ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਮੁੜ ਵਸੇਬਾ ਕਾਰਜਾਂ ’ਤੇ ਖਰਚੇ ਜਾਣਗੇ 475.56 ਕਰੋੜ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਚ ਮੁੜ ਵਸੇਬਾ ਕੰਮਾਂ ਲਈ ਸਬੰਧਤ ਅਧਿਕਾਰੀਆਂ ਨੂੰ ਯੋਜਨਾਵਾਂ ਤਿਆਰ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਵਿਆਪਕ ਤੌਰ ’ਤੇ ਮੁੜ ਵਸੇਬਾ ਸਬੰਧੀ 475.56 ਕਰੋੜ ਰੁਪਏ ਦੀ ਰਕਮ ਖਰਚ ਕਰਨ ਦੀ ਤਿਆਰੀ ਕਰ ਲਈ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਜਾਣਕਾਰੀ ਮੁਤਾਬਕ 242.33 ਕਰੋੜ ਰੁਪਏ ਬੁਨਿਆਦੀ ਢਾਂਚੇ ਦੇ ਕੰਮਾਂ ਅਤੇ ਰਾਹਤ ਕਾਰਜਾਂ ਲਈ ਵਰਤੇ ਜਾ ਰਹੇ ਹਨ ਜਦਕਿ 233.32 ਕਰੋੜ ਰੁਪਏ ਨੁਕਸਾਨ ਦਾ ਸਹੀ ਢੰਗ ਨਾਲ ਅਨੁਮਾਨ ਲਾਉਣ ਅਤੇ ਯੋਜਨਾਵਾਂ ਤਿਆਰ ਕਰਨ ਤੋਂ ਬਾਅਦ ਘੱਟ ਅਤੇ ਲੰਮੇ ਸਮੇਂ ਵਿਚ ਮੁਹੱਈਆ ਕਰਵਾਏ ਜਾਣਗੇ।

 

ਮੀਟਿੰਗ ਦੌਰਾਨ ਇਹ ਦੱਸਿਆ ਗਿਆ ਕਿ ਹੜ ਰਾਹਤ ਅਤੇ ਬੁਨਿਆਦੀ ਢਾਂਚੇ ਦੇ ਕੰਮ ਕਰਨ ਲਈ ਕੁਲ 475.56 ਕਰੋੜ ਰੁਪਏ ਰੱਖੇ ਗਏ ਹਨ ਜਿਨਾਂ ਵਿਚੋਂ 68.75 ਕਰੋੜ ਰੁਪਏ ਰੂਪਨਗਰ ਜ਼ਿਲੇ ਵਿਚ ਲੋੜੀਂਦੇ ਕਾਰਜਾਂ ’ਤੇ ਖਰਚੇ ਜਾਣਗੇ। ਇਸੇ ਤਰਾਂ ਮੋਗਾ ਲਈ 91.38 ਕਰੋੜ ਰੁਪਏ, ਜਲੰਧਰ ਲਈ 119.85 ਕਰੋੜ ਰੁਪਏ, ਕਪੂਰਥਲਾ ਲਈ 189.62 ਕਰੋੜ ਰੁਪਏ, ਫਾਜ਼ਿਲਕਾ ਲਈ 54 ਲੱਖ ਰੁਪਏ ਅਤੇ ਫਿਰੋਜ਼ਪੁਰ ਲਈ 5.42 ਕਰੋੜ ਰੁਪਏ ਖਰਚ ਕੀਤੇ ਜਾਣੇ ਹਨ।

 

ਹੜਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਫਤ ਪ੍ਰਬੰਧਨ ਗਰੁੱਪ ਦੀ ਅਗਵਾਈ ਕਰ ਰਹੇ ਮੁੱਖ ਸਕੱਤਰ ਨੂੰ ਹੜਾਂ ਤੋਂ ਬਾਅਦ ਬੁਨਿਆਦੀ ਢਾਂਚੇ ਦੇ ਕੰਮਾਂ ਵਿਚ ਤੇਜ਼ੀ ਲਿਆਉਣ ਨੂੰ ਯਕੀਨੀ ਬਣਾਉਣ ਲਈ ਆਖਿਆ ਕਿਉਂ ਜੋ ਸੂਬੇ ਵਿਚ ਭਾਰੀ ਹੜਾਂ ਕਾਰਨ ਜਨਤਕ ਜਾਇਦਾਦਾਂ ਨੂੰ ਬਹੁਤ ਵੱਡਾ ਨੁਕਸਾਨ ਪਹੁੰਚਿਆ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵਿਆਪਕ ਪੱਧਰ ’ਤੇ ਮੁੜ ਵਸੇਬਾ ਯੋਜਨਾਵਾਂ ਉਲੀਕਣ ਲਈ ਆਖਿਆ। ਉਨਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਹੜ ਪੀੜਤ ਲੋਕਾਂ ਨੂੰ ਪੀਣ ਵਾਲਾ ਪਾਣੀ, ਭੋਜਨ, ਛੱਤ ਅਤੇ ਦਵਾਈਆਂ ਉਸ ਸਮੇਂ ਤੱਕ ਮੁਹੱਈਆ ਕਰਵਾਉਣੀਆਂ ਜਾਰੀ ਰੱਖੀਆਂ ਜਾਣ, ਜਦੋਂ ਤੱਕ ਉਨਾਂ ਨੂੰ ਇਸ ਦੀ ਲੋੜ ਹੈ। ਮੁੱਖ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਨੂੰ ਵੀ ਪ੍ਰਭਾਵਿਤ ਇਲਾਕਿਆਂ ਵਿਚ ਪਹਿਲ ਦੇ ਅਧਾਰ ’ਤੇ ਪਸ਼ੂਆਂ ਲਈ ਦਵਾਈਆਂ ਤੇ ਚਾਰਾ ਮੁਹੱਈਆ ਕਰਵਾਉਣ ਲਈ ਆਖਿਆ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:475 56 crore to be spent on Punjab rehabilitation works