ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ 'ਚ ਸ਼ਹੀਦੀ ਜੋੜ ਮੇਲ ਸ਼ੁਰੂ

ਫਤਿਹਗੜ੍ਹ ਸਾਹਿਬ ਦੀ ਧਰਤੀ 'ਤੇ ਤਿੰਨ ਦਿਨ ਤੱਕ ਚੱਲਣ ਵਾਲੇ ਸ਼ਹੀਦੀ ਜੋੜ ਮੇਲ ਦੀ ਅੱਜ ਤੋਂ ਸ਼ੁਰੂਆਤ ਹੋ ਗਈ ਹੈ। ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ। ਸੰਗਤ ਵਲੋਂ ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾ ਰਿਹਾ ਹੈ।
 

ਸ਼ਹੀਦੀ ਜੋੜ ਮੇਲ ਦੇ ਸਬੰਧ ਵਿੱਚ ਐਸਜੀਪੀਸੀ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਠੰਢ ਦੇ ਮੌਸਮ ਨੂੰ ਦੇਖਦੇ ਹੋਏ ਸ਼ਰਧਾਲੂਆਂ ਦੇ ਲਈ ਰਹਿਣ ਬਸੇਰਿਆਂ ਦਾ ਪੁਖ਼ਤਾ ਪ੍ਰਬੰਧ ਕੀਤਾ ਗਿਆ ਹੈ। ਐਸਜੀਪੀਸੀ ਦੀਆਂ ਜਿੰਨੀਆਂ ਵੀ ਸਰਾਵਾਂ ਹਨ, ਉੱਥੇ ਸੰਗਤ ਦੇ ਰਹਿਣ ਦੇ ਲਈ ਸਥਾਨ ਬਣਾਏ ਗਏ ਹਨ। ਇਹ ਸਥਾਨ ਮਾਤਾ ਗੁਜਰੀ ਕਾਲਜ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਬਣਾਏ ਗਏ ਹਨ। ਸ਼ਹੀਦੀ ਸਭਾ 'ਤੇ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ 350 ਤੋਂ ਵੱਧ ਲੰਗਰ ਲਗਾਏ ਗਏ ਹਨ।
 

ਫਤਿਹਗੜ੍ਹ ਸਾਹਿਬ ਦੀ ਇਤਿਹਾਸਕ ਧਰਤੀ 'ਤੇ ਹੀ ਵਜੀਰ ਖਾਨ ਦੇ ਜ਼ੁਲਮ ਅੱਗੇ ਨਾ ਝੁਕਦੇ ਹੋਏ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਨੇ ਸ਼ਹਾਦਤ ਦਾ ਜਾਮ ਪੀਤਾ ਸੀ। ਇਸ ਸਥਾਨ ਤੇ ਹੀ ਬਾਬਾ ਫਤਿਹ ਸਿੰਘ ਤੇ ਜ਼ੋਰਾਵਰ ਸਿੰਘ ਜੀ ਨੂੰ ਵਜੀਰ ਖਾਨ ਵੱਲੋਂ ਜ਼ਿੰਦਾ ਦੀਵਾਰ 'ਚ ਚਿਣਵਾ ਦਿੱਤਾ ਗਿਆ ਸੀ।
 

ਉਸ ਥਾਂ 'ਤੇ ਹੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਸੁਸ਼ੋਭਿਤ ਹੈ ਅਤੇ ਜਿੱਥੇ ਨੀਹਾਂ ਵਿੱਚ ਛੋਟੇ ਸਾਹਿਬਜ਼ਾਦਿਆਂ ਨੂੰ ਚਿਣਵਾਇਆ ਗਿਆ ਉਸ ਥਾਂ 'ਤੇ ਭੋਰਾ ਸਾਹਿਬ ਹੈ। ਅੱਜ ਵੀ ਉਹ ਦੀਵਾਰ ਮੌਜੂਦ ਹੈ। ਉਧਰ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਆਖੰਡ ਪਾਠ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ 28 ਦਸੰਬਰ ਨੂੰ ਪਾਏ ਜਾਣਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:3 day Shaheedi Jor Mela begins at Fatehgarh Sahib