ਮਲੋਟ-ਫ਼ਾਜਿ਼ਲਕਾ ਸੜਕ `ਤੇ ਪਿੰਡ ਆਲਮਵਾਲਾ ਕੋਲ ਅੱਜ ਸਵੇਰੇ ਇੱਕ ਸੜਕ ਹਾਦਸੇ ਨੇ ਇੱਕੋ ਪਰਿਵਾਰ ਦੇ ਚਾਰ ਜਣਿਆਂ ਦੀ ਜਾਨ ਲੈ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਕਾਰ ਵਿੱਚ ਸੱਤ ਵਿਅਕਤੀ ਸਵਾਰ ਸਨ ਤੇ ਇਸ ਦੀ ਰਫ਼ਤਾਰ ਬਹੁਤ ਤੇਜ਼ ਸੀ।
ਡਰਾਇਵਰ ਅਚਾਨਕ ਕਾਰ ਤੋਂ ਆਪਣਾ ਕੰਟਰੋਲ ਗੁਆ ਬੈਠਾ ਤੇ ਉਹ ਸਿੱਧੀ ਇੱਕ ਰੁੱਖ ਵਿੱਚ ਵੱਜੀ। ਇੱਕੋ ਪਰਿਵਾਰ ਦੇ ਦੋ ਬੱਚਿਆਂ ਸਮੇਤ ਚਾਰ ਮੈਂਬਰਾਂ ਦੀ ਮੌਕੇ `ਤੇ ਹੀ ਮੌਤ ਹੋ ਗਈ। ਬਾਕੀ ਦੇ ਤਿੰਨ ਵਿਅਕਤੀ ਇਸ ਵੇਲੇ ਹਸਪਤਾਲ `ਚ ਜ਼ੇਰੇ ਇਲਾਜ ਹਨ। ਪੀੜਤ ਪਰਿਵਾਰ ਦੇ ਇੱਕ ਜਾਣਕਾਰ ਨੇ ਦੱਸਿਆ ਕਿ ਉਹ ਸਾਰੇ ਫ਼ਤਿਹਗੜ੍ਹ ਸਾਹਿਬ ਤੋਂ ਪਰਤ ਰਹੇ ਸਨ।
ਪੁਲਿਸ ਇਸ ਮਾਮਲੇ ਦੀ ਤਹਿਕੀਕਾਤ ਕਰ ਰਹੀ ਹੈ।