ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁਫ਼ਤ ਮਿਲੇਗੀ ਪੰਜਾਬ ਦੇ 2500 ਵਿਦਿਆਰਥੀਆਂ ਨੂੰ ਸਿਖਲਾਈ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਲਾਂਡਰਾ ਦੇ ਚੰਡੀਗੜ ਗਰੁੱਪ ਆਫ਼ ਕਾਲਜਿਜ਼ ਵਿਖੇ ‘ਮੈਗਾ ਜੌਬ ਤੇ ਸੈਲਫ ਇੰਪਲਾਇਮੈਂਟ ਮੇਲੇ’ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਵੇਂ ਰੋਜ਼ਗਾਰ ਮੇਲੇ ਦੇ ਪਹਿਲੇ ਪੜਾਅ ਚ 10 ਹਜ਼ਾਰ ਵਿਦਿਆਰਥੀਆਂ ਨੇ ਖ਼ੁਦ ਨੂੰ ਸਵੈ ਰੋਜ਼ਗਾਰ ਸਕੀਮ ਅਧੀਨ ਰਜਿਸਟਰਡ ਕੀਤਾ ਹੈ ਤੇ ਪੰਜਾਬ ਸਰਕਾਰ ਇਨਾਂ ਵਿਦਿਆਰਥੀਆਂ ਨੂੰ ਆਪਣੇ ਉੱਦਮ ਸ਼ੁਰੂ ਕਰਨ ਲਈ ਕਰਜ਼ਾ ਦਿਵਾਉਣ ਵਿੱਚ ਸਹਿਯੋਗ ਦੇਵੇਗੀ।

 

ਉਨਾਂ ਕਿਹਾ ਕਿ ਇਸ ਤੋਂ ਇਲਾਵਾ 2500 ਵਿਦਿਆਰਥੀਆਂ ਨੇ ਹੁਨਰ ਵਿਕਾਸ ਸਿਖਲਾਈ ਲਈ ਨਾਂ ਦਰਜ ਕਰਵਾਇਆ ਹੈ। ਇਨਾਂ ਵਿਦਿਆਰਥੀਆਂ ਨੂੰ ਹੁਨਰ ਵਿਕਾਸ ਮਿਸ਼ਨ ਅਧੀਨ ਮੁਫ਼ਤ ਸਿਖਲਾਈ ਦਿਵਾਈ ਜਾਵੇਗੀ।

 

ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਉਨਾਂ ਦੀ ਸਿੱਖਿਆ ਤੇ ਹੁਨਰ ਦੇ ਹਿਸਾਬ ਨਾਲ ਪੈਕੇਜ ਮੁਹੱਈਆ ਕੀਤੇ ਗਏ ਹਨ। ਉਨਾਂ ਕਿਹਾ ਕਿ ਇਨਾਂ ਰੋਜ਼ਗਾਰ ਮੇਲਿਆਂ ਦੌਰਾਨ ਸਕੂਲੀ ਪੜਾਈ ਵਿਚਾਲੇ ਛੱਡਣ ਵਾਲਿਆਂ ਨੂੰ ਵੀ ਨੌਕਰੀਆਂ ਦਿਵਾਈਆਂ ਗਈਆਂ ਹਨ।

 

ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਆਈ.ਟੀ. ਸਿਟੀ ਮੁਹਾਲੀ ਭਾਰਤ ਭਰ ਵਿੱਚੋਂ ਨੌਕਰੀਆਂ ਮੁਹੱਈਆ ਕਰਵਾਉਣ ਵਿੱਚ ਸਭ ਤੋਂ ਵੱਡੇ ਖੇਤਰ ਵਜੋਂ ਉੱਭਰੇਗੀ ਕਿਉਂਕਿ ਇੱਥੇ ਬਹੁਤ ਸਾਰੀਆਂ ਬਹੁਕੌਮੀ ਕੰਪਨੀਆਂ ਆਪਣਾ ਕਿਆਮ ਕਰ ਰਹੀਆਂ ਹਨ। ਉਨਾਂ ਇਹ ਵੀ ਕਿਹਾ ਕਿ ਯੂਨੀਵਰਸਿਟੀਆਂ ਸਣੇ ਕਈ ਕੌਮਾਂਤਰੀ ਪੱਧਰ ਦੀਆਂ ਸਿੱਖਿਆ ਸੰਸਥਾਵਾਂ ਵੀ ਆਈ.ਟੀ. ਸਿਟੀ, ਮੁਹਾਲੀ ਦਾ ਰੁਖ਼ ਕਰ ਰਹੀਆਂ ਹਨ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:2500 students of Punjab will get free training