ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰੋਪੜ ’ਚੋਂ 500 ਲੋਕ ਸੁਰੱਖਿਅਤ ਕੱਢੇ, ਬਿਜਲੀ-ਪਾਣੀ ਬਹਾਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੋਪੜ ਜ਼ਿਲ੍ਹੇ ਦੇ ਸਬੰਧ ਚ ਰਾਹਤ ਤੇ ਮੁੜ ਵਸੇਬਾ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਰੋਪੜ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚੋਂ ਲਗਭਗ 500 ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ ਅਤੇ ਇਨ੍ਹਾਂ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਅਤੇ ਬਿਜਲੀ ਦੀ ਸਪਲਾਈ ਬਹਾਲ ਕਰ ਦਿੱਤੀ ਗਈ ਹੈ।

 

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਥਾਪਤ ਕੀਤੇ 13 ਸਥਾਈ ਅਤੇ 22 ਮੋਬਾਈਲ ਕੈਂਪਾਂ ਵਿੱਚ ਤਕਰੀਬਨ 3300 ਵਿਅਕਤੀਆਂ ਨੂੰ ਮੈਡੀਕਲ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ। ਹੰਗਾਮੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਤਿੰਨ ਐਂਬੂਲੈਂਸਾਂ ਨੂੰ ਇਸ ਕੰਮ ਵਿੱਚ ਲਾਇਆ ਗਿਆ ਹੈ। ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਦੀਆਂ 20 ਟੀਮਾਂ ਨੂੰ ਜ਼ਿਲ੍ਹੇ ਵਿੱਚ ਤਾਇਨਾਤ ਕੀਤਾ ਗਿਆ ਹੈ ਤਾਂ ਕਿ ਫੀਡ ਅਤੇ ਚਾਰੇ ਦੀ ਢੁੱਕਵੀਂ ਸਪਲਾਈ ਯਕੀਨੀ ਬਣਾਉਣ ਤੋਂ ਇਲਾਵਾ ਪਸ਼ੂਆਂ ਦੀ ਦੇਖਭਾਲ ਵੀ ਕੀਤੀ ਜਾ ਸਕੇ।

 

ਮੁੱਖ ਮੰਤਰੀ ਨੇ ਜਲੰਧਰ, ਕਪੂਰਥਲਾ, ਫਿਰੋਜ਼ਪੁਰ, ਰੋਪੜ ਅਤੇ ਨਵਾਂ ਸ਼ਹਿਰ ਦੇ ਡਿਪਟੀ ਕਮਿਸ਼ਨਰਾਂ ਨੂੰ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸਲਾਂ ਅਤੇ ਬੁਨਿਆਦੀ ਢਾਂਚੇ ਨੂੰ ਪਹੁੰਚੇ ਨੁਕਸਾਨ ਦਾ ਅਨੁਮਾਨ ਲਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਵਾਸਤੇ ਵਿਸਥਾਰਤ ਪ੍ਰੋਗਰਾਮ ਉਲੀਕਣ ਦੇ ਵੀ ਹੁਕਮ ਦਿੱਤੇ।

 

ਦੱਸਣਯੋਗ ਹੈ ਕਿ ਮੁੱਖ ਮੰਤਰੀ ਸੂਬੇ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਪਹਿਲਾਂ ਹੀ ਚੁੱਕੇ ਹਨ। ਮੁਢਲੇ ਅਨੁਮਾਨਾਂ ਮੁਤਾਬਕ ਸੂਬੇ ਨੂੰ ਹੜ੍ਹਾਂ ਨਾਲ 1700 ਕਰੋੜ ਰੁਪਏ ਦਾ ਨੁਕਸਾਨ ਪਹੁੰਚਿਆ ਹੈ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:500 people from Ropar safely evacuated electricity and water restored