ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ‘ਤੇ ਸੋਮਵਾਰ ਨੂੰ ਪਿੰਡ ਨਾਗਰੀ ਲਾਗੇ ਇੱਕ ਨਾਕੇ ‘ਤੇ ਪੁਲਿਸ ਦੀ ਇੱਕ ਟੀਮ ਉੱਤੇ ਕਥਿਤ ਤੌਰ ‘ਤੇ ਗੋਲੀਆਂ ਚਲਾਉਣ ਦੇ ਦੋਸ਼ ਹਨ। ਇਹ ਜਾਣਕਾਰੀ ਅੱਜ ਸਨਿੱਚਰਵਾਰ ਨੂੰ ਐੱਸਐੱਸਪੀ ਸੰਦੀਪ ਗਰਗ ਨੇ ਦਿੱਤੀ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਨੂੰ ਨਾਗਰੀ ਪਿੰਡ ਦੀ ਨਹਿਰ ਤੋਂ ਗ੍ਰਿਫ਼ਤਾਰ ਕੀਤਾ ਹੈ ਤੇ ਉਨ੍ਹਾਂ ਕੋਲੋਂ .32 ਬੋਰ ਦੀ ਦੇਸੀ ਪਿਸਤੌਲ ਅਤੇ ਦੋ ਅਣਚੱਲੇ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਦੀ ਸ਼ਨਾਖ਼ਤ ਕਰਮਜੀਤ ਸਿੰਘ ਉਰਫ਼ ਕਾਲੀ (34) ਨਿਵਾਸੀ ਪਿੰਡ ਬੀਹਲਾ ਜ਼ਿਲ੍ਹਾ ਬਰਨਾਲਾ, ਉਸ ਦੀ ਪਤਨੀ ਪ੍ਰਭਜੋਤ ਕੌਰ (21) ਅਤੇ ਜਗਦੀਪ ਸਿੰਘ (25) ਨਿਵਾਸੀ ਪਿੰਡ ਅਕਲੀਆ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ।
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ
https://www.facebook.com/hindustantimespunjabi/
ਐੱਸਐੱਸਪੀ ਨੇ ਦੱਸਿਆ ਕਿ – ‘ਕਾਲੀ ਜਦੋਂ ਬੀਤੀ 23 ਦਸੰਬਰ ਨੂੰ ਆਪਣੀ ਪਤਨੀ ਨੂੰ ਗਾਲ਼ਾਂ ਕੱਢ ਰਿਹਾ ਸੀ, ਤਦ ਉਸ ਦੇ ਗੁਆਂਢੀ ਜਗਤਾਰ ਸਿੰਘ ਨੇ ਉਸ ਨੂੰ ਰੋਕਣ ਦਾ ਜਤਨ ਕੀਤਾ ਪਰ ਕਾਲੀ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸੇ ਦੌਰਾਨ ਕਾਲੀ ਨੇ ਉਸੇ ਰਾਤ ਆਪਣੇ ਦੋ ਸਾਥੀਆਂ ਦੀ ਮਦਦ ਨਾਲ ਪਿੰਡ ਮਹਿਲਾਂ ਦੇ ਬਾਹਰਵਾਰ ਪਿਸਤੌਲ ਦੀ ਨੋਕ ‘ਤੇ ਇੱਕ ਮੋਟਰਸਾਇਕਲ ਖੋਹ ਲਈ ਸੀ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।’
ਪੁਲਿਸ ਮੁਤਾਬਕ ਸੰਗਰੂਰ ਜ਼ਿਲ੍ਹੇ ਦੇ ਪਿੰਡ ਕੁਲਾਰ ਖੁਰਦ ਦੇ ਕਰਮਜੀਤ ਸਿੰਘ ਤੇ ਹਰਪ੍ਰੀਤ ਸਿੰਘ ਬੀਤੀ 7 ਜਨਵਰੀ ਨੂੰ ਮੋਟਰਸਾਇਕਲ ‘ਤੇ ਪਿੰਡ ਨਾਗਰੀ ਨੇੜਿਓਂ ਲੰਘ ਰਹੇ ਸਨ। ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦਾ ਜਤਨ ਕੀਤਾ ਪਰ ਉਨ੍ਹਾਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਸਬੰਧੀ ਕੇਸ ਛਾਜਲੀ ਪੁਲਿਸ ਥਾਣੇ ’ਚ ਦਰਜ ਕੀਤਾ ਗਿਆ ਹੈ।
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ
ਐੱਸਐੱਸਪੀ ਨੇ ਇਹ ਵੀ ਦੱਸਿਆ ਕਿ ਇਸ ਵਾਰਦਾਤ ਤੋਂ ਬਾਅਦ ਜਗਦੀਪ ਨੇ ਮੁਲਜ਼ਮ ਨੂੰ ਪਨਾਹ ਦਿੱਤੀ। ਹਰਪ੍ਰੀਤ ਤੇ ਸੁਖਪ੍ਰੀਤ ਦੋਵੇਂ ਫ਼ਰਾਰ ਹਨ ਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।
/