ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਹੜਾਂ ਕਾਰਨ 445 ਪਸ਼ੂ ਹਲਾਕ, ਮਿਲੇਗਾ 1.96 ਕਰੋੜ ਮੁਆਵਜ਼ਾ

ਪੰਜਾਬ ਵਿੱਚ ਹੜਾਂ ਕਾਰਨ 445 ਵੱਡੇ ਜਾਨਵਰਾਂ / ਪਸ਼ੂਆਂ, 90 ਸੂਰਾਂ, 38 ਬੱਕਰੀਆਂ ਅਤੇ 29200 ਪੋਲਟਰੀ ਬਰਡਜ਼ ਨੂੰ ਭਾਰੀ ਨੁਕਸਾਨ ਹੋਇਆ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਲਦ ਤੋਂ ਜਲਦ ਮੁਆਵਜ਼ਾ ਦੇਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ 1.96 ਕਰੋੜ ਰੁਪਏ ਮੁਆਵਜੇ ਵਜੋਂ ਦਿੱਤੇ ਜਾਣਗੇ ਜਿਸ ਵਿੱਚੋਂ ਵੱਡੇ ਪਸ਼ੂ ਲਈ 30,000 ਰੁਪਏ, ਬੱਕਰੀ/ਸੂਰ ਲਈ 3,000 ਰੁਪਏ ਅਤੇ ਪੋਲਟਰੀ ਬਰਡਜ਼ ਲਈ 200 ਰੁਪਏ ਪ੍ਰਤੀ ਜਾਨਵਰ ਦਿੱਤੇ ਜਾਣਗੇ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਇਸ ਤੋਂ ਇਲਾਵਾ, ਪਸ਼ੂ ਪਾਲਣ ਵਿਭਾਗ ਦਾ ਸਟਾਫ ਪਸ਼ੂਆਂ ਨੂੰ ਡਾਕਟਰੀ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰਾਂ ਯਤਨਸ਼ੀਲ ਹੈ। ਪਸ਼ੂਆਂ ਦੇ ਮਾਹਿਰਾਂ ਦੀਆਂ 170 ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ 157 ਰਾਹਤ ਕੈਂਪ ਸਥਾਪਤ ਕੀਤੇ ਗਏ ਹਨ।  ਹੜਾਂ ਦੌਰਾਨ 14210 ਪਸ਼ੂਆਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ 13765 ਪਸ਼ੂਆਂ ਦਾ ਗਲਘੋਟੂ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਕੀਤਾ ਜਾ ਚੁੱਕਾ ਹੈ। ਦਵਾਈ ਅਤੇ ਟੀਕਾਕਰਨਤੇ ਲਗਭਗ 3.10 ਕਰੋੜ ਰੁਪਏ ਖਰਚ ਕੀਤੇ ਗਏ ਹਨ।

 

ਇਸ ਦੇ ਨਾਲ ਹੀ ਵਿਭਾਗ ਨੇ ਪਸ਼ੂਆਂ ਲਈ ਹਰਾ ਚਾਰਾ ਮੁਹੱਈਆ ਕਰਾਉਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਹੈ ਜਿਸ ਤਹਿਤ ਹੜ ਪ੍ਰਭਾਵਤ ਪਿੰਡਾਂ ਵਿੱਚ ਟਰੈਕਟਰਾਂ ਅਤੇ ਟਰਾਲੀਆਂ ਰਾਹੀਂ ਘਰ-ਘਰ ਜਾ ਕੇ ਪਸ਼ੂਆਂ ਲਈ ਹਰਾ ਚਾਰਾ ਮੁਹੱਈਆ ਕਰਵਾਇਆ ਗਿਆ ਹੈ। ਵਿਭਾਗ ਨੂੰ ਇਸ ਕਾਰਜ ਲਈ 18 ਕਰੋੜ ਰੁਪਏ ਦੀ ਲੋੜ ਹੈ ਜਿਸ ਨਾਲ ਵਿਭਾਗ ਨੂੰ ਲੋਂੜੀਦੀ ਕੁੱਲ ਰਾਸ਼ੀ ਤਕਰੀਬਨ 23.16 ਕਰੋੜ ਰੁਪਏ ਬਣਦੀ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:445 cattle killed due to floods in Punjab