ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

'ਐਕਟਿਵ ਕੇਸ ਫਾਈਂਡਿੰਗ ਮੁਹਿੰਮ' ਤਹਿਤ ਨਿਕਲੇ 302 ਮਰੀਜ਼ ਟੀਬੀ ਪੀੜਤ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਪੰਜਾਬ ਵਿਚ ਟੀ.ਬੀ. ਮਰੀਜਾਂ ਦੀ 89 ਫੀਸਦੀ ਉੱਚਤਮ ਇਲਾਜ ਦਰ ਹੋਣ ਦੇ ਬਾਵਜੂਦ, ਸੂਬਾ ਸਰਕਾਰ ਵੱਲੋਂ ਇਸ ਰੋਗ ਦੇ ਖਾਤਮੇ ਲਈ ਕਈ ਉਪਰਾਲੇ ਕੀਤੇ ਗਏ ਹਨ ਅਤੇ ਇਹਨਾਂ ਉਪਰਾਲਿਆਂ ਵਿਚ ਉਚ ਜੋਖ਼ਮ ਵਾਲੇ ਖੇਤਰਾਂ ਵਿਚ ਟੀ.ਬੀ. ਦੇ ਸ਼ੱਕੀ ਮਰੀਜਾਂ ਦੀ ਪਛਾਣ ਲਈ 'ਐਕਟਿਵ ਕੇਸ ਫਾਈਂਡਿੰਗ ਮੁਹਿੰਮ' ਚਲਾਉਣਾ ਵੀ ਸ਼ਾਮਲ ਹੈ

 

ਉਹਨਾਂ ਕਿਹਾ ਕਿ ਇਸ ਰੋਗ ਦੇ ਫੈਲਾਅ ਨੂੰ ਰੋਕਣ ਲਈ, ਸਤੰਬਰ 2019 ਵਿਚ 'ਐਕਟਿਵ ਕੇਸ ਫਾਈਂਡਿੰਗ ਮੁਹਿੰਮ' ਚਲਾਈ ਗਈ ਜਿਸ ਤਹਿਤ 27,55,189 ਵਿਅਕਤੀਆਂ ਦੀ ਸਕਰੀਨਿੰਗ ਕੀਤੀ ਗਈ ਅਤੇ ਜਿਹਨਾਂ ਵਿੱਚੋਂ 302 ਮਰੀਜ਼ ਟੀ.ਬੀ. ਰੋਗ ਤੋਂ ਪੀੜਤ ਪਾਏ ਗਏ

 

ਇਸ ਮੁਹਿੰਮ ਤਹਿਤ ਸਿਹਤ ਕਰਮਚਾਰੀ ਟੀ.ਬੀ. ਦੇ ਸ਼ੱਕੀ ਮਾਮਲਿਆਂ ਦਾ ਪਤਾ ਲਗਾਉਣ ਲਈ ਸ਼ਹਿਰਾਂ ਅਤੇ ਪਿੰਡਾਂ ਦੇ ਉਚ ਜੋਖ਼ਮ ਵਾਲੇ ਖੇਤਰਾਂ ਵਿਚ ਗਏ ਉਹਨਾਂ ਕਿਹਾ ਕਿ ਟੀ.ਬੀ. ਦੇ ਲੱਛਣਾਂ ਦਾ ਪਤਾ ਲਗਾਉਣ ਤੋਂ ਬਾਅਦ, ਮਰੀਜ਼ਾਂ ਨੂੰ ਛਾਤੀ ਦੇ ਐਕਸ-ਰੇ, ਥੁੱਕ ਦੀ ਜਾਂਚ ਅਤੇ ਇਲਾਜ ਸਬੰਧੀ ਮੁਫਤ ਜਾਂਚ ਲਈ ਨਜ਼ਦੀਕੀ ਸਿਹਤ ਕੇਂਦਰ ਵਿੱਚ ਭੇਜਿਆ ਗਿਆ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:302 patients suffering from TB finds under active case finding campaign