ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਛਾਪੇਮਾਰੀ ਦੌਰਾਨ 35.68 ਕੁਇੰਟਲ ਨਾ ਖਾਣਯੋਗ ਫਲ ਅਤੇ ਸਬਜ਼ੀਆਂ ਕਰਵਾਈਆਂ ਨਸ਼ਟ

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਡਵੀਜ਼ਨਲ, ਜ਼ਿਲ੍ਹਾ ਅਤੇ ਮਾਰਕੀਟ ਕਮੇਟੀ ਪੱਧਰ 'ਤੇ ਗਠਤ ਟੀਮਾਂ ਵੱਲੋਂ ਵੀਰਵਾਰ ਨੂੰ ਸੂਬੇ ਭਰ ਦੀਆਂ 47 ਫਲ ਅਤੇ ਸਬਜ਼ੀ ਮੰਡੀਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪੰਨੂੰ ਨੇ ਦਿੱਤੀ।

 

 

ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਗ਼ੈਰ ਸਿਹਤਮੰਦ ਅਤੇ ਮਿਲਾਵਟੀ ਭੋਜਨ ਪਦਾਰਥਾਂ 'ਤੇ ਸ਼ਿਕੰਜਾ ਕਸਣ ਦੇ ਨਾਲ ਨਾਲ ਮੰਡੀਆਂ ਵਿੱਚ ਵੇਚੇ ਜਾ ਰਹੇ ਭੋਜਨ ਪਦਾਰਥਾਂ ਦੇ ਮਿਆਰ ਵਿੱਚ ਸੁਧਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। 

 

ਇਸ ਸਬੰਧ ਵਿੱਚ ਸਿਹਤ, ਬਾਗ਼ਬਾਨੀ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀਆਂ ਟੀਮਾਂ ਵੱਲੋਂ ਸੂਬੇ ਵਿੱਚ ਨਿਯਮਤ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਟੀਮਾਂ ਵੱਲੋਂ ਮੰਡੀਆਂ ਵਿੱਚ ਗਲੇ ਸੜੇ ਅਤੇ ਗ਼ੈਰ ਵਿਗਿਆਨਿਕ ਢੰਗ ਨਾਲ ਪਕਾਏ ਫਲਾਂ ਅਤੇ ਸਬਜ਼ੀਆਂ ਦੀ ਭਾਲ ਲਈ ਚੈਕਿੰਗ ਕੀਤੀ ਗਈ।

 

ਸ. ਪੰਨੂੰ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ 35.68 ਕੁਇੰਟਲ ਗਲੇ ਸੜੇ ਫਲ ਅਤੇ ਸਬਜ਼ੀਆਂ ਮੌਕੇ 'ਤੇ ਨਸ਼ਟ ਕੀਤੇ ਗਏ। ਉਨ੍ਹਾਂ ਕਿਹਾ ਕਿ  ਅਸੀਂ ਪੰਜਾਬ ਵਿੱਚ ਜਾਂਚ ਮੁਹਿੰਮਾਂ ਚਲਾ ਰਹੇ ਹਾਂ ਅਤੇ ਅਤੇ ਇਹ ਵੇਖਿਆ ਹੈ ਕਿ ਫਲਾਂ ਨੂੰ ਗ਼ੈਰ ਕੁਦਰਤੀ ਢੰਗ ਨਾਲ ਪਕਾਉਣ ਲਈ ਕੈਲਸ਼ੀਅਮ ਕਾਰਬਾਈਡ ਜਿਹੇ ਰਸਾਇਣਾਂ ਦੀ ਵਰਤੋਂ ਕਾਫ਼ੀ ਹੱਦ ਤੱਕ ਘਟੀ ਹੈ। ਅਸਲ ਵਿੱਚ ਪੂਰੀ ਤਰ੍ਹਾਂ ਖ਼ਤਮ ਹੋ ਗਈ ਹੈ ਅਤੇ ਲਗਾਤਾਰ ਜਾਂਚ ਮੁਹਿੰਮਾਂ ਨੇ ਗ਼ੈਰ ਮਿਆਰੀ ਫਲ ਅਤੇ ਸਬਜ਼ੀਆਂ ਵੇਚਣ ਵਾਲਿਆਂ ਨੂੰ ਠੱਲ੍ਹ ਪਾਈ ਹੈ। 


ਉਨ੍ਹਾਂ ਦੱਸਿਆ ਕਿ ਛਾਪੇਮਾਰੀ ਦੌਰਾਨ ਮੰਡੀਆਂ 'ਚੋਂ ਮਿਲੇ ਨਾ ਖਾਣਯੋਗ ਫਲ ਅਤੇ ਸਬਜ਼ੀਆਂ ਵਿੱਚੋਂ 1.70 ਕੁਇੰਟਲ ਸਬਜ਼ੀਆਂ ਸਰਹਿੰਦ ਵਿੱਚ, 2.60 ਕੁਇੰਟਲ ਫਲ ਅਤੇ ਸਬਜ਼ੀਆਂ ਬੱਸੀ ਪਠਾਣਾਂ ਵਿੱਚ, 2.10 ਕੁਇੰਟਲ ਪਟਿਆਲਾ 'ਚ, 2.50 ਕੁਇੰਟਲ ਸਬਜ਼ੀਆਂ ਭਵਾਨੀਗੜ• 'ਚ, 1.0 ਕੁਇੰਟਲ ਸਬਜ਼ੀਆਂ ਖਰੜ 'ਚ, 1.80 ਕੁਇੰਟਲ ਫਲ ਅਤੇ ਸਬਜ਼ੀਆਂ ਸੁਨਾਮ 'ਚ, 1.20 ਕੁਇੰਟਲ ਮਲੇਰਕੋਟਲਾ 'ਚ, 4 ਕੁਇੰਟਲ ਸਬਜ਼ੀਆਂ ਰਾਮਪੁਰਾ ਫੂਲ 'ਚ, 1.87 ਕੁਇੰਟਲ ਫਲ ਅਬੋਹਰ 'ਚ, 2.85 ਕੁਇੰਟਲ ਫਲ ਅਤੇ ਸਬਜ਼ੀਆਂ ਮਾਨਸਾ 'ਚ, 0.50 ਕੁਇੰਟਲ ਤਰਨ ਤਾਰਨ 'ਚ, 1.05 ਕੁਇੰਟਲ ਬਟਾਲਾ 'ਚ, 0.50 ਕੁਇੰਟਲ ਫਲ ਅਤੇ ਸਬਜ਼ੀਆਂ ਅੰਮ੍ਰਿਤਸਰ 'ਚ ਅਤੇ 0.80 ਕੁਇੰਟਲ ਫਲ ਅਤੇ ਸਬਜ਼ੀਆਂ ਜਲੰਧਰ ਵਿੱਚ ਮਿਲੀਆਂ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:35 quintal fruits and veggies unfit for consumption destroyed amid surprise inspection