ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ 'ਚ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 111 ਲੋਕ ਗ੍ਰਿਫ਼ਤਾਰ

ਪਾਬੰਦੀਆਂ ਨੂੰ ਸਖਤੀ ਨਾਲ ਲਾਗੂ ਕਰਵਾਉਣ ਅਤੇ ਪ੍ਰਸਾਸਨ ਦੇ ਸਹਿਯੋਗ ਲਈ 38,160 ਪੁਲਿਸ ਮੁਲਾਜ਼ਮ ਤਾਇਨਾਤ
 

ਪੰਜਾਬ ਪੁਲਿਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਵਿੱਚ ਕੋਵੀਡ -19 ਸੰਕਟ ਦਾ ਮੁਕਾਬਲਾ ਕਰਨ ਲਈ ਲਗਾਏ ਗਏ ਕਰਫਿਊ ਦੀ ਉਲੰਘਣਾ ਲਈ ਮੰਗਲਵਾਰ ਨੂੰ 232 ਮੁਕੱਦਮੇ ਦਰਜ ਕੀਤੇ ਅਤੇ 111 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਨੇ  ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਨੂੰ ਯਕੀਨੀ ਬਣਾਉਣ ਲਈ ਇਕ ਵਿਆਪਕ ਰਣਨੀਤੀ ਵੀ ਤਿਆਰ ਕੀਤੀ ਹੈ।
 

ਡੀ.ਜੀ.ਪੀ. ਨੇ ਦੱਸਿਆ ਕਿ ਕਰਫਿਊ ਦੀ ਉਲੰਘਣਾ ਦੀਆਂ ਕੁੱਲ 38 ਐਫ.ਆਈ.ਆਰ. ਐਸ.ਏ.ਐਸ.ਨਗਰ (ਮੋਹਾਲੀ) ਵਿੱਚ ਦਰਜ ਕੀਤੀਆਂ,  ਅੰਮ੍ਰਿਤਸਰ (ਦਿਹਾਤੀ) ਵਿੱਚ 34 ਮਾਮਲੇ ਦਰਜ ਕੀਤੇ, ਅਤੇ ਤਰਨ ਤਾਰਨ ਅਤੇ ਸੰਗਰੂਰ ਤੋਂ 30-30 ਮਾਮਲੇ ਦਰਜ ਹੋਏ ਹਨ। ਇ ਸਦੇ ਨਾਲ ਹੀ ਤਰਨਤਾਰਨ ਤੋਂ 43 ਲੋਕ ਗ੍ਰਿਫ਼ਤਾਰ ਕੀਤੇ ਗਏ, ਜਦਕਿ 23 ਵਿਅਕਤੀਆਂ ਨੂੰ ਕਪੂਰਥਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ। ਹੁਸ਼ਿਆਰਪੁਰ ਤੋਂ 15, ਬਠਿੰਡਾ (13), ਫਿਰੋਜਪੁਰ (5), ਪਟਿਆਲਾ (5), ਗੁਰਦਾਸਪੁਰ (4) ਅਤੇ ਲੁਧਿਆਣਾ ਦਿਹਾਤੀ (2) ਵਿਅਕਤੀ ਗ੍ਰਿਫਤਾਰ ਕੀਤੇ ਗਏ।
 

ਹੋਰਨਾਂ ਜ਼ਿਲ੍ਹਿਆਂ ਤੋਂ ਕਰਫਿਊ ਦੀ ਉਲੰਘਣਾ ਦੇ ਅੰਕੜਿਆਂ ਵਿਚ ਕਮਿਸਨਰੇਟ ਪੁਲਿਸ ਅੰਮ੍ਰਿਤਸਰ (14), ਕਮਿਸਨਰੇਟ ਪੁਲਿਸ ਜਲੰਧਰ (10), ਬਟਾਲਾ (6), ਗੁਰਦਾਸਪੁਰ (4), ਪਟਿਆਲਾ (7), ਰੋਪੜ (4), ਫ਼ਤਿਹਗੜ੍ਹ ਸਾਹਿਬ (11), ਜਲੰਧਰ ਦਿਹਾਤੀ (7), ਹੁਸਆਿਰਪੁਰ (9), ਕਪੂਰਥਲਾ (4), ਲੁਧਿਆਣਾ ਦਿਹਾਤੀ (2), ਐਸ.ਬੀ.ਐਸ ਨਗਰ (1), ਬਠਿੰਡਾ (3), ਫਿਰੋਜਪੁਰ (7), ਮੋਗਾ (4) ਅਤੇ ਫ਼ਰੀਦਕੋਟ (1) ਸਾਮਲ ਹਨ।
 

ਡੀ.ਜੀ.ਪੀ. ਦਿਨਕਰ ਗੁਪਤਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੰਨਾ, ਪਠਾਨਕੋਟ, ਬਰਨਾਲਾ, ਲੁਧਿਆਣਾ, ਫਾਜਲਿਕਾ ਤੇ ਮਾਨਸਾ ਤੋਂ ਕਰਫਿਊ ਦੀ ਉਲੰਘਣਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਡੀ.ਜੀ.ਪੀ ਨੇ ਦੱਸਿਆ ਕਿ ਦਿਨ ਵੇਲੇ ਮੁਕਤਸਰ ਸਾਹਿਬ ਤੋਂ ਕੁਅਰੰਟਾਈਨ ਦੀ ਉਲੰਘਣਾ ਦੇ ਦੋ ਮਾਮਲੇ ਸਾਹਮਣੇ ਆਏ ਹਨ ਅਤੇ ਇੱਥੋਂ ਹੀ ਕਰਫਿਊ ਦੀ ਉਲੰਘਣਾ ਦੇ ਚਾਰ ਮਾਮਲੇ ਵੀ ਸਾਹਮਣੇ ਆਏ ਹਨ।
 

ਹੁਣ ਤੱਕ ਵੱਖ-ਵੱਖ ਰੈਂਕ ਦੇ ਕੁੱਲ 38,160 ਪੁਲਿਸ ਮੁਲਾਜ਼ਮ ਕਰਫਿਊ ਲਾਗੂ ਕਰਨ ਲਈ ਵੱਖ-ਵੱਖ ਰੈਂਕ/ਪੁਲਿਸ ਕਮਿਸਨਰੇਟਾਂ ਵਿਚ ਤਾਇਨਾਤ ਕੀਤੇ ਗਏ ਹਨ, ਜਿਸ ਵਿਚ ਪ੍ਰਭਾਵਿਤ ਖੇਤਰਾਂ (ਐਸ.ਬੀ.ਐਸ. ਨਗਰ) ਨੂੰ ਸੀਲ ਕਰਨ ਤੋਂ ਇਲਾਵਾ ਜ਼ਰੂਰੀ ਚੀਜਾਂ ਦੀ ਸਪਲਾਈ ਅਤੇ ਕਾਨੂੰਨ ਦੀ ਸਾਂਭ-ਸੰਭਾਲ ਵੀ ਸਾਮਲ ਹੈ। ਇਨ੍ਹਾਂ ਵਿੱਚ 981 ਵਲੰਟੀਅਰ ਸ਼ਾਮਲ ਹਨ।
 

ਡੀ.ਜੀ.ਪੀ ਨੇ ਸਾਰੇ ਜਲਾ ਪੁਲਿਸ ਮੁਖੀਆਂ ਨੂੰ ਨਿਰਦੇਸ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਦੂਰਸੰਚਾਰ, ਬੈਂਕਾਂ, ਏ.ਟੀ.ਐਮਜ, ਪੱਤਰਕਾਰਾਂ, ਅਖਬਾਰਾਂ, ਡਾਕਟਰਾਂ, ਪੈਰਾਮੈਡਿਕਲ, ਸੈਨੇਟਰੀ ਵਰਕਰਾਂ, ਇਲੈਕਟ੍ਰੀਸੀਅਨ, ਪਲੰਬਰ ਆਦਿ ਸਮੇਤ ਜਰੂਰੀ ਸੇਵਾਵਾਂ ਨੂੰ ਬਣਾਈ ਰੱਖਣ ਲਈ ਕਰਫਿਊ ਨੂੰ ਲੋੜ ਅਨੁਸਾਰ ਪਾਸ ਮੁਹੱਈਆ ਕਰਵਾਇਆ ਜਾਵੇ।
 

ਡੀਜੀਪੀ ਪੰਜਾਬ ਨੇ ਫੀਲਡ ਪੁਲਿਸ ਸਟਾਫ ਨੂੰ ਦੇਸ ਦੇ ਨਾਗਰਿਕਾਂ ਲਈ ਮੁਸ਼ਕਿਲਾਂ ਵਾਲੇ ਸਮੇਂ ਵਿੱਚ ਪ੍ਰਚਾਰਕਾਂ ਅਤੇ ਸਮਾਜ ਸੇਵੀਆਂ ਵਜੋਂ ਕੰਮ ਕਰਨ ਲਈ ਉਤਸਾਹਿਤ ਕੀਤਾ। ਉਨ੍ਹਾਂ ਨੇ ਭੋਜਨ ਅਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਤਾਲਮੇਲ ਬਿਠਾਉਣ ਸਬੰਧੀ ਲਗਭਗ 50-100 ਪੁਲਿਸ ਮੁਲਾਜਮਾਂ ਦੀ ਟੀਮ ਬਣਾਉਣ ਅਤੇ ਤਾਇਨਾਤ ਕਰਨ ਲਈ ਕਿਹਾ। 
 

ਗੁਪਤਾ ਨੇ ਸੁਝਾਅ ਦਿੱਤਾ ਕਿ ਕੰਮ ਨਾ ਕਰ ਰਹੇ ਆਟੋ ਅਤੇ ਟੈਕਸੀ ਡਰਾਈਵਰਾਂ ਨੂੰ ਡਿਲੀਵਰੀ ਲੜਕਿਆਂ ਵਜੋਂ ਜਰੂਰਤ ਦਾ ਸਮਾਨ ਘਰ-ਘਰ ਪਹੁੰਚਾਉਣ ਲਈ ਵੀ ਤਾਇਨਾਤ ਕੀਤਾ ਜਾ ਸਕਦਾ ਹੈ। ਲੁਧਿਆਣਾ, ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ 'ਚ ਪਹਿਲਾਂ ਹੀ ਅਜਿਹੀ ਪ੍ਰਣਾਲੀ ਚਾਲੂ ਕੀਤੀ ਗਈ ਹੈ। ਇਹ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਕਿ ਰੇਹੜੀਆਂ ਅਤੇ ਦੁੱਧ ਵਾਲੀਆਂ ਵੈਨਾਂ ਨੂੰ ਘਰ-ਘਰ ਡਿਲੀਵਰੀ ਲਈ ਬਸਤੀ, ਮੁਹੱਲਿਆਂ ਅਤੇ ਗਲੀਆਂ ਵਿਚ ਜਾਣ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ।
 

ਡੀਜੀਪੀ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸਲਾਹ ਦਿੱਤੀ ਕਿ ਉਹ ਅੰਤਰ-ਰਾਜੀ ਸਰਹੱਦਾਂ ਤੋਂ ਪਾਰ ਖਾਣ-ਪੀਣ ਅਤੇ ਜਰੂਰੀ ਸਮਾਨ ਪੰਜਾਬ ਵਿੱਚ ਲਿਜਾਣ ਲਈ ਟਰੱਕਾਂ ਦੀ ਸੁਚਾਰੂ ਆਵਾਜਾਈ ਨੂੰ ਪ੍ਰਵਾਨਗੀ ਦੇਣ ਤਾਂ ਜੋ ਜਰੂਰੀ ਵਸਤਾਂ ਦੀ ਕਮੀ ਨਾ ਹੋਵੇ। ਉਨਾਂ ਪਠਾਨਕੋਟ ਦੇ ਮਾਧੋਪੁਰ ਬੈਰੀਅਰ ਵਿਖੇ ਫਸੇ ਸੈਂਕੜੇ ਮਾਲ ਟਰੱਕਾਂ ਦੇ ਜੰਮੂ-ਕਸਮੀਰ ਵਿਚ ਦਾਖਲ ਹੋਣ ਲਈ ਜੰਮੂ-ਕਸਮੀਰ ਦੇ ਮੁੱਖ ਸਕੱਤਰ ਅਤੇ ਡੀਜੀਪੀ ਨਾਲ ਵੀ ਗੱਲਬਾਤ ਕੀਤੀ।
 

ਉਨ੍ਹਾਂ ਕਸ਼ਮੀਰੀ ਵਿਦਿਆਰਥੀਆਂ ਦੇ ਮੁੱਦੇ ਸਬੰਧੀ ਜੰਮੂ-ਕਸਮੀਰ ਦੇ ਸੀਨੀਅਰ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ, ਜੋ ਜੰਮੂ-ਕਸਮੀਰ ਸਰਕਾਰ ਵੱਲੋਂ ਜੰਮੂ-ਕਸਮੀਰ ਵਿੱਚ ਦਾਖਲ ਹੋਣ ਵਾਲੇ ਸਾਰੇ ਲੋਕਾਂ ਨੂੰ ਅਲੱਗ ਰੱਖਣ ਲਈ ਕੀਤੇ ਗਏ ਫੈਸਲੇ ਕਾਰਨ ਮਾਧੋਪੁਰ ਵਿਚ ਫਸੇ ਹੋਏ ਸਨ।
 

ਇਹ ਵੀ ਵਿਚਾਰਿਆ ਗਿਆ ਕਿ ਹਾਈਵੇਅ ਉੱਤੇ ਚੱਲਦੇ ਪੈਟਰੋਲ ਪੰਪਾਂ ਨੂੰ ਯਾਤਰੀਆਂ ਦੀ ਸਹੂਲਤ ਲਈ ਕਾਰਜਸੀਲ ਕਰਨ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ। ਪੁਲਿਸ ਕਰਫਿਊ ਪਾਸ ਵਜੋਂ ਸਟੀਕਰਾਂ ਦਾ ਇੱਕ ਸਿਸਟਮ ਵੀ ਤਿਆਰ ਕਰ ਰਹੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:32 CASES REGISTERED 111 PERSONS ARRESTED FOR CURFEW VIOLATION 2 HELD FOR HOME QUARANTINE VIOLATION IN PUNJAB