ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁਕਤਸਰ ’ਚ ਬੱਸ ਦੀ ਟੱਕਰ ਕਾਰਨ ਬਾਈਕ ਸਵਾਰ 3 ਲੋਕਾਂ ਦੀ ਮੌਤ

ਕੋਟਕਪੂਰਾ ਰੋਡ 'ਤੇ ਪਿੰਡ ਚੜੇਵਾਂ ਨੇੜੇ ਬੱਸ ਦੀ ਟੱਕਰ 'ਚ ਬਾਈਕ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਬੱਸ ਦਾ ਅਗਲਾ ਹਿੱਸਾ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਥਾਣਾ ਸਦਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ।

 

ਮੁਕਤਸਰ ਦੇ ਪਿੰਡ ਮੌੜ ਦਾ ਵਸਨੀਕ ਬਲਰਾਜ ਸਿੰਘ ਅਨਾਜ ਮੰਡੀ ਚ ਇਕ ਆੜ੍ਹਤੀ ਕੋਲ ਕੰਮ ਕਰਦਾ ਹੈ। ਉਹ ਆਪਣੇ ਨਾਲ ਦੋ ਪਰਵਾਸੀ ਮਜ਼ਦੂਰ ਸੁਰੇਸ਼ ਅਤੇ ਕੈਲਾਸ਼ ਸਮੇਤ ਮੋਟਰਸਾਈਕਲ ’ਤੇ ਪਿੰਡ ਝਬੇਲਵਾਲੀ ਵੱਲ ਜਾ ਰਿਹਾ ਸੀ। ਸਾਹਮਣੇ ਤੋਂ ਆ ਰਹੀ ਬੱਸ ਨੇ ਪਿੰਡ ਚੜੇਵਾਂ ਨੇੜੇ ਬਾਈਕ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਬੱਸ ਸੜਕ ਦੇ ਕਿਨਾਰੇ ਖੜੇ ਦਰੱਖਤ ਨੂੰ ਤੋੜਦਿਆਂ ਖੇਤਾਂ ਵਿੱਚ ਵੀ ਵੜ ਗਈ।

 

ਇਸ ਹਾਦਸੇ ਵਿੱਚ ਬਲਰਾਜ ਸਿੰਘ ਅਤੇ ਕੈਲਾਸ਼ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੁਰੇਸ਼ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਇਲਾਜ ਦੌਰਾਨ ਸੁਰੇਸ਼ ਨੇ ਦਮ ਤੋੜ ਦਿੱਤਾ। ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ।

 

ਥਾਣਾ ਇੰਚਾਰਜ ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਬਲਰਾਜ ਸਿੰਘ ਦੇ ਲੜਕੇ ਦੇ ਬਿਆਨਾਂ ’ਤੇ ਬਸ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ।

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:3 Bike riders killed by bus collided in Muktsar