ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅੰਮ੍ਰਿਤਸਰ ਜ਼ਿਲ੍ਹੇ ’ਚ ਕਰਫ਼ਿਊ ਦੇ ਹੁਕਮਾਂ ਦੀ ਉਲੰਘਣਾ ਕਰਦੇ 45 ਜਣਿਆਂ ਵਿਰੁੱਧ ਕੇਸ ਦਰਜ

ਅੰਮ੍ਰਿਤਸਰ ਜ਼ਿਲ੍ਹੇ  ਸਮੇਤ ਸਮੁੱਚੇ ਪੰਜਾਬ 'ਚ ਕਰਫ਼ਿਊ ਕਾਰਨ ਸ੍ਰੀ ਹਰਿਮੰਦਰ ਸਾਹਿਬ 'ਚ ਕੋਈ ਸ਼ਰਧਾਲੂ ਵਿਖਾਈ ਨਹੀਂ ਦੇ ਰਿਹ

ਅੰਮ੍ਰਿਤਸਰ ਜ਼ਿਲ੍ਹਾ (ਦਿਹਾਤੀ) ਪੁਲਿਸ ਨੇ ਕੱਲ੍ਹ ਸ਼ਾਮ ਤੱਕ ਕਰਫ਼ਿਊ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ 45 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ।

 

 

ਇਨ੍ਹਾਂ ’ਚੋਂ ਬਹੁਤੇ ਜੰਡਿਆਲਾ ਗੁਰੂ ਕਸਬੇ ਦੇ ਦੁਕਾਨਦਾਰ ਹਨ, ਜਿਨ੍ਹਾਂ ਨੇ ਜ਼ਿਲ੍ਹੇ ’ਚ ਕਰਫ਼ਿਊ ਲਾਗੂ ਹੋਣ ਦੇ ਬਾਵਜੂਦ ਆਪਣੀਆਂ ਦੁਕਾਨਾਂ ਖੋਲ੍ਹ ਕੇ ਰੱਖੀਆਂ ਸਨ। ਇਨ੍ਹਾਂ ਸਭਨਾਂ ਵਿਰੁੱਧ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਬਦਲੇ ਸੈਕਸ਼ਨ 188 ਤੇ 34 ਅਧੀਨ ਕੇਸ ਦਰਜ ਕੀਤੇ ਗਏ ਹਨ।

 

 

ਅੰਮ੍ਰਿਤਸਰ ਜ਼ਿਲ੍ਹੇ ਦੇ ਦਿਹਾਤੀ ਵਿੰਗ ਦੇ ਐੱਸਐੱਸਪੀ ਸ੍ਰੀ ਵਿਕਰਮਜੀਤ ਸਿੰਘ ਦੁੱਗਲ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਨੇ ਪੂਰੇ ਜ਼ਿਲ੍ਹੇ ’ਚ ਕਰਫ਼ਿਊ ਲਾ ਦਿੱਤਾ ਸੀ। ਇਹ ਕਦਮ ਕੋਰੋਨਾ ਵਾਇਰਸ ਫੈਲਣ ਤੋਂ ਬਚਾਅ ਲਈ ਚੁੱਕੇ ਗਏ ਹਨ।

 

 

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਕਸਬਿਆਂ ਤੇ ਪਿੰਡਾਂ ’ਚ ਵੀ ਕਰਫ਼ਿਊ ਦੇ ਹੁਕਮ ਸਖ਼ਤੀ ਲਾਲ ਲਾਗੂ ਕੀਤੇ ਜਾ ਰਹੇ ਹਨ। ਪਰ ਕੱਲ੍ਹ ਜੰਡਿਆਲਾ ਗੁਰੂ ਕਸਬੇ ਦੇ ਕੁਝ ਦੁਕਾਨਦਾਰਾਂ ਸਮੇਤ ਕੁਝ ਹੋਰ ਲੋਕ ਕਰਫ਼ਿਊ ਦੇ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੇ ਸਨ।

 

 

ਅਜਿਹੇ ਉਲੰਘਣਾਕਾਰਾਂ ਦੇ ਜੁਰਮ ਨੂੰ ਗੰਭੀਰਤਾ ਨਾਲ ਲੈਂਦਿਆਂ ਕੁੱਲ 45 ਮਾਮਲੇ ਦਰਜ ਕੀਤੇ ਗਏ ਹਨ।

 

 

ਪੁਲਿਸ ਅਧਿਕਾਰੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕਿਸੇ ਨੂੰ ਵੀ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:45 persons booked in Amritsar District defying Curfew orders