਤੇ ਨੌਜਵਾਨਾਂ ਨੇ ਕੀਤਾ ਤੇਜ਼ਾਬੀ ਹਮਲਾ

ਐਸਿਡ ਅਟੈਕ

ਅੰਮ੍ਰਿਤਸਰ ਜ਼ਿਲੇ ਦੇ ਥੋਬਾ ਪਿੰਡ ਵਿੱਚ ਸ਼ੁੱਕਰਵਾਰ ਨੂੰ ਇਕ 23 ਸਾਲ ਦੀ ਲੜਕੀ ਤੇਜ਼ਾਬੀ ਹਮਲੇ 'ਚ ਜ਼ਖਮੀ ਹੋ ਗਈ।

.

ਪੀੜਤਾ ਸ੍ਰੀ ਗੁਰੂ ਰਾਮਦਾਸ ਕਾਲਜ ਆਫ ਐਜੂਕੇਸ਼ਨ ਵਿਖੇ ਬੀ.ਐਡ. ਦਾ ਕੋਰਸ ਕਰ ਰਹੀ ਹੈ। ਜਦੋਂ ਉਹ ਕਾਲਜ ਤੋਂ ਵਾਪਸ ਆ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਰਵਿੰਦਰ 'ਤੇ ਤੇਜ਼ਾਬ ਨਾਲ ਹਮਲਾ ਕੀਤਾ।

 

 ਲੜਕੀ ਜਦੋਂ ਥੋਬਾ ਪਿੰਡ ਵਿੱਚ ਬੱਸ ਤੋਂ ਉਤਰੀ ਤਾਂ ਦੋ ਅਣਪਛਾਤੇ ਨੌਜਵਾਨਾਂ ਨੇ ਮੋਟਰਸਾਈਕਲ 'ਤੇ ਆ ਕੇ ਉਸ' ਤੇ ਤੇਜ਼ਾਬ ਸੁੱਟਿਆ, ਜਿਸ ਨਾਲ ਉਸ ਦੀ ਗਰਦਨ ਅਤੇ ਚਿਹਰੇ ਦਾ ਹੇਠਲਾ ਹਿੱਸਾ  ਸੜ ਗਿਆ। ਈ. ਐਸ.ਪੀ. (ਅੰਮ੍ਰਿਤਸਰ ਦਿਹਾਤੀ)  ਪਰਮਪਾਲ ਸਿੰਘ ਨੇ ਕਿਹਾ ਕਿ ਲੜਕੀ ਨੂੰ ਉਥੇ ਮੌਜੂਦ ਲੋਕਾਂ ਦੁਆਰਾ ਹਸਪਤਾਲ ਦਾਖਲ ਕਰਵਾਇਆ ਗਿਆ।

 

ਪੀੜਤਾ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਨੂੰ ਪਹਿਲਾਂ ਨੇੜੇ ਦੇ ਇੱਕ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ।

 

ਆਈਪੀਸੀ ਦੀ ਧਾਰਾ 326 ਏ ਤਹਿਤ ਅਣਪਛਾਤੇ ਹਮਲਾਵਰਾਂ ਦੇ ਖਿਲਾਫ ਮਾਮਲਾ ਰਾਮਦਾਸ ਪੁਲੀਸ ਸਟੇਸ਼ਨ ਵਿਖੇ ਦਰਜ ਕੀਤਾ ਗਿਆ ਹੈ ਅਤੇ ਜਾਂਚ ਚੱਲ ਰਹੀ ਹੈ।

 

ਜਦੋਂ ਸੰਪਰਕ ਕੀਤਾ ਗਿਆ ਤਾਂ ਸੁਪਰਡੈਂਟ ਆਫ ਪੁਲਿਸ ਸ਼ੈਲੇਂਦਰ ਸਿੰਘ, ਜੋ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ ਨੇ ਕਿਹਾ ਕਿ ਹਮਲੇ ਦੇ ਪਿੱਛੇ ਦਾ ਕਾਰਨ ਅਜੇ ਪਤਾ ਨਹੀਂ ਲਗਾਇਆ ਗਿਆ ਹੈ ਤੇ ਲੇਡੀ ਪੁਲਿਸ ਹਮਲਾਵਰਾਂ ਬਾਰੇ ਸੁਰਾਗ ਪ੍ਰਾਪਤ ਕਰਨ ਲਈ ਪੀੜਤ ਨਾਲ ਗੱਲਬਾਤ ਕਰ ਰਹੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:23 year old woman injured in an acid attack in amritsar district