ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਨੂੰ ਪਰਾਲ਼ੀ ਦੇ ਧੂੰਏਂ ਤੋਂ ਮੁਕਤ ਕਰਨ ਲਈ ਕਿਸਾਨਾਂ ਨੂੰ ਮਿਲਣਗੀਆਂ 28,000 ਮਸ਼ੀਨਾਂ

ਪੰਜਾਬ ਨੂੰ ਪਰਾਲ਼ੀ ਦੇ ਧੂੰਏਂ ਤੋਂ ਮੁਕਤ ਕਰਨ ਲਈ ਕਿਸਾਨਾਂ ਨੂੰ ਮਿਲਣਗੀਆਂ 28,000 ਮਸ਼ੀਨਾਂ

ਪੰਜਾਬ ਨੂੰ ਪਰਾਲੀ ਸਾੜਨ ਤੋਂ ਮੁਕਤ ਕਰਨ ਦੇ ਮਕਸਦ ਨਾਲ ਪੰਜਾਬ ਖੇਤੀਬਾੜੀ ਵਿਭਾਗ ਨੇ ਮੌਜੂਦਾ ਵਿੱਤੀ ਸਾਲ ਵਿੱਚ ਪਹਿਲੇ ਪੜਾਅ ਅਧੀਨ ਕਿਸਾਨਾਂ ਨੂੰ 28000 ਤੋਂ ਵੱਧ ਖੇਤੀ ਮਸ਼ੀਨਾਂ/ਸੰਦ ਮੁਹੱਈਆ ਕਰਵਾਉਣ ਲਈ ਵਿਆਪਕ ਪੱਧਰ 'ਤੇ ਮੁਹਿੰਮ ਸ਼ੁਰੂ ਕਰ ਦਿੱਤੀ ਹੈ  278 ਕਰੋੜ ਰੁਪਏ ਦੀ ਸਬਸਿਡੀ ਨਾਲ ਮੁਹੱਈਆ ਕਰਵਾਏ ਜਾ ਰਹੇ ਇਹ ਖੇਤੀ ਸੰਦ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਖਪਾਉਣ ਲਈ ਸਹਾਈ ਹੋਣਗੇ
 


ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਸੰਦਾਂ 'ਤੇ 50 ਫੀਸਦੀ ਤੋਂ ਲੈ ਕੇ 80 ਫੀਸਦੀ ਤੱਕ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਤਹਿਤ ਸਹਿਕਾਰੀ ਸਭਾਵਾਂ ਤੇ ਕਿਸਾਨ ਗਰੁੱਪਾਂ ਨੂੰ 80 ਫੀਸਦੀ ਜਦਕਿ ਕਿਸਾਨਾਂ ਨੂੰ ਵਿਅਕਤੀਗਤ ਰੂਪ ਵਿੱਚ 50 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਆਲ੍ਹਾ ਦਰਜੇ ਦੀ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ ਜਿਸ ਵਿੱਚ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਹਾਈਡਰੌਲਿਕ ਰਿਵਰਸੀਬਲ ਮੋਲਡ ਬੋਰਡ ਪਲੌਅ ਅਤੇ ਜ਼ੀਰੋ ਟਿੱਲ ਡਰਿੱਲ ਮਸ਼ੀਨਾਂ ਸ਼ਾਮਲ ਹਨ
 


ਖੇਤੀਬਾੜੀ ਵਿਭਾਗ ਦੇ ਸਕੱਤਰ ਕੇ.ਐਸ. ਪੰਨੂੰ ਨੇ ਦੱਸਿਆ ਕਿ ਸਬਸਿਡੀ 'ਤੇ ਮਸ਼ੀਨਰੀ ਲੈਣ ਲਈ ਕਿਸਾਨਾਂ ਅਤੇ ਕਿਸਾਨ ਗਰੁੱਪਾਂ ਤੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਪਾਸੋਂ ਹੁਣ ਤੱਕ ਲਗਪਗ 12000 ਅਰਜ਼ੀਆਂ ਹਾਸਲ ਹੋਈਆਂ ਹਨ
 


ਉਨ੍ਹਾਂ ਅੱਗੇ ਦੱਸਿਆ ਕਿ ਪਹਿਲੇ ਪੜਾਅ ਅਧੀਨ ਵਿਅਕਤੀਗਤ ਤੌਰ 'ਤੇ ਅਰਜ਼ੀਆਂ ਦੇਣ ਵਾਲੇ ਕਿਸਾਨਾਂ ਨੂੰ 50 ਫੀਸਦੀ ਸਬਸਿਡੀ 'ਤੇ 15000 ਮਸ਼ੀਨਾਂ ਦਿੱਤੀਆਂ ਜਾ ਰਹੀਆਂ ਜਦਕਿ 2200 ਕਿਸਾਨਾਂ ਗਰੁੱਪਾਂ/ਸਹਿਕਾਰੀ ਸਭਾਵਾਂ ਨੂੰ ਫਾਰਮ ਮਸ਼ੀਨਰੀ ਬੈਂਕ ਬਣਾ ਕੇ ਕਸਟਮ ਹਾਇੰਰਿੰਗ ਸੈਂਟਰ ਵਜੋਂ ਵਰਤਣ ਲਈ 80 ਫੀਸਦੀ ਸਬਸਿਡੀ 'ਤੇ 13000 ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ

 

 

 ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ 15 ਸਤੰਬਰ, 2019 ਤੋਂ ਪਹਿਲਾਂ ਕਿਸਾਨਾਂ ਤੱਕ ਮਸ਼ੀਨਰੀ ਪਹੁੰਚਾਉਣ ਦਾ ਟੀਚਾ ਹਾਸਲ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ
 


ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਣ ਦੇ ਮਾੜੇ ਪ੍ਰਭਾਵ ਬਾਰੇ ਜਾਣੂੰ ਕਰਨ ਲਈ ਸੂਚਨਾ, ਸਿੱਖਿਆ ਤੇ ਸੰਚਾਰ ਬਾਰੇ ਗਤੀਵਿਧੀਆਂ ਵੀ ਆਰੰਭੀਆਂ ਹੋਈਆਂ ਹਨ ਇਸ ਜਾਗਰੂਕਾ ਮੁਹਿੰਮ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਸਿਖਲਾਈ ਦੇਣ ਦੇ ਨਾਲ-ਨਾਲ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਖਪਾਉਣ ਲਈ ਸੰਦਾਂ ਦੀ ਪ੍ਰਦਰਸ਼ਨੀ ਕਰਨਾ ਹੈ

ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਬਸਿਡੀ 'ਤੇ ਦਿੱਤੀ ਜਾ ਰਹੀ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਪਰਾਲੀ ਸਾੜਣ ਦੇ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ ਜਿਸ ਨਾਲ ਲੋਕਾਂ ਨੂੰ ਸਿਹਤਮੰਦੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਵਾਤਾਵਰਣ ਨੂੰ ਵੀ ਬਚਾਇਆ ਜਾ ਸਕੇ

 


ਦੱਸਣਯੋਗ ਹੈ ਕਿ ਸਾਲ 2018-19 ਦੌਰਾਨ ਵੀ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਸਬਸਿਡੀ 'ਤੇ 28,609 ਖੇਤੀ ਮਸ਼ੀਨਾਂ ਦਿੱਤੀਆਂ ਸਨ ਜਿਨ੍ਹਾਂ ਵਿੱਚ ਕਿਸਾਨਾਂ ਨੂੰ ਵਿਅਕਤੀਗਤ ਰੂਪ ਵਿੱਚ 50 ਫੀਸਦੀ ਸਬਸਿਡੀ 'ਤੇ 12075 ਮਸ਼ੀਨਾਂ ਜਦਕਿ ਸਹਿਕਾਰੀ ਸਭਾਵਾਂ ਅਤੇ ਕਿਸਾਨ ਗਰੁੱਪਾਂ ਨੂੰ 80 ਫੀਸਦੀ ਸਬਸਿਡੀ 'ਤੇ 16534 ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਸਨ
 


ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਲਗਪਗ 30 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਹੇਠ ਹੈ ਝੋਨੇ ਦੀ ਵਢਾਈ ਤੋਂ ਬਾਅਦ ਖੇਤਾਂ ਵਿੱਚ ਝੋਨੇ ਦੀ 20 ਮਿਲੀਅਨ ਟਨ ਪਰਾਲੀ ਹੋਣ ਦੀ ਆਸ ਹੈ ਜਿਸ ਨੂੰ ਕਿਸਾਨਾਂ ਵੱਲੋਂ ਹਾੜ੍ਹੀ ਦੀ ਅਗਲੀ ਫਸਲ ਤੋਂ ਪਹਿਲਾਂ ਨਿਪਟਾਇਆ ਜਾਣਾ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:28000 Machines are being provided to farmers to make Punjab free from Stubble Burning