ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

10 ਦਿਨਾਂ ਤੋਂ ਸ੍ਰੀ ਹਜ਼ੂਰ ਸਾਹਿਬ ’ਚ ਫਸੇ ਹੋਏ ਨੇ 2,500 ਪੰਜਾਬੀ ਸ਼ਰਧਾਲੂ

9 ਦਿਨਾਂ ਤੋਂ ਸ੍ਰੀ ਹਜ਼ੂਰ ਸਾਹਿਬ ’ਚ ਫਸੇ ਹੋਏ ਨੇ 2,500 ਪੰਜਾਬੀ ਸ਼ਰਧਾਲੂ

ਮਹਾਂਰਾਸ਼ਟਰ ਦੇ ਨਾਂਦੇੜ ਵਿਖੇ ਸਥਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਸੱਚਖੰਡ ’ਚ ਇਸ ਵੇਲੇ 2,500 ਸ਼ਰਧਾਲੂ ਫਸੇ ਹੋਏ ਹਨ; ਇਨ੍ਹਾਂ ਵਿੱਚੋਂ ਬਹੁਤੇ ਪੰਜਾਬ ਨਾਲ ਹੀ ਸਬੰਧਤ ਹਨ। ਦਰਅਸਲ, ਕੋਰੋਨਾ ਵਾਇਰਸ ਕਾਰਨ ਸਮੁੱਚੇ ਦੇਸ਼ ’ਚ ਲੌਕਡਾਊਨ ਲਾਗੂ ਹੈ ਅਤੇ ਬੱਸਾਂ, ਰੇਲ–ਗੱਡੀਆਂ ਤੇ ਹਵਾਈ ਉਡਾਣਾਂ ਸਭ ਬੰਦ ਹਨ। ਇਸੇ ਲਈ ਸ਼ਰਧਾਲੂ ਉੱਥੇ ਫਸੇ ਹੋਏ ਹਨ।

 

 

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰਾ ਬੋਰਡ ਦੇ ਮੈਂਬਰ ਗੁਰਮੀਤ ਸਿੰਘ ਮਹਾਜਨ ਨੇ ‘ਹਿੰਦੁਸਤਾਨ ਟਾਈਮਜ਼’ ਨਾਲ ਫ਼ੋਨ ’ਤੇ ਗੱਲਬਾਤ ਦੌਰਾਨ ਦੱਸਿਆ ਕਿ ਢਾਈ ਹਜ਼ਾਰ ਸ਼ਰਧਾਲੂ ਨਾਂਦੇੜ ਵਿਖੇ ਪਿਛਲੇ 10 ਦਿਨਾਂ ਤੋਂ ਫਸੇ ਹੋਏ ਹਨ; ਜਿਨ੍ਹਾਂ ਵਿੱਚੋਂ 350 ਵਿਅਕਤੀ ਗੁਰਦੁਆਰਾ ਸਾਹਿਬ ਦੀ ਸਰਾਂ ’ਚ ਰਹਿ ਰਹੇ ਹਨ; ਜਦ ਕਿ 1,800 ਸ਼ਰਧਾਲੂ ਕਾਰ–ਸੇਵਾ ਦੁਆਰਾ ਚੱਲਣ ਵਾਲੀ ਸਰਾਂ ’ਚ ਠਹਿਰੇ ਹੋਏ ਹਨ।

 

 

ਸ੍ਰੀ ਮਹਾਜਨ ਨੇ ਦੱਸਿਆ ਕਿ ਭਾਵੇਂ ਸ਼ਰਧਾਲੂਆਂ ਨੂੰ ਰੋਜ਼ਮੱਰਾ ਦੀਆਂ ਸਾਰੀਆਂ ਵਸਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਪਰ ਫਿਰ ਵੀ ਸ਼ਰਧਾਲੂਆਂ ਨੂੰ ਆਪੋ–ਆਪਣੇ ਘਰਾਂ ਤੋਂ ਦੂਰ ਰਹਿਣਾ ਕੁਝ ਔਖਾ ਮਹਿਸੂਸ ਹੋ ਰਿਹਾ ਹੈ।

 

 

ਉਨ੍ਹਾਂ ਕਿਹਾ ਕਿ ਸਾਰੇ ਸ਼ਰਧਾਲੂਆਂ ਦੀ ਸੁਰੱਖਿਅਤ ਵਾਪਸੀ ਦੇ ਹਰ ਸੰਭਵ ਇੰਤਜ਼ਾਮ ਕੀਤੇ ਜਾ ਰਹੇ ਹਨ। ਨਾਂਦੇੜ ਤੋਂ ਭਾਜਪਾ ਦੇ ਐੱਮਪੀ ਸ੍ਰੀ ਗੋਵਿੰਦਰਾਓ ਚਿਖਾਲੀਕਰ ਨੇ ਇਸ ਮਾਮਲੇ ’ਚ ਕੇਂਦਰ ਸਰਕਾਰ ਨਾਲ ਲਗਾਤਾਰ ਸੰਪਰਕ ਬਣਾ ਕੇ ਰੱਖਿਆ ਹੋਇਆ ਹੈ।

 

 

ਸ੍ਰੀ ਮਹਾਜਨ ਨੇ ਦੱਸਿਆ ਕਿ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਛੇ ਕੁ ਦਿਨ ਪਹਿਲਾਂ ਨਾਂਦੇੜ ਵਿਖੇ ਫਸੇ ਹੋਏ ਹਜ਼ਾਰਾਂ ਸ਼ਰਧਾਲੂਆਂ ਦੀ ਸੁਰੱਖਿਅਤ ਵਾਪਸੀ ਦਾ ਭਰੋਸਾ ਦਿਵਾਇਆ ਸੀ ਤੇ ਹੁਣ ਕੇਂਦਰ ਸਰਕਾਰ ਦੀ ਕਿਸੇ ਸੂਚਨਾ ਦੀ ਉਡੀਕ ਕੀਤੀ ਜਾ ਰਹੀ ਹੈ।

 

 

ਇੱਥੇ ਵਰਨਣਯੋਗ ਹੈ ਕਿ ਬੀਤੀ 25 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹਾ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਚਿੱਠੀ ਲਿਖ ਕੇ ਸ਼ਰਧਾਲੂਆਂ ਨੂੰ ਸੁਰੱਖਿਅਤ ਪੰਜਾਬ ਵਾਪਸ ਭੇਜਣ ਦੀ ਬੇਨਤੀ ਕੀਤੀ ਸੀ।

 

 

ਗੁਰਦਾਸਪੁਰ ਤੋਂ ਭਾਜਪਾ ਐੱਮਪਾ ਸੰਨੀ ਦਿਓਲ ਨੇ ਵੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਇਸੇ ਮੁੱਦੇ ’ਤੇ ਇੱਕ ਚਿੱਠੀ ਲਿਖੀ ਸੀ।

 

 

ਕੱਲ੍ਹ ਵੀਰਵਾਰ ਨੂੰ ਖਡੂਰ ਸਾਹਿਬ ਤੋਂ ਐੱਮਪੀ ਸ੍ਰੀ ਜਸਬੀਰ ਸਿੰਘ ਡਿੰਪਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਬੇਨਤੀ ਕੀਤੀ ਸੀ ਕਿ ਨਾਂਦੇੜ ਵਿਖੇ ਫਸੇ ਹਜ਼ਾਰਾਂ ਸ਼ਰਧਾਲੂਆਂ ਨੂੰ ਇੱਕ ਖਾਸ ਰੇਲ–ਗੱਡੀ ਰਾਹੀਂ ਵਾਪਸ ਪੰਜਾਬ ਭੇਜਿਆ ਜਾਵੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:2500 pilgrims stranded at Hazur Sahib for nine days