ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ 'ਚ ਕੋਰੋਨਾ ਦੇ 244 ਮਾਮਲਿਆਂ ਦੀ ਪੁਸ਼ਟੀ,16 ਮੌਤਾਂ, ਮੋਹਾਲੀ 'ਚ 61 ਮਾਮਲੇ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ 19 ਅਪ੍ਰੈਲ 2020 ਸ਼ਾਮ 6 ਵਜੇ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ 6607 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 244 ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸੇ ਤਰ੍ਹਾਂ 5949 ਦੀ ਰਿਪੋਰਟ ਨੈਗੇਟਿਵ ਅਤੇ 414 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਕੋਰੋਨਾ ਵਾਇਰਸ ਕਾਰਨ ਹੁਣ ਤੱਕ 16 ਲੋਕਾਂ ਦੀ ਮੌਤ ਹੋਈ ਹੈ।

 

 

ਦੱਸਣਯੋਗ ਹੈ ਕਿ ਐਤਵਾਰ ਨੂੰ ਮੋਹਾਲੀ ਜ਼ਿਲ੍ਹੇ ’ਚ ਕੋਰੋਨਾ–ਵਾਇਰਸ ਦੇ ਚਾਰ ਹੋਰ ਮਰੀਜ਼ ਸਾਹਮਣੇ ਆਏ ਹਨ। ਇੰਝ ਇਕੱਲੇ ਮੋਹਾਲੀ ਜ਼ਿਲ੍ਹੇ ’ਚ ਮਰੀਜ਼ਾਂ ਦੀ ਕੁੱਲ ਗਿਣਤੀ 61 ਅਤੇ ਸਮੁੱਚੇ ਪੰਜਾਬ ’ਚ ਇਹ ਗਿਣਤੀ 244 ਹੋ ਗਈ ਹੈ।

 

ਜ਼ਿਕਰਯੋਗ ਹੈ ਕਿ ਅੱਜ ਜਿਹੜੇ ਚਾਰ ਵਿਅਕਤੀਆਂ ਦੇ ਕੋਰੋਨਾ–ਟੈਸਟ ਪਾਜ਼ਿਟਿਵ ਆਏ ਹਨ, ਉਹ ਅਸਲ ’ਚ ਨਯਾ ਗਾਓਂ ਦੇ ਉਸੇ ਵਿਅਕਤੀ ਦੇ ਪਰਿਵਾਰਕ ਮੈਂਬਰ ਹਨ, ਜਿਹੜਾ ਪੀਜੀਆਈ–ਚੰਡੀਗੜ੍ਹ ’ਚ ਕੰਮ ਕਰਦਾ ਰਿਹਾ ਹੈ ਤੇ ਜੋ ਪਰਸੋਂ ਸ਼ੁੱਕਰਵਾਰ ਨੂੰ ਪਾਜ਼ਿਟਿਵ ਪਾਇਆ ਗਿਆ ਸੀ।
 

ਇਸ ਤੋਂ ਪਹਿਲਾਂ ਕੱਲ੍ਹ ਇਕੱਲੇ ਪਟਿਆਲਾ ’ਚ ਹੀ ਕੋਰੋਨਾ ਦੇ 15 ਨਵੇਂ ਕੇਸ ਪਾਏ ਗਏ ਸਨ ਅਤੇ ਤਿੰਨ ਜਲੰਧਰ ’ਚ ਅਤੇ ਇੱਕ ਗੁਰਦਾਸਪੁਰ ’ਚ ਪਾਇਆ ਗਿਆ ਸੀ। ਗੁਰਦਾਸਪੁਰ ਦਾ ਇਹ ਨਾਗਰਿਕ ਇਸ ਵੇਲੇ ਲੁਧਿਆਣਾ ’ਚ ਰਹਿ ਰਿਹਾ ਹੈ।

 

 

 

23 ਸੂਬਿਆਂ ਦੇ 54 ਜ਼ਿਲ੍ਹਿਆਂ 'ਚ 14 ਦਿਨਾਂ ਤੋਂ ਕੋਰੋਨਾ ਦਾ ਨਹੀਂ ਕੋਈ ਕੇਸ : ਸਿਹਤ ਮੰਤਰਾਲੇ  

 

ਭਾਰਤ ਵਿੱਚ ਵਿਦੇਸ਼ੀ ਨਾਗਰਿਕਾਂ ਸਮੇਤ ਕੋਰੋਨਾ ਮਹਾਂਮਾਰੀ ਨਾਲ ਪੀੜਤ ਲੋਕਾਂ ਦੀ ਗਿਣਤੀ ਐਤਵਾਰ (19 ਅਪ੍ਰੈਲ) ਨੂੰ ਵੱਧ ਕੇ 15,712 ਹੋ ਗਈ ਹੈ। ਇਹ ਜਾਣਕਾਰੀ ਕੇਂਦਰੀ ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। 

 

ਮੰਤਰਾਲੇ ਨੇ ਐਤਵਾਰ ਨੂੰ ਜਾਰੀ ਅੰਕੜਿਆਂ ਵਿੱਚ ਕਿਹਾ ਕਿ ਦੇਸ਼ ਵਿੱਚ ਕੋਵਿਡ -19 ਦੀ ਲਾਗ ਕਾਰਨ 507 ਮੌਤਾਂ ਹੋ ਚੁੱਕੀਆਂ ਹਨ ਅਤੇ ਇਸ ਵੇਲੇ ਕੁੱਲ 12,974 ਲੋਕ ਮਹਾਂਮਾਰੀ ਨਾਲ ਪੀੜਤ ਹਨ। 

 

ਉਥੇ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 1334 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਇਸ ਵਾਇਰਸ ਕਾਰਨ 27 ਲੋਕ ਆਪਣੀ ਜਾਨ ਗੁਆ ਚੁੱਕੇ ਹਨ ਅਤੇ ਹੁਣ ਤੱਕ ਕੁੱਲ 2231 (1 ਪ੍ਰਵਾਸੀ) ਮਰੀਜ਼ ਇਸ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ।

 

ਇਸ ਦੇ ਨਾਲ ਹੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਪਿਛਲੇ 14 ਦਿਨਾਂ ਤੋਂ ਦੇਸ਼ ਦੇ 23 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 54 ਜ਼ਿਲ੍ਹਿਆਂ ਵਿੱਚ ਕੋਰੋਨਾ ਵਾਇਰਸ ਦਾ ਇੱਕ ਵੀ ਕੇਸ ਸਾਹਮਣੇ ਨਹੀਂ ਆਇਆ ਹੈ।

..........


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:244 CORONA POSITIVE CASES IN PUNJAB AND 16 DEATHS