ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਤੇ ਜੰਮੂ-ਕਸ਼ਮੀਰ ਵਿਚਾਲੇ 2,793 ਕਰੋੜ ਰੁਪਏ ਦਾ ਸ਼ਾਹਪੁਰ ਕੰਢੀ ਪ੍ਰੋਜੈਕਟ ਸਮਝੌਤਾ

ਪੰਜਾਬ ਤੇ ਜੰਮੂ-ਕਸ਼ਮੀਰ ਵਿਚਾਲੇ 2,793 ਕਰੋੜ ਰੁਪਏ ਦਾ ਸ਼ਾਹਪੁਰ ਕੰਢੀ ਪ੍ਰੋਜੈਕਟ ਸਮਝੌਤਾ

ਅੱਜ ਪੰਜਾਬ ਤੇ ਜੰਮੂ-ਕਸ਼ਮੀਰ ਦੀਆਂ ਸਰਕਾਰਾਂ ਨੇ 2,793 ਕਰੋੜ ਰੁਪਏ ਦੀ ਲਾਗਤ ਵਾਲੇ ਸ਼ਾਹਪੁਰ ਕੰਢੀ ਪ੍ਰੋਜੈਕਟ ਸ਼ੁਰੂ ਕਰਨ ਲਈ ਇਤਿਹਾਸਕ ਸਮਝੋਤੇ `ਤੇ ਹਸਤਾਖਰ ਕੀਤੇ। ਇਸ ਸਮਝੌਤੇ ਅਧੀਨ ਇਹ ਪ੍ਰੋਜੈਕਟ ਤਿੰਨ ਸਾਲਾਂ ਅੰਦਰ ਮੁਕੰਮਲ ਕੀਤਾ ਜਾਣਾ ਹੈ। ਇਸ ਪ੍ਰੋਜੇਕਟ ਨਾਲ ਜਿੱਥੇ ਪੰਜਾਬ ਤੇ ਜੰਮੂ-ਕਸ਼ਮੀਰ ਦੇ ਕਿਸਾਨਾਂ ਨੂੰ ਆਪਣੀਆਂ 37,173 ਹੈਕਟੇਅਰ ਰਕਬੇ `ਚ ਮੌਜੂਦ ਫ਼ਸਲਾਂ ਸਿੰਜਣ ਵਿੱਚ ਮਦਦ ਮਿਲੇਗੀ, ਉੱਥੇ ਹੀ ਇਸ ਰਾਹੀਂ 206 ਮੈਗਾਵਾਟ ਬਿਜਲੀ ਵੀ ਪੈਦਾ ਹੋਵੇਗੀ। ਇਸ ਨਾਲ ਦੇਸ਼ ਨੂੰ ਜਿੱਥੇ ਬਿਜਲੀ ਤੇ ਸਿੰਜਾਈ ਦੇ ਰੁਪ ਵਿੱਚ ਹਰ ਸਾਲ 850 ਕਰੋੜ ਰੁਪਏ ਦਾ ਫ਼ਾਇਦਾ ਹੋਵੇਗਾ, ਉੱਥੇ ਪਾਕਿਸਤਾਨ ਵੱਲ ਅਜਾਈਂ ਵਹਿ ਰਿਹਾ ਰਾਵੀ ਦਰਿਆ ਦਾ ਪਾਣੀ ਵੀ ਰੋਕਿਆ ਜਾ ਸਕੇਗਾ।


ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਲਗਾਤਾਰ ਕੋਸਿ਼ਸ਼ਾਂ ਕਾਰਨ ਇਹ ਸਮਝੋਤਾ ਸੰਭਵ ਹੋ ਸਕਿਆ ਹੈ। ਉਹ ਪਿਛਲੇ ਕਈ ਮਹੀਨਿਆਂ ਤੋਂ ਇਹ ਮੁੱਦਾ ਪੂਰੇ ਜ਼ੋਰ-ਸ਼ੋਰ ਨਾਲ ਉਠਾਉਂਦੇ ਆ ਰਹੇ ਸਨ। ਉਨ੍ਹਾਂ ਨੇ ਕੇਂਦਰੀ ਜਲ ਸਰੋਤ, ਨਦੀ ਵਿਕਾਸ ਤੇ ਗੰਗਾ ਪੂਲਰ-ਸੁਰਜੀਤੀ ਬਾਰੇ ਮੰਤਰੀ ਨਿਤਿਨ ਗਡਕਰੀ ਨਾਲ ਮੀਟਿੰਗ ਦੌਰਾਨ ਵੀ ਇਹ ਮੁੱਦਾ ਉਠਾਇਆ ਸੀ।


ਅੱਜ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਪ੍ਰਮੁੱਖ ਸਕੱਤਰ (ਜਲ ਸਰੋਤ) ਜਸਪਾਲ ਸਿੰਘ ਨੇ ਜੰਮੂ-ਕਸ਼ਮੀਰ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਤੇ ਇਸ ਅਹਿਮ ਸਮਝੌਤੇ `ਤੇ ਹਸਤਾਖਰ ਕੀਤੇ।


ਇਸ ਸਮਝੌਤੇ `ਤੇ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਤੇ ਸ੍ਰੀ ਬੀਵੀ ਆਰ ਸੁਬਰਾਮਨੀਅਮ ਨੇ ਜੰਮੂ-ਕਸ਼ਮੀਰ ਦੇ ਰਾਜਪਾਲ ਸ੍ਰੀ ਸੱਤਿਆ ਪਾਲ ਮਲਿਕ ਦੀ ਹਾਜ਼ਰੀ ਵਿੱਚ ਰਾਜ ਭਵਨ ਵਿਖੇ ਹਸਤਾਖਰ ਕੀਤੇ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:2793 Crore SPK Project agreement between Punjab and JK