ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਗੁਦਾਮਾਂ ਤੋਂ 50000 ਮੀਟ੍ਰਿਕ ਟਨ ਕਣਕ ਤੇ ਚੌਲ ਦੂਜੇ ਸੂਬਿਆਂ ਨੂੰ ਭੇਜੇ

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਲਾਗੂ ਲਾਕਡਾਊਨ ਦੋਰਾਨ ਦੇਸ਼ ਵਾਸੀਆਂ ਨੂੰ ਕਣਕ ਅਤੇ ਚੌਲ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਪੰਜਾਬ ਰਾਜ ਵਿੱਚ ਸਥਿਤ ਵੱਖ-ਵੱਖ ਗੁਦਾਮਾਂ ਤੋਂ 20 ਵਿਸ਼ੇਸ਼ ਮਾਲ ਗੱਡੀਆਂ ਰਾਹੀਂ 50000 ਮੀਟ੍ਰਿਕ ਟਨ ਕਣਕ ਅਤੇ ਚੌਲ ਭੇਜੇ ਗਏ ਉਕਤ ਜਾਣਕਾਰੀ ਅੱਜ ਇਥੇ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਦਿੱਤੀ ਗਈ

 

 

ਸ੍ਰੀ ਆਸ਼ੂ ਨੇ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਮਾਲ ਗੱਡੀਆਂ ਵਿੱਚ ਅਨਾਜ ਦੀ ਲਦਾਈ ਮੌਕੇ ਕੰਮ ਕਰ ਰਹੇ ਸਾਰੇ ਪੱਲੇਦਾਰਾਂ ਨੂੰ ਮਾਸਕ ਦੇਣ ਤੋਂ ਇਲਾਵਾ ਹੱਥਾਂ ਨੂੰ ਸੈਨੇਟਾਈਜ ਕਰਵਾਇਆ ਗਿਆ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਗਿਆ ਕਿ ਇਕ ਦੂਸਰੇ ਤੋਂ ਦੂਰੀ ਬਣਾ ਕੇ ਕੰਮ ਕਰਨ ਤਾਂ ਜ਼ੋ ਮੋਜੂਦਾ ਸਥਿਤੀ ਵਿਚ ਪੱਲੇਦਾਰਾਂ ਦੀ ਸਿਹਤ ਦੀ ਵੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ

 

ਉਨ੍ਹਾਂ ਦੱਸਿਆ ਕਿ ਇਸ ਕਾਰਜ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਪੰਜਾਬ ਸਰਕਾਰ ਅਤੇ ਐਫ.ਸੀ. ਆਈ. ਦੇ ਅਧਿਕਾਰੀਆਂ ਵਲੋਂ ਬਹੁਤ ਸੀਮਤ ਅਮਲੇ ਨਾਲ ਕੰਮ ਕੀਤਾ ਜਾ ਰਿਹਾ ਹੈ

 

ਖੁਰਾਕ ਮੰਤਰੀ ਨੇ ਕਿਹਾ ਕਿ  ਫੂਡ ਕਾਰਪੋਰੇਸ਼ਨ ਆਫ ਇੰਡੀਆ ਦੇ ਜੀ.ਐਮ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਇਸ ਕਾਰਜ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ

 

ਆਸ਼ੂ ਨੇ ਦੱਸਿਆ ਕਿ ਪੰਜਾਬ ਰਾਜ ਦੇ ਨਾਗਰਿਕਾਂ ਨੂੰ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਵੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਜਾਰੀ ਹਦਾਇਤਾਂ ਅਨੁਸਾਰ ਸੂਬਾ  ਵਾਸੀਆਂ ਨੂੰ  ਘਰੋ-ਘਰੀ  ਸਬਜ਼ੀਆਂ, ਫ਼ਲ ਅਤੇ ਹੋਰ ਜ਼ਰੂਰੀ ਵਸਤਾਂ ਦੀ ਸਪਲਾਈ ਸੁਚਾਰੂ ਢੰਗ ਨਾਲ  ਕਰਨ ਸਬੰਧੀ ਕੀਤੇ ਗਏ ਪ੍ਰਬੰਧਾਂ ਸਦਕੇ ਸਮੁੱਚੇ ਰਾਜ ਵਿੱਚ ਜ਼ਰੂਰੀ ਵਸਤਾਂ ਦੀ ਸਪਲਾਈ ਸ਼ੁਰੂ ਹੋ ਗਈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:50000 metric tonnes of wheat and rice shipped from Punjab warehouses to other states says ashu