ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (PPCB) ਨੇ ਲੁਧਿਆਣਾ ਨਗਰ ਨਿਗਮ (MC – ਮਿਊਂਸਪਲ ਕਾਰਪੋਰੇਸ਼ਨ) ਦੇ ਚਾਰ ਅਧਿਕਾਰੀਆਂ ਵਿਰੁੱਧ ਦਰਜ ਕਰਵਾਇਆ ਹੈ।
ਜਿਹੜੇ ਅਧਿਕਾਰੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ; ਉਨ੍ਹਾਂ ਵਿੱਚ ਲੁਧਿਆਣਾ ਨਗਰ ਨਿਗਮ ਦੇ ਮੇਅਰ ਬੀਐੱਸ ਸੰਧੂ ਅਤੇ ਨਗਰ ਨਿਗਮ ਦੇ ਕਮਿਸ਼ਨਰ ਕੇ.ਪੀ. ਬਰਾੜ ਵੀ ਸ਼ਾਮਲ ਹਨ।
PPCB ਨੇ ਜਮਾਲਪੁਰ ਵਿਖੇ ਮੌਜੂਦ ਸੀਵਰੇਜ ਟ੍ਰੀਟਮੈਂਟ ਪਲਾਂਟ ਬੰਦ ਪਏ ਹੋਣ ਦਾ ਗੰਭੀਰ ਨੋਟਿਸ ਲਿਆ ਹੈ। ਇਸ ਤੋਂ ਇਲਾਵਾ ਬੱਲੋਕੇ ਦਾ ਸੀਵਰੇਜ ਟ੍ਰੀਟਮੈਂਟ ਚਾਲੂ ਕਰਨ ਤੋਂ ਪਹਿਲਾਂ ਪੰਜਾਬ ਦੇ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਇਜਾਜ਼ਤ ਹੀ ਨਹੀਂ ਲਈ ਗਈ।
ਬੋਰਡ ਨੇ ਇਹ ਦਲੀਲ ਵੀ ਦਿੱਤੀ ਹੈ ਕਿ ਲੁਧਿਆਣਾ ਨਗਰ ਨਿਗਮ ਵੱਲੋਂ ਗੰਦੇ ਪਾਣੀ ਦਾ ਸ਼ੁੱਧੀਕਰਨ ਵਾਜਬ ਤਰੀਕੇ ਨਾਲ ਨਹੀਂ ਕੀਤਾ ਜਾ ਰਿਹਾ ਹੈ ਤੇ ਉਹ ਸਾਰਾ ਗੰਦਾ ਪਾਣੀ ਬੁੱਢੇ ਨਾਲ਼ੇ ਵਿੱਚ ਸੁੱਟਿਆ ਜਾ ਰਿਹਾ ਹੈ।
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦਾ ਕਹਿਣਾ ਹੈ ਕਿ ਲੁਧਿਆਣਾ ਨਗਰ ਨਿਗਮ ਨੂੰ ਪਹਿਲਾਂ ਕਈ ਵਾਰ ਚੇਤਾਵਨੀਆਂ ਦਿੱਤੀਆਂ ਜਾ ਚੁੰਕੀਆਂ ਹਨ ਪਰ ਪ੍ਰਦੂਸ਼ਣ ਫ਼ੈਲਾਉਣ ਦੇ ਹਾਲਾਤ ਨੂੰ ਸੁਧਾਰਨ ਲਈ ਕੋਈ ਕੰਮ ਨਹੀਂ ਕੀਤਾ ਗਿਆ।