ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਸ਼ਾ ਵੇਚਣ ਦਾ ਧੰਦਾ ਕਰਦੇ ਖੇਮਕਰਨ ਦੇ 5 ਕਾਂਗਰਸੀ ਗ੍ਰਿਫ਼ਤਾਰ

ਨਸ਼ਾ ਵੇਚਣ ਦਾ ਧੰਦਾ ਕਰਦੇ ਖੇਮਕਰਨ ਦੇ 5 ਕਾਂਗਰਸੀ ਗ੍ਰਿਫ਼ਤਾਰ

ਖੇਮਕਰਨ ਇਲਾਕੇ ’ਚ ਨਸ਼ਾ ਵੇਚਣ ਦਾ ਧੰਦਾ ਕਰਨ ਵਾਲੇ 5 ਕਾਂਗਰਸੀ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਗ੍ਰਿਫ਼ਤਾਰੀਆਂ ਕਾਰਨ ਕਾਂਗਰਸ ਪਾਰਟੀ ਨੂੰ ਸੱਚਮੁਚ ਵੱਡੀ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਪੰਜ ਗ੍ਰਿਫ਼ਤਾਰੀਆਂ ਪਿਛਲੇ ਤਿੰਨ ਹਫ਼ਤਿਆਂ ਦੌਰਾਨ ਤਰਨ ਤਾਰਨ ਜ਼ਿਲ੍ਹੇ ਦੇ ਖੇਮਕਰਨ ਵਿਧਾਨ ਸਭਾ ਹਲਕੇ ’ਚ ਹੋ ਚੁੱਕੀਆਂ ਹਨ।

 

 

ਬੀਤੀ 31 ਅਗਸਤ ਸਨਿੱਚਰਵਾਰ ਨੂੰ ਭਿਖੀਵਿੰਡ ਸਬ–ਡਿਵੀਜ਼ਨ ਦੇ ਪਿੰਡ ਭਗਵਾਨਪੁਰਾ ਦੇ ਤਿੰਨ ਵਾਰ ਸਰਪੰਚ ਰਹੇ ਗੁਰਮੇਜ ਸਿੰਘ ਤੇ ਉਨ੍ਹਾਂ ਦੇ ਪੁੱਤਰ ਬਚਿੱਤਰ ਸਿੰਘ ਨੂੰ ਕਥਿਤ ਤੌਰ ’ਤੇ ਹੈਰੋਇਨ ਦੀ ਸਮੱਗਲਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਸਭਨਾਂ ਉੱਤੇ ਨਸ਼ੇ ਦੇ ਕਾਰੋਬਾਰ ਤੋਂ ਕਰੋੜ ਰੁਪਏ ਦੀ ਜਾਇਦਾਦ ਬਣਾਉਣ ਦੇ ਦੋਸ਼ ਹਨ।

 

 

ਇਹ ਦੋਵੇਂ ਕਾਂਗਰਸ ਦੇ ਸਰਗਰਮ ਵਰਕਰ ਹਨ। ਉਂਝ ਪਹਿਲਾਂ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਸਨ ਤੇ ਪਿੱਛੇ ਜਿਹੇ ਕਾਂਗਰਸ ਪਾਰਟੀ ’ਚ ਸ਼ਾਮਲ ਹੋਏ ਸਨ।

 

 

ਪ੍ਰਾਪਤ ਜਾਣਕਾਰੀ ਮੁਤਾਬਕ ਸਾਲ 2007 ਤੱਕ ਗੁਰਮੇਜ ਸਿੰਘ ਨੂੰ ਕਾਂਗਰਸ ਦੀ ਹਮਾਇਤ ਹਾਸਲ ਸੀ ਤੇ ਉਸ ਤੋਂ ਬਾਅਦ ਉਹ ਸ਼੍ਰੋਮਣੀ ਅਕਾਲੀ ਦਲ ’ਚ ਚਲਾ ਗਿਆ ਸੀ। ਸਾਲ 2017 ਦੌਰਾਨ ਉਹ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਿਆ ਸੀ।

 

 

ਬੀਤੀ 25 ਅਗਸਤ ਨੂੰ ਪੁਲਿਸ ਨੇ ਕਾਂਗਰਸੀ ਵਰਕਰਾਂ ਕੁਲਵੰਤ ਸਿੰਘ ਤੇ ਉਸ ਦੇ ਭਰਾ ਸਵਿੰਦਰ ਸਿੰਘ ਨੂੰ ਪਿੰਡ ਬਲਿਹਾਰ ਤੋਂ ਗ੍ਰਿਫ਼਼ਤਾਰ ਕੀਤਾ ਸੀ ਤੇ ਉਨ੍ਹਾਂ ਕੋਲੋਂ ਨਸ਼ੇ ਦੀਆਂ 1,200 ਗੋਲੀਆਂ ਫੜੀਆਂ ਗਈਆਂ ਸਨ। ਦੋਵੇਂ ਭਿਖੀਵਿੰਡ ਵਿਖੇ ਕੈਮਿਸਟ ਦੀ ਦੁਕਾਨ ਚਲਾਉਂਦੇ ਰਹੇ ਹਨ।

 

 

ਖੇਮਕਰਨ ਤੋਂ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਵੀ ਉਨ੍ਹਾਂ ਦੇ ਕਾਂਗਰਸ ਪਾਰਟੀ ਨਾਲ ਜੁੜੇ ਹੋਣ ਦੀ ਪੁਸ਼ਟੀ ਕੀਤੀ ਹੈ।

 

 

ਉਸ ਤੋਂ ਪਹਿਲਾਂ ਬੀਤੀ 12 ਅਗਸਤ ਨੂੰ ਪਿੰਡ ਮਾੜੀ ਮੇਘਾ ਦੇ ਕਾਂਗਰਸੀ ਕਾਰਕੁੰਨ ਚੰਨਣ ਸਿੰਘ ਸੰਧੂ ਨੂੰ 125 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:5 Congress workers arrested in Khemkaran were drug peddlers