ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਨਪ੍ਰੀਤ ਸਿੰਘ ਮੰਨਾ ਕਤਲ ਮਾਮਲੇ 'ਚ 4 ਲੋਕਾਂ ਵਿਰੁੱਧ ਮਾਮਲਾ ਦਰਜ 

ਸ਼ਰਾਬ ਦੇ ਠੇਕੇਦਾਰ ਮਨਪ੍ਰੀਤ ਸਿੰਘ ਮੰਨਾ (35) ਦੀ ਬੀਤੇ ਦਿਨੀਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮੰਨਾ ਦੀ ਹੱਤਿਆ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗਸਟਰ ਗੈਂਗ ਨੇ ਸੋਸ਼ਲ ਮੀਡੀਆ 'ਤੇ ਚੱਲ ਰਹੇ ਆਪਣੇ ਫੇਸਬੁੱਕ ਪੇਜ਼ 'ਤੇ ਲਈ ਹੈ। ਮਲੋਟ ਪੁਲਿਸ ਨੇ ਚਾਰ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਮੰਨਾ ਪਹਿਲਾਂ ਹਿਸਟਰੀ ਸ਼ੀਟਰ ਸੀ ਅਤੇ ਬਾਅਦ 'ਚ ਪੁਲਿਸ ਦਾ ਸੂਹੀਆ ਬਣ ਗਿਆ ਸੀ।
ਡੀ.ਐਸ.ਪੀ. ਮਨਮੋਹਨ ਸਿੰਘ ਨੇ ਦੱਸਿਆ ਕਿ  ਧਾਰਾ 304 (ਕਤਲ) ਅਤੇ 307 (ਕਤਲ ਦੀ ਕੋਸ਼ਿਸ਼) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਚਾਰੇ ਹਮਲਾਵਰਾਂ ਦੀ ਭਾਲ ਲਈ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਕਿਹਾ, “ਅਸੀਂ ਘਟਨਾ ਵਾਲੀ ਥਾਂ 'ਤੇ ਲੱਗੇ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਮੁਲਜ਼ਮਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਾਂ।"

 

ਮਨਪ੍ਰੀਤ ਸਿੰਘ ਮੰਨਾ ਰੋਜ਼ ਦੀ ਤਰ੍ਹਾਂ ਸ਼ਾਮ ਕਰੀਬ ਸਾਢੇ 6 ਵਜੇ ਜਿੰਮ 'ਚੋਂ ਬਾਹਰ ਆਪਣੀ ਕਾਰ ਕੋਲ ਆ ਰਿਹਾ ਸੀ ਕਿ ਇਸ ਦੌਰਾਨ ਇਕ ਕਾਰ 'ਚ ਸਵਾਰ ਕਰੀਬ 4 ਅਣਪਛਾਤੇ ਨੌਜਵਾਨਾਂ ਵਲੋਂ ਉਸ 'ਤੇ ਅੰਨੇਵਾਹ ਗੋਲੀਆਂ ਚਲਾਈਆਂ ਗਈਆਂ। ਜਿਸ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਿਆ ਤੇ ਉਸ ਨੂੰ ਉਸ ਦੇ ਸਾਥੀਆਂ ਨੇ ਮਲੋਟ ਦੇ ਸਿਵਲ ਹਸਪਤਾਲ 'ਚ ਭਰਤੀ ਕਰਾਇਆ, ਜਿਥੇ ਬਾਅਦ 'ਚ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ ਸੀ।


 

ਮਨਪ੍ਰੀਤ ਸਿੰਘ ਮੰਨਾ ਦੀ ਹੱਤਿਆ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗਸਟਰ ਗੈਂਗ ਨੇ ਸੋਸ਼ਲ ਮੀਡੀਆ 'ਤੇ ਚੱਲ ਰਹੇ ਆਪਣੇ ਫੇਸਬੁੱਕ ਪੇਜ 'ਤੇ ਲਈ ਹੈ। ਲਾਰੈਂਸ ਬਿਸ਼ਨੋਈ ਦੇ ਨਾਮ 'ਤੇ ਬਣੀ ਫੇਸਬੁੱਕ ਆਈ. ਡੀ. 'ਤੇ ਰਾਜੂ ਭਿਸੋਦੀ ਨਾਮ ਦੇ ਇਕ ਗੈਂਗਸਟਰ ਨੇ ਇਕ ਪੋਸਟ ਸ਼ੇਅਰ ਕੀਤੀ, ਜਿਸ 'ਚ ਉਸ ਨੇ ਮਨਪ੍ਰੀਤ ਸਿੰਘ ਦੀ ਹੱਤਿਆ ਦੀ ਜ਼ਿੰਮੇਵਾਰੀ ਖੁਦ ਲਈ ਸੀ। ਉਨ੍ਹਾਂ ਕਿਹਾ ਕਿ ਮੰਨਾ ਪੁਲਿਸ ਦਾ ਸੂਹੀਆ ਬਣਾ ਗਿਆ ਸੀ, ਇਸ ਲਈ ਉਸ ਨੂੰ ਮਾਰਿਆ ਗਿਆ ਹੈ। ਪੋਸਟ ਨੇ ਕਿਹਾ ਕਿ ਮੰਨਾ ਨੇ ਫਰਵਰੀ ਵਿੱਚ ਜ਼ੀਰਕਪੁਰ ਵਿਖੇ ਇੱਕ ਪੁਲਿਸ ਮੁਕਾਬਲੇ 'ਚ ਮਾਰੇ ਗਏ ਗੈਂਗਸਟਰ ਅੰਕਿਤ ਭਾਦੂ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਸੀ। ਭਾਦੂ ਪੰਜਾਬ ਅਤੇ ਗੁਆਂਢੀ ਸੂਬਿਆਂ ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਉੱਤਰ ਪ੍ਰਦੇਸ਼ 'ਚ ਲੁੱਟਖੋਹ ਅਤੇ ਕਤਲ ਦੇ ਮਾਮਲਿਆਂ 'ਚ ਲੋੜੀਂਦਾ ਸੀ।
 

ਮੰਨਾ ਤੋਂ ਬਾਅਦ ਉਸ ਦੇ ਪਰਿਵਾਰ 'ਚ ਮਾਤਾ ਪਿਤਾ, ਪਤਨੀ ਅਤੇ 8 ਸਾਲ ਦੀ ਬੇਟੀ ਹੈ। ਉਸ ਦਾ ਅੰਤਮ ਸਸਕਾਰ ਮੰਗਲਵਾਰ ਨੂੰ ਮੁਕਤਸਰ ਦੇ ਪਿੰਡ ਭੂੰਦੜ ਵਿਖੇ ਕੀਤਾ ਗਿਆ। ਉਸ ਦੀ ਮਾਂ ਅਤੇ ਚਾਚਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਸਾਲ 2011 ਵਿੱਚ ਕੌਂਸਲਰ ਸਨ।
 

ਮਨਪ੍ਰੀਤ ਦੇ ਚਚੇਰਾ ਭਰਾ ਸ਼ੁਦੀਪ ਸਿੰਘ ਬਿੱਟੂ, ਜੋ ਕਿ ਪੰਜਾਬ ਕਾਂਗਰਸ ਦੇ ਸਕੱਤਰ ਵੀ ਹਨ, ਨੇ ਕਿਹਾ, “ਇਸ ਬਾਰੇ ਟਿੱਪਣੀ ਕਰਨਾ ਬਹੁਤ ਜਲਦੀ ਹੋਏਗੀ ਕਿਉਂਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ। ਪੁਲਿਸ ਨੇ ਸਾਨੂੰ ਇਨਸਾਫ ਦਾ ਭਰੋਸਾ ਦਿੱਤਾ ਹੈ। ਪਿਛਲੇ ਕੁਝ ਮਹੀਨਿਆਂ ਤੋਂ ਮੰਨਾ ਕਿਸੇ ਜੁਰਮ ਵਿਚ ਸ਼ਾਮਲ ਨਹੀਂ ਹੋਇਆ ਸੀ ਅਤੇ ਕੁਝ ਮਾਮਲਿਆਂ 'ਚ ਬਰੀ ਹੋ ਗਿਆ ਸੀ। ”

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: 4 booked for history sheeter murder in Malout