ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਕਣਕ-ਖਰੀਦ ਦਾ 27ਵਾਂ ਦਿਨ...

ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 27ਵੇਂ ਦਿਨ 1,92,306 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 190888 ਮੀਟਿ੍ਰਕ ਟਨ ਅਤੇ ਆੜਤੀਆਂ ਵਲੋਂ 1418 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 190888 ਮੀਟਿ੍ਰਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 38601 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 46966 ਮੀਟਿ੍ਰਕ ਟਨ ਅਤੇ ਪਨਸਪ ਵੱਲੋਂ 44062 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 26124 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ

 

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 22426 ਮੀਟਿ੍ਰਕ ਟਨ ਕਣਕ ਖ਼ਰੀਦੀ ਜਾ ਗਈ ਹੈ

 

ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੀ 12709 ਮੀਟਿ੍ਰਕ ਟਨ ਕਣਕ ਵੀ ਖਰੀਦੀ ਗਈ ਹੈ

 

ਬੁਲਾਰੇ ਨੇ ਦੱਸਿਆ 27ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 117,18,048 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:27th day of wheat procurement in Punjab