ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

403 ਸ਼ਰਧਾਲੂਆਂ ਨੂੰ ਨਹੀਂ ਮਿਲਿਆ ਪਾਕਿ ਵੀਜ਼ਾ, ਸ਼੍ਰੋਮਣੀ ਕਮੇਟੀ ਨਾਰਾਜ਼

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ

--ਪਾਕਿ ਜਾਣ ਲਈ ਸ਼੍ਰੋਮਣੀ ਕਮੇਟੀ ਦੇ ਜਥੇ ਨੂੰ ਜਾਰੀ ਹੋਏ ਕੁੱਲ 1227 ਵੀਜ਼ੇ

 

ਸ੍ਰੀ ਗੁਰੂ ਨਾਨਕ ਦੇਵ ਜੀ ਦਾ 23 ਨਵੰਬਰ ਨੂੰ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 21 ਨਵੰਬਰ ਨੂੰ ਰਵਾਨਾ ਕੀਤਾ ਜਾਵੇਗਾ।


ਸ਼੍ਰੋਮਣੀ ਕਮੇਟੀ ਵੱਲੋਂ ਇਸ ਜਥੇ ਨਾਲ ਜਾਣ ਲਈ 1630 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1227 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੱਡੀ ਗਿਣਤੀ ਵਿਚ ਵੀਜ਼ੇ ਰੱਦ ਕਰਨ ਨੂੰ ਸਿੱਖ ਭਾਵਨਾਵਾਂ ਨਾਲ ਜਿਆਦਤੀ ਕਰਾਰ ਦਿੱਤਾ ਹੈ। 


ਉਨ੍ਹਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1630 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ ਪਰੰਤੂ ਇਨ੍ਹਾਂ ਵਿੱਚੋਂ 403 ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਦਿੱਤੇ ਗਏ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਵੀਜੇ ਰੱਦ ਹੋਣ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ।

 

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵੱਧ ਤੋਂ ਵੱਧ ਵੀਜੇ ਦਿੱਤੇ ਜਾਣੇ ਚਾਹੀਦੇ ਸਨ। ਜਥੇ ਦੀ ਰਵਾਨਗੀ ਬਾਰੇ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਫਤਰ ਤੋ ਸ਼ਰਧਾਲੂਆਂ ਦਾ ਇਹ ਜਥਾ 21 ਨਵੰਬਰ ਨੂੰ ਰਵਾਨਾ ਕੀਤਾ ਜਾਵੇਗਾ ਜੋ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਉਣ ਅਤੇ ਵੱਖ ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਮਗਰੋਂ 30 ਨਵੰਬਰ ਨੂੰ ਦੇਸ਼ ਪਰਤ ਆਵੇਗਾ। 


ਮੁੱਖ ਸਕੱਤਰ ਨੇ ਕਿਹਾ ਕਿ ਜਥੇ ਨਾਲ ਜਾਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ 20 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫਤਰ ਤੋਂ ਪ੍ਰਾਪਤ ਕਰਨ। ਡਾ. ਰੂਪ ਸਿੰਘ ਅਨੁਸਾਰ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ ਕਰ ਰਹੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:403 Devotees didnt get Pak Visa SGPC resentful