ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਮੌਕੇ ਲਗਾਏ ਜਾਣਗੇ 550 ਰੁੱਖ

------4 ਸਰਕਾਰੀ ਬਹੁਤਕਨੀਕੀ ਕਾਲਜਾਂ ਨੂੰ ਮਾਡਲ ਸੰਸਥਾਵਾਂ ਵਜੋਂ ਵਿਕਸਤ ਕਰਨ ਦਾ ਫੈਸਲਾ------

 

ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਨੇ ਚਰਨਜੀਤ ਚੰਨੀ ਨੇ ਅੱਜ ਸ਼ੁੱਕਰਵਾਰ ਨੂੰ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਮੁੱਖ ਰੱਖਦਿਆਂ ਸੂਬੇ ਦੀਆਂ ਹਰੇਕ ਬਹੁ-ਤਕਨੀਕੀ ਸੰਸਥਾਵਾਂ ਅਤੇ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ 550 ਰੁੱਖ ਲਗਾਏ ਜਾਣਗੇ, ਇੰਨਾਂ ਸਾਰੇ ਰੁੱਖਾਂ ਦੀ ਦੇਖ-ਰੇਖ ਸਟਾਫ ਤੇ ਵਿਦਿਆਰਥੀ ਨਿੱਜੀ ਤੌਰ ਤੇ ਕਰਨਗੇ

 

ਤਕਨੀਕੀ ਸਿੱਖਿਆ ਵਿਭਾਗ ਦੇ ਮੁੱਖ ਦਫਤਰ ਵਿਖੇ ਅੱਜ ਹੋਈ ਮੀਟਿੰਗ ਦੌਰਾਨ  ਚੰਨੀ ਨੇ ਇਸ ਸਬੰਧੀ ਹਦਾਇਤਾਂ ਜਾਰੀ ਕਰਦਿਆਂ ਅਗਸਤ ਦੇ ਪਹਿਲੇ ਪੰਦਰਵਾੜੇ ਨੂੰ ਸ਼ੁੱਧ ਵਾਤਾਰਵਰਣ ਪੰਦਰਵਾੜੇ ਵਜੋਂ ਮਨਾਉਣ ਲਈ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਸੰਸਥਾਵਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇਇਸ ਦੇ ਨਾਲ ਹੀ ਚੰਨੀ ਨੇ ਸੰਸਥਾਵਾਂ ਦੇ ਪ੍ਰਿੰਸੀਪਲਾਂ ਅਤੇ ਸੀਨੀਅਰ ਫੈਕਲਟੀ ਮੈਂਬਰਾਂ ਨਾਲ ਕੰਮਕਾਰ ਨੂੰ ਬਿਹਤਰ ਕਰਨ ਲਈ ਵਿਚਾਰ ਵਟਾਂਦਰਾ ਵੀ ਕੀਤਾ

 

ਤਕਨੀਕੀ ਸਿੱਖਿਆ ਮੰਤਰੀ ਵੱਲੋਂ 04 ਬਹੁਤਕਨੀਕੀ ਸੰਸਥਾਵਾਂ ਸਰਕਾਰੀ ਬੁਹੁਤਕਨੀਕੀ ਕਾਲਜ () ਪਟਿਆਲਾ, ਸਰਕਾਰੀ ਬੁਹੁਤਕਨੀਕੀ ਕਾਲਜ () ਜਲੰਧਰ, ਸਰਕਾਰੀ ਬੁਹੁਤਕਨੀਕੀ ਕਾਲਜ ਹੁਸ਼ਿਆਰਪੁਰ ਅਤੇ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਨੂੰ ਮਾਡਲ ਬਹੁਤਕਨੀਕੀ ਸੰਸਥਾਵਾਂ ਵਜੋਂ ਬਣਾਉਣ ਦਾ ਫੈਸਲਾ ਲਿਆ।

 

ਚੰਨੀ ਨੇ ਸੰਸਥਾਵਾਂ ਦੇ ਪ੍ਰਿੰਸੀਪਲਾਂ ਦੇ ਨਾਲ ਵਿਦਿਆਰਥੀਆਂ ਦੇ ਨਤੀਜਿਆਂ ਦੀ ਸਮੀਖਿਆ ਕੀਤੀ ਤੇ ਸਖਤ ਹਦਾਇਤ ਕੀਤੀ ਕਿ ਵਿਦਿਆਰਥੀਆਂ ਦੇ ਨਤੀਜਿਆਂ ਨੂੰ 100 ਫੀਸਦ ਕੀਤਾ ਜਾਵੇ, ਵਿਦਿਆਰਥੀਆਂ ਦੇ ਪੜ੍ਹਾਈ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕੀਤੇ ਜਾਣ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:550 years of Guru Nanaks birth anniversary will be planted 550 trees says channi