ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਿਸਾਨਾਂ ਨੂੰ 24.30 ਲੱਖ ਭੌਂ ਸਿਹਤ-ਕਾਰਡ ਜਾਰੀ, ਲੋੜ ਮੁਤਾਬਕ ਵਰਤਣ ਖਾਦਾਂ

ਪੰਜਾਬ ਦੇ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਅੱਜ ਦੱਸਿਆ ਕਿ ਖਾਦਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਭੌਂ ਦੀ ਸਿਹਤ ਪਰਖ ਤੋਂ ਬਾਅਦ ਕਿਸਾਨਾਂ ਨੂੰ 24.30 ਲੱਖ ਭੌਂ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਦੇ ਆਧਾਰ 'ਤੇ ਲੋੜ ਮੁਤਾਬਕ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ।

 

ਯੂਰੀਆ ਅਤੇ ਡੀ.ਏ.ਪੀ. ਦੀ ਖਪਤ ਵਿੱਚ ਵੱਡੀ ਕਮੀ ਆਉਣ ਦਾ ਜ਼ਿਕਰ ਕਰਦਿਆਂ ਸ੍ਰੀ ਪੰਨੂੰ ਨੇ ਦੱਸਿਆ ਕਿ ਸਾਲ 2018 ਵਿੱਚ ਯੂਰੀਆ ਦੀ 14.57 ਲੱਖ ਟਨ ਖਪਤ ਹੋਈ ਸੀ ਜੋ ਸਾਲ 2019 ਵਿੱਚ ਘਟ ਕੇ 13.75 ਲੱਖ ਟਨ ਰਹਿ ਗਈ ਜਿਸ ਨਾਲ ਕਿਸਾਨਾਂ ਨੂੰ 49.20 ਕਰੋੜ ਦਾ ਲਾਭ ਪਹੁੰਚਿਆ।

 

ਇਸੇ ਤਰ੍ਹਾਂ ਡੀ.ਏ.ਪੀ. ਦੀ ਖਪਤ ਵਿੱਚ ਵੀ 33000 ਟਨ ਦੀ ਕਮੀ ਦਰਜ ਕੀਤੀ ਗਈ ਜੋ ਸਾਲ 2019 ਵਿੱਚ 1.42 ਲੱਖ ਟਨ ਰਹਿ ਗਈ ਜਦਕਿ ਸਾਲ 2018 ਵਿੱਚ 1.75 ਲੱਖ ਟਨ ਦੀ ਖਪਤ ਹੋਈ ਸੀ ਜਿਸ ਨਾਲ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਨੂੰ 82.50 ਕਰੋੜ ਰੁਪਏ ਦਾ ਫਾਇਦਾ ਹੋਇਆ।

 

ਸਾਉਣੀ-2019 ਦੌਰਾਨ ਕੀਟਨਾਸ਼ਕਾਂ ਦੀ ਖਪਤ ਬਾਰੇ ਵੇਰਵੇ ਦਿੰਦਿਆਂ ਖੇਤੀਬਾੜੀ ਸਕੱਤਰ ਨੇ ਦੱਸਿਆ ਕਿ ਨਕਲੀ ਬੀਜਾਂ ਅਤੇ ਖੇਤੀ ਰਸਾਇਣਾਂ ਦੀ ਵਿਕਰੀ ਰੋਕਣ ਲਈ ਪੂਰੀ ਮੁਸਤੈਦੀ ਵਰਤੀ ਗਈ ਜਿਸ ਦੇ ਨਤੀਜੇ ਵਜੋਂ ਫਸਲਾਂ ਦੇ ਉਤਪਾਦਨ ਵਿੱਚ ਪਿਛਲੇ ਸਾਰੇ ਰਿਕਾਰਡ ਟੁੱਟ ਗਏ।

 

ਸ੍ਰੀ ਪੰਨੂੰ ਨੇ ਅੱਗੇ ਦੱਸਿਆ ਕਿ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਕੀਟਨਾਸ਼ਕਾਂ ਦੀ ਵਰਤੋਂ ਵਿੱਚ 675 ਐਮ.ਟੀ. (ਟੈਕਨੀਕਲ ਗ੍ਰੇਡ) ਦੀ ਕਮੀ ਦਰਜ ਕੀਤੀ ਗਈ ਜਿਸ ਨਾਲ ਕਿਸਾਨਾਂ ਨੂੰ 355 ਕਰੋੜ ਰੁਪਏ ਦਾ ਲਾਭ ਹੋਇਆ ਜਦਕਿ ਸਾਉਣੀ-2018 ਦੌਰਾਨ 2000 ਕਰੋੜ ਰੁਪਏ ਦੀ ਲਾਗਤ ਨਾਲ 3838 ਐਮ.ਟੀ. ਕੀਟਨਾਸ਼ਕਾਂ ਦੀ ਵਰਤੋਂ ਕੀਤੀ ਗਈ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:24 30 lakh Soil health cards to farmers use of fertilizers as need