ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ- ਪਾਕਿ ਸਰਹੱਦ ਤੋਂ 4 ਕਿਲੋ ਹੈਰੋਇਨ ਸਣੇ ਅਸਲਾ ਬਰਾਮਦ

ਤਰਨਤਾਰਨ ਪੁਲਿਸ ਨੇ ਭਾਰਤ ਪਾਕਿ ਸਰਹੱਦ 'ਤੇ ਸਥਿਤ ਜ਼ੀਰੋ ਲਾਈਨ 'ਤੇ ਬਾਬਾ ਸ਼ੇਖ ਬ੍ਰਹਮ ਜੀ ਦੀ ਮਜ਼ਾਰ ਕੋਲ ਪਾਕਿਸਤਾਨੀ ਤਸਕਰਾਂ ਵਲੋਂ ਭਾਰਤੀ ਤਸਕਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 25 ਰੌਂਦ ਅਤੇ 52 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। 

 

ਤਰਨ ਤਾਰਨ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਐੱਸ.ਐੱਸ.ਪੀ. ਧਰੁਵ ਦਹੀਆ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਬਰਾਮਦਗੀ ਬੀਐੱਸਐੱਫ ਦੀ ਸਹਾਇਤਾ ਨਾਲ ਹੋਈ ਹੈ। ਭਾਰਤ ਵਿੱਚ ਜਿਹੜੇ ਤਸਕਰਾਂ ਨੂੰ ਇਹ ਸਪਲਾਈ ਦਿੱਤੀ ਜਾਣੀ ਸੀ, ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: 4kg of heroin recovered from India-Pak border