ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਸਾਹਮਣੇ ਆਏ 391 ਬਲੈਕ ਸਪਾਟਸ, ਮਾਰੇ ਗਏ 1910 ਲੋਕ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚਲਾਏ ਜਾ ਰਹੇ ਪ੍ਰੋਗਰਾਮਪੰਜਾਬ ਸੜਕ ਦੁਰਘਟਨਾ ਬਲੈਕ ਸਪਾਟਸ ਦੀ ਪਛਾਣ ਅਤੇ ਸੁਧਾਰਦੀ ਪਹਿਲੀ ਰਿਪੋਰਟ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪਨੂੰ ਵਲੋਂ ਅੱਜ ਜਾਰੀ ਕੀਤੀ ਗਈ ਹੈ।

 

ਪਨੂੰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸੜਕ ਐਕਸੀਡੈਂਟ ਬਲੈਕ ਸਪਾਟਸ ਦੀ ਇਹ ਰਿਪੋਰਟ ਤੰਦਰੁਸਤ ਪੰਜਾਬ ਮਿਸ਼ਨ ਅਧੀਨ ਪੰਜਾਬ ਵਿਜਨ ਜ਼ੀਰੋ ਐਕਸੀਡੈਂਟ ਟੀਮ ਨੇ ਪੰਜਾਬ ਪੁਲਿਸ ਦੇ ਟ੍ਰੈਫਿਕ ਵਿਭਾਗ ਨਾਲ ਮਿਲ ਕੇ ਤਿਆਰ ਕੀਤੀ ਹੈ

 

ਉਨਾਂ ਦੱਸਿਆ ਕਿ ਰਿਪੋਰਟ ਦੇ ਪਹਿਲੇ ਹਿੱਸੇ ਸੂਬੇ ਭਰ ਦੇ 12 ਜ਼ਿਲਿਆਂ ਵਿੱਚ 391 ਪੰਜਾਬ ਸੜਕ ਐਕਸੀਡੈਂਟ ਬਲੈਕ ਸਪਾਟਸ ਦੀ ਪਛਾਣ ਕੀਤੀ ਗਈ ਹੈ। ਇਨਾਂ ਚੋਂ 256 (65 ਫ਼ੀਸਦੀ) ਬਲੈਕ ਸਪਾਟਸ ਪੰਜਾਬ ਦੇ ਕੌਮੀ ਰਾਜ ਮਾਰਗਾਂਤੇ, 66 (17 ਫ਼ੀਸਦੀ) ਸਪਾਟਸ ਪੰਜਾਬ ਦੀਆਂ ਲੋਕ ਨਿਰਮਾਣ ਵਿਭਾਗ ਦੀਆਂ ਸੜਕਾਂਤੇ, 42 (11 ਫ਼ੀਸਦੀ) ਸ਼ਹਿਰੀ ਸੜਕਾਂਤੇ ਅਤੇ 27 (7 ਫ਼ੀਸਦੀ) ਪੇਂਡੂ ਸੜਕਾਂਤੇ ਹਨ

 

ਮਿਸ਼ਨ ਡਾਇਰੈਕਟਰ ਨੇ ਅੱਗੇ ਕਿਹਾ ਕਿ ਇਹਨਾਂ 391 ਸੜਕ ਦੁਰਘਟਨਾ ਬਲੈਕ ਸਪਾਟਾਂ ਵਿੱਚ ਪਿਛਲੇ 3 ਸਾਲਾਂ (2016 ਤੋਂ 2018) ਦੌਰਾਨ, 2898 ਸੜਕੀ ਹਾਦਸੇ ਹੋਏ ਜਿਹਨਾਂ ਵਿੱਚ 1910 ਲੋਕ ਮਾਰੇ ਗਏ, 1401 ਲੋਕ ਗੰਭੀਰ ਰੂਪ ਵਿੱਚ ਜਖ਼ਮੀ ਹੋਏ ਤੇ 488 ਲੋਕਾਂ ਨੂੰ ਹੋਰ ਸੱਟਾਂ ਲੱਗੀਆਂ

 

ਬਲੈਕ ਸਪਾਟ ਦੀ ਜ਼ਿਲ੍ਹਾਵਾਰ ਜਾਣਕਾਰੀ ਦਿੰਦਿਆਂ ਪਨੂੰ ਨੇ ਕਿਹਾ ਕਿ ਮੋਹਾਲੀ ਜ਼ਿਲੇ ਵਿੱਚ ਸਭ ਤੋਂ ਵੱਧ 92 ਸੜਕ ਦੁਰਘਟਨਾ ਬਲੈਕ ਸਪਾਟਾਂ ਦੀ ਪਛਾਣ ਕੀਤੀ ਗਈ ਹੈ, ਇਸ ਪਿੱਛੋਂ ਲੁਧਿਆਣਾ ਪੁਲਿਸ ਕਮਿਸ਼ਨਰੇਟ ਦੇ ਅਧਿਕਾਰ ਖੇਤਰ ਵਿੱਚ ਆਉਂਦੇ 91 ਬਲੈਕ ਸਪਾਟਾਂ ਦੀ ਪਛਾਣ ਕੀਤੀ ਗਈ।

 

ਇਸ ਤੋਂ ਇਲਾਵਾ, ਅੰਮਿ੍ਰਤਸਰ ਪੁਲਿਸ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ 6, ਅੰਮਿ੍ਰਤਸਰ ਪੁਲਿਸ ਕਮਿਸ਼ਨਰੇਟ ਦੇ ਅਧੀਨ 23, ਬਟਾਲਾ ਵਿੱਚ 9, ਗੁਰਦਾਸਪੁਰ ਵਿੱਚ 12, ਤਰਨਤਾਰਨ ਵਿੱਚ 8, ਜਲੰਧਰ ਪੁਲਿਸ ਕਮਿਸ਼ਨਰੇਟ ਅਧੀਨ 21, ਮੋਗੇ ਵਿੱਚ 9, ਪਟਿਆਲਾ ਵਿੱਚ 55, ਰੂਪਨਗਰ ਵਿੱਚ 30, ਸ਼ਹੀਦ ਭਗਤ ਸਿੰਘ ਨਗਰ ਵਿੱਚ 21, ਬਠਿੰਡਾ ਵਿੱਚ 8 ਅਤੇ ਸੰਗਰੂਰ ਵਿੱਚ 6 ਬਲੈਕ ਸਪਾਟਾਂ ਦੀ ਪਛਾਣ ਕੀਤੀ ਗਈ ਹੈ

 

ਉਨਾਂ ਦੱਸਿਆ ਕਿ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਸ ਸੜਕ ਨੂੰ ਐਕਸੀਡੈਂਟ ਬਲੈਕ ਸਪਾਟ ਮੰਨਿਆਂ ਜਾਂਦਾ ਹੈ ਜਿਸ ਸੜਕ ਦੇ ਕਿਸੇ ਵੀ 500 ਮੀਟਰ ਹਿੱਸੇ ਵਿੱਚ ਪਿਛਲੇ 3 ਸਾਲਾਂ ਦੌਰਾਨ 5 ਤੋਂ ਵੱਧ ਹਾਦਸੇ ਵਾਪਰਦੇ ਹਨ, ਜਿਸ ਨਾਲ ਮੌਤ/ਗੰਭੀਰ ਸੱਟਾਂ ਲੱਗਣ ਜਾਂ ਅਜਿਹੀ ਥਾਂ ਜਿਥੇ ਪਿਛਲੇ 3 ਸਾਲਾਂ ਵਿਚ ਸੜਕ ਹਾਦਸਿਆਂ ਦੌਰਾਨ 10 ਵਿਅਕਤੀਆਂ ਦੀਆਂ ਜਾਨਾਂ ਗਈਆਂ ਹੋਣ

 

ਮਿਸ਼ਨ ਡਾਇਰੈਕਟਰ ਨੇ ਅਗਲੇਰੀ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਹਨਾਂ ਬਲੈਕ ਸਪਾਟਾਂ ਨੂੰ ਠੀਕ ਕਰਨ ਲਈ ਸੂਬਾ ਸਰਕਾਰ ਦੇ ਸਬੰਧਤ ਵਿਭਾਗਾਂ ਨੂੰ ਕਿਹਾ ਗਿਆ ਹੈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੇ ਮੱਦੇਨਜ਼ਰ ਕੌਮੀ ਰਾਜਮਾਰਗ ਦੇ ਬਲੈਕ ਸਪਾਟਾਂ ਨੂੰ ਜਲਦ ਠੀਕ ਕਰਨ ਲਈ ਨੈਸ਼ਨਲ ਹਾਈਵੇਅ ਅਥਾਰਟੀ ਨੂੰ ਅਪੀਲ ਕੀਤੀ ਗਈ ਹੈ

 

ਜ਼ਿਕਰਯੋਗ ਹੈ ਕਿ ਇਹ ਰਿਪੋਰਟ ਟ੍ਰੈਫਿਕ ਸਲਾਹਕਾਰ, ਪੰਜਾਬ ਸ੍ਰੀ ਨਵਦੀਪ ਅਸੀਜਾ ਅਤੇ ਪ੍ਰੋਜੈਕਟ ਮੈਨੇਜਰ, ਪੰਜਾਬ ਵਿਜਨ ਜ਼ੀਰੋ ਐਕਸੀਡੈਂਟ ਸ੍ਰੀ ਅਰਬਾਬ ਅਹਿਮਦ ਦੀਆਂ ਕੋਸ਼ਿਸ਼ਾਂ ਸਦਕਾ 4 ਮਹੀਨਿਆਂ ਵਿੱਚ ਤਿਆਰ ਕੀਤੀ ਗਈ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:391 black spots in Punjab emerged and 1910 people death