ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਹਾਰਾਸ਼ਟਰ ’ਚ ਫਸੇ ਪੰਜਾਬੀ ਸ਼ਰਧਾਲੂਆਂ ਦੀ ਵਾਪਸੀ ਲਈ ਪਟਿਆਲਾ ਤੋਂ 30 ਬੱਸਾਂ ਰਵਾਨਾ

ਮਹਾਰਾਸ਼ਟਰ ’ਚ ਫਸੇ ਪੰਜਾਬੀ ਸ਼ਰਧਾਲੂਆਂ ਦੀ ਵਾਪਸੀ ਲਈ ਪਟਿਆਲਾ ਤੋਂ 30 ਬੱਸਾਂ ਰਵਾਨਾ

ਅੱਜ ਪੈਪਸੂ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ (PRTC) ਦੀਆਂ 30 ਬੱਸਾਂ ਪਟਿਆਲਾ ਤੋਂ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਲਈ ਰਵਾਨਾ ਹੋਈਆਂ। ਉੱਥੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ 2,400 ਤੋਂ ਵੱਧ ਪੰਜਾਬੀ ਸ਼ਰਧਾਲੂ ਫਸੇ ਹੋਏ ਹਨ। ਉਨ੍ਹਾਂ ਦੀ ਵਾਪਸੀ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਇਹ ਬੱਸਾਂ ਰਵਾਨਾ ਹੋਈਆਂ ਹਨ।

 

 

ਉੱਧਰ ਮਹਾਰਾਸ਼ਟਰ ਸਰਕਾਰ ਨੇ ਪਹਿਲਾਂ ਹੀ ਨਾਂਦੇੜ ਸਾਹਿਬ ’ਚ ਫਸੇ ਹਜ਼ਾਰਾਂ ਸ਼ਰਧਾਲੂਆਂ ਨੂੰ ਪੰਜਾਬ, ਹਰਿਆਣਾ ਤੇ ਦਿੱਲੀ ਵਾਪਸ ਭੇਜਣ ਲਈ 10 ਬੱਸਾਂ ਰਵਾਨਾ ਕਰ ਦਿੱਤੀਆਂ ਹਨ। ਉਨ੍ਹਾਂ ’ਚ 300 ਸ਼ਰਧਾਲੂ ਹਨ।

 

 

ਇਹ ਬੱਸਾਂ ਨਾਂਦੇੜ ਸਾਹਿਬ ਤੋਂ ਵੀਰਵਾਰ ਦੀ ਰਾਤ ਨੂੰ ਰਵਾਨਾ ਹੋਈਆਂ ਸਨ ਤੇ ਉਨ੍ਹਾਂ ਦੇ ਸਨਿੱਚਰਵਾਰ ਸ਼ਾਮ ਤੱਕ ਪੰਜਾਬ ਪੁੱਜਣ ਦੀ ਉਮੀਦ ਹੈ।

 

 

ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇ ਦਫ਼ਤਰ ’ਚ ਪ੍ਰਿੰਸੀਪਲ ਸਕੱਤਰ ਭੂਸ਼ਨ ਗਗਰਾਨੀ ਨੇ ਦੱਸਿਆ ਕਿ ਕੇਂਦਰੀ ਕੈਬਿਨੇਟ ਦੇ ਸਕੱਤਰ ਨੇ ਸੂਬਾ ਸਰਕਾਰ ਨੂੰ ਸੂਚਿਤ ਕੀਤਾ ਸੀ ਕਿ ਸ਼ਰਧਾਲੂਆਂ ਨੂੰ ਪੰਜਾਬ ਵਾਪਸ ਭਿਜਵਾਇਆ ਜਾਵੇ। ਉਨ੍ਹਾਂ ਅੰਤਰ–ਰਾਜੀ ਸਫ਼ਰ ਕਰਨ ਦੀ ਇਜਾਜ਼ਤ ਦਿੱਤੀ ਹੈ।

 

 

ਉੱਧਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਭੁਪਿੰਦਰ ਸਿੰਘ ਮਨਹਾਸ ਨੇ ਦੱਸਿਆ ਕਿ ਕੋਰੋਨਾ–ਲੌਕਡਾਊਨ ਸ਼ੁਰੂ ਹੋਣ ਦੇ ਬਾਅਦ ਤੋਂ ਗੁਰਦੁਆਰਾ ਸਾਹਿਬ ਅੰਦਰ 400 ਦੇ ਲਗਭਗ ਸ਼ਰਧਾਲੂ ਫਸੇ ਹੋਏ ਸਨ। ਉਨ੍ਹਾਂ ਦੱਸਿਆ ਕਿ ਪ੍ਰਬੰਧਕੀ ਕਮੇਟੀ ਨੇ ਸ਼ਰਧਾਲੂਆਂ ਦਾ ਇਸ ਦੌਰਾਨ ਪੂਰਾ ਖ਼ਿਆਲ ਰੱਖਿਆ ਹੈ।

 

 

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਕੋਲ ਸ਼ਰਧਾਲੂਆਂ ਦੇ ਫਸੇ ਹੋਣ ਦਾ ਮਾਮਲਾ ਉਠਾਇਆ ਸੀ। ਉਨ੍ਹਾਂ ਦੱਸਿਆ ਕਿ ਰੋਜ਼ਾਨਾ 10–10 ਬੱਸਾਂ ’ਚ 300 ਸ਼ਰਧਾਲੂ ਰਵਾਨਾ ਕੀਤੇ ਜਾਣਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:30 Buses left from Patiala for Maharashtra to bring back Punjabi Pilgrims