ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅੰਮ੍ਰਿਤਸਰ 'ਚ ਮਿਲਿਆ ਦੂਜਾ ਕੋਰੋਨਾ ਵਾਇਰਸ ਪਾਜੀਟਿਵ ਮਰੀਜ਼

ਦੇਸ਼ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ, ਜਿਸ ਨਾਲ ਲੋਕਾਂ 'ਚ ਡਰ ਅਤੇ ਸਹਿਮ ਦਾ ਮਾਹੌਲ ਹੋਰ ਗੰਭੀਰ ਹੁੰਦਾ ਜਾ ਰਿਹਾ ਹੈ। ਅੱਜ ਅੰਮ੍ਰਿਤਸਰ ਵਿਖੇ 36 ਸਾਲਾ ਵਿਅਕਤੀ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜੀਟਿਵ ਆਈ ਹੈ। ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਕੁੱਲ ਪਾਜੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 2 ਹੋ ਗਈ ਹੈ।
 

ਇਹ ਵਿਅਕਤੀ ਬੀਤੀ 19 ਮਾਰਚ ਨੂੰ ਦੁਬਈ ਤੋਂ ਪੰਜਾਬ ਪਰਤਿਆ ਸੀ। ਉਹ ਕੌਮਾਂਤਰੀ ਹਵਾਈ ਅੱਡਾ ਸ੍ਰੀ ਗੁਰੂ ਰਾਮ ਦਾਸ ਜੀ ਵਿਖੇ ਉਤਰਿਆ ਸੀ। ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਦਾਖਲ ਕਰਵਾਇਆ ਗਿਆ ਹੈ।
 

ਹਸਪਤਾਲ ਦੀ ਡਾਕਟਰ ਸੁਜਾਤਾ ਸ਼ਰਮਾ ਨੇ ਦੱਸਿਆ, "ਦੁਬਰੀ ਤੋਂ ਪਰਤੇ ਵਿਅਕਤੀ ਦੇ ਖੂਨ ਅਤੇ ਥੁੱਕ ਦੇ ਸੈਂਪਲ ਜਾਂਚ ਲਈ ਭੇਜੇ ਗਏ ਸਨ, ਜਿਸ ਦੀ ਰਿਪੋਰਟ ਅੱਜ ਪਾਜੀਟਿਵ ਆਈ ਹੈ। ਉਸ ਦੇ ਸੈਂਪਲ ਗੌਰਮਿੰਟ ਮੈਡੀਕਲ ਕਾਲਜ ਅੰਮ੍ਰਿਤਸਰ ਦੀ ਵਾਇਰਲ ਰਿਸਰਚ ਐਂਡ ਡਾਈਗਨੋਸਟਿਕ ਲੈਬਾਰਟਰੀ 'ਚ ਭੇਜੇ ਗਏ ਸਨ।"
 

ਦੱਸ ਦੇਈਏ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪਹਿਲਾ ਪਾਜੀਟਿਵ ਮਾਮਲਾ ਅੰਮ੍ਰਿਤਸਰ ਵਿਖੇ ਹੀ ਸਾਹਮਣੇ ਆਇਆ ਸੀ। 44 ਸਾਲਾ ਜ਼ਿਲ੍ਹਾ ਹੁਸ਼ਿਆਰਪੁਰ ਵਾਸੀ ਦਾ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਇਲਾਜ ਚੱਲ ਰਿਹਾ ਹੈ। ਉਹ ਬੀਤੀ 4 ਮਾਰਚ ਨੂੰ ਕੌਮਾਂਤਰੀ ਹਵਾਈ ਅੱਡਾ ਸ੍ਰੀ ਗੁਰੂ ਰਾਮ ਦਾਸ ਜੀ ਵਿਖੇ ਉੱਤਰਿਆ ਸੀ। ਉਸ ਦੇ ਸੈਂਪਲ ਨੈਸ਼ਨਲ ਇੰਟੀਚਿਊਟ ਆਫ਼ ਵਾਇਰੋਲਾਜੀ ਪੁਣੇ 'ਚ ਭੇਜੇ ਗਏ ਸਨ, ਜਿੱਥੇ 9 ਮਾਰਚ ਨੂੰ ਉਸ ਦੀ ਰਿਪੋਰਟ ਪਾਜੀਟਿਵ ਆਈ ਸੀ। ਬੀਤੇ ਦਿਨੀਂ ਉਸ ਦੀ ਦੁਬਾਰਾ ਜਾਂਚ ਰਿਪੋਰਟ ਸਾਹਮਣੇ ਆਈ, ਜਿਸ 'ਚ ਉਹ ਦੁਬਾਰਾ ਕੋਰੋਨਾ ਪਾਜੀਟਿਵ ਪਾਇਆ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:36 year old man tested coronavirus positive in Amritsar total count reaches 2