ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਉਤਸਵ: ਪੰਜਾਬ ਸਰਕਾਰ ਵੱਲੋਂ 3 ਕਮੇਟੀਆਂ ਕਾਇਮ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਉਤਸਵ: ਪੰਜਾਬ ਸਰਕਾਰ ਵੱਲੋਂ 3 ਕਮੇਟੀਆਂ ਕਾਇਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਦੇ ਇੰਤਜ਼ਾਮਾਂ `ਤੇ ਨਿਗਰਾਨੀ ਰੱਖਣ ਲਈ ਤਿੰਨ ਕਮੇਟੀਆਂ ਕਾਇਮ ਕੀਤੀਆਂ ਹਨ। ਪ੍ਰਕਾਸ਼ ਉਤਸਵ ਨਾਲ ਸਬੰਧਤ ਇਨ੍ਹਾਂ ਜਸ਼ਨਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਤਿੰਨ ਕਮੇਟੀਆਂ - ਬੁਨਿਆਦੀ ਢਾਂਚਾ ਵਿਕਾਸ ਕਮੇਟੀ, ਜਸ਼ਨ ਕਮੇਟੀ (ਦਿਹਾਤੀ ਤੇ ਸ਼ਹਿਰੀ ਇਲਾਕਿਆਂ ਦੋਵਾਂ ਲਈ) ਅਤੇ ਸਭਿਆਚਾਰਕ ਮਾਮਲਿਆਂ ਬਾਰੇ ਕਮੇਟੀ ਕਾਇਮ ਕਰਨ ਦਾ ਐਲਾਨ ਕੀਤਾ। ਇਸ ਦੌਰਾਨ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ ਤੇ ਬਟਾਲਾ ਸਮੇਤ ਪਵਿੱਤਰ ਅਸਕਾਨਾਂ `ਤੇ ਬੁਨਿਆਦੀ ਢਾਂਚੇ ਦੇ ਵਿਕਾਸ `ਤੇ ਵੀ ਚੌਕਸ ਨਜ਼ਰ ਰੱਖੀ ਜਾਵੇਗੀ।


ਇਸ ਦੌਰਾਨ ਮੁੱਖ ਮੰਤਰੀ ਨੇ ਜੱਲ੍ਹਿਆਂਵਾਲਾ ਬਾਗ਼ ਕਤਲੇਆਮ ਦੀ 100ਵੀਂ ਬਰਸੀ ਨਾਲ ਸਬੰਧਤ ਯਾਦਗਾਰੀ ਸਮਾਰੋਹ ਵੀ ਸ਼ੁਰੂ ਹੋਣੇ ਹਨ। ਮੁੱਖ ਮੰਤਰੀ ਨੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰਾਲੇ ਨੂੰ ਇਸ ਸਬੰਧੀ ਇੱਕ ਵਿਆਪਕ ਤਜਵੀਜ਼ ਤਿਆਰ ਕਰਨ ਦੀ ਹਦਾਇਤ ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਰੋਹਾਂ ਲਈ ਬੁਨਿਆਦੀ ਢਾਂਚੇ ਤੇ ਵਿਕਾਸ ਕਾਰਜਾਂ ਲਈ ਫ਼ੰਡ ਛੇਤੀ ਜਾਰੀ ਕਰਵਾਉਣ ਵਾਸਤੇ ਉਹ ਇਹ ਤਜੀਵਜ਼ ਖ਼ੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਰਾਂ ਨੂੰ ਸੌਂਪ ਕੇ ਆਉਣਗੇ। ਉਨ੍ਹਾਂ ਕੇਂਦਰੀ ਸਭਿਆਚਾਰਕ ਮਾਮਲਿਆਂ ਬਾਰੇ ਮੰਤਰਾਲੇ ਦੇ ਤਾਲਮੇਲ ਨਾਲ ਇੱਕ ਸੂਬਾ ਪੱਧਰੀ ਕਮੇਟੀ ਕਾਇਮ ਕਰਨ ਦਾ ਵੀ ਐਲਾਨ ਕੀਤਾ। ਇਸ ਸਬੰਧੀ ਇਤਿਹਾਸਕ ਯਾਦਗਾਰੀ ਸਮਾਰੋਹ 13 ਅਪ੍ਰੈਲ, 2019 ਨੂੰ ਹੋਵੇਗਾ।  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:550 years parkash utsav of Sri Guru Nanak Dev Ji