ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ 21 ਅਪ੍ਰੈਲ 2020 ਸ਼ਾਮ 6 ਵਜੇ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ 7355 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 251 ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸੇ ਤਰ੍ਹਾਂ 6769 ਦੀ ਰਿਪੋਰਟ ਨੈਗੇਟਿਵ ਅਤੇ 335 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਕੋਰੋਨਾ ਵਾਇਰਸ ਕਾਰਨ ਹੁਣ ਤੱਕ 16 ਲੋਕਾਂ ਦੀ ਮੌਤ ਹੋਈ ਹੈ।
ਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 18,601 ਹੋਈ, 590 ਲੋਕਾਂ ਦੀ ਮੌਤ
ਭਾਰਤ 'ਚ ਕੋਰੋਨਾ ਵਾਇਰਸ ਦੀ ਲਾਗ ਦੇ ਨਵੇਂ ਮਾਮਲਿਆਂ 'ਚ ਫਿਰ ਤੇਜ਼ੀ ਵੇਖਣ ਨੂੰ ਮਿਲ ਰਹੀ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 1336 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 47 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੰਗਲਵਾਰ ਨੂੰ ਜਾਰੀ ਕੀਤੇ ਗਏ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 18,601 ਹੋ ਗਈ ਹੈ। ਇਸ ਦੇ ਨਾਲ ਹੀ ਇਸ ਖ਼ਤਰਨਾਕ ਕੋਵਿਡ-19 ਮਹਾਂਮਾਰੀ ਨਾਲ ਮੌਤ ਦੀ ਗਿਣਤੀ 590 ਤੱਕ ਪਹੁੰਚ ਗਈ ਹੈ।
ਕੋਰੋਨਾ ਵਾਇਰਸ ਦੇ ਕੁੱਲ 18,601 ਮਾਮਲਿਆਂ ਵਿਚੋਂ 14,759 ਕਿਰਿਆਸ਼ੀਲ ਹਨ। ਇਸ ਤੋਂ ਇਲਾਵਾ 3522 ਵਿਅਕਤੀ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਾਂ ਉਨ੍ਹਾਂ ਨੂੰ ਹਸਪਤਾਲ ਵਿੱਚੋਂ ਛੁੱਟੀ ਮਿਲ ਗਈ ਹੈ। ਮਹਾਰਾਸ਼ਟਰ 'ਚ ਸਭ ਤੋਂ ਵੱਧ 232 ਲੋਕਾਂ ਦੀ ਮੌਤ ਕੋਰੋਨਾ ਵਾਇਰਸ ਕਾਰਨ ਹੋਈ ਹੈ। ਹੁਣ ਇਸ ਮਹਾਂਮਾਰੀ ਨਾਲ ਪੀੜਤ ਲੋਕਾਂ ਦੀ ਗਿਣਤੀ 5470 ਹੋ ਗਈ ਹੈ।
ਉੱਧਰ ਕੋਰੋਨਾ ਵਾਇਰਸ ਨੇ ਹੁਣ ਰਾਸ਼ਟਰਪਤੀ ਭਵਨ 'ਚ ਵੀ ਦਸਤਕ ਦੇ ਦਿੱਤੀ ਹੈ। ਦਰਅਸਲ, ਰਾਸ਼ਟਰਪਤੀ ਭਵਨ ਵਿੱਚ ਕੰਮ ਕਰਨ ਵਾਲੇ ਇੱਕ ਸਫ਼ਾਈ ਮੁਲਾਜ਼ਮ ਦੀ ਨੂੰਹ ਕੋਰੋਨਾ ਪਾਜ਼ੀਟਿਵ ਮਿਲੀ ਹੈ। ਇਸ ਤੋਂ ਬਾਅਦ ਉਸ ਦੇ ਪੂਰੇ ਪਰਿਵਾਰ ਦਾ ਕੋਰੋਨਾ ਟੈਸਟ ਕੀਤਾ ਗਿਆ, ਜੋ ਕਿ ਨੈਗੇਟਿਵ ਆਇਆ ਹੈ। ਇਸ ਦੌਰਾਨ ਰਾਸ਼ਟਰਪਤੀ ਭਵਨ ਕੈਂਪਸ 'ਚ ਰਹਿਣ ਵਾਲੇ 125 ਪਰਿਵਾਰਾਂ ਨੂੰ ਹੋਮ ਕੁਆਰੰਟੀਨ ਕੀਤਾ ਗਿਆ ਹੈ।
.....................