ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁੱਖ ਮੰਤਰੀ ਨੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਦੁਰਲੱਭ ਹੱਥ ਲਿਖਤਾਂ, ਸਿੱਕਿਆਂ ਦੀ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ

ਦਿਹਾਤੀ ਹੁਨਰ ਨੂੰ ਹੁਲਾਰਾ ਦੇਣ ਲਈ ਪੀ.ਐਸ.ਆਈ.ਈ.ਸੀ ਨੇ ਵੀ ਲਗਾਈ ਪ੍ਰਦਰਸ਼ਨੀ

 

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਹੱਥ ਲਿਖਤਾਂ, ਸਾਖੀਆਂ, ਨਾਨਕਸ਼ਾਹੀ ਸਿੱਕਿਆਂ ਤੇ ਹੋਰ ਦੁਰਲੱਭ ਹੱਥ ਲਿਖਤਾਂ ਦੀ ਇਕ ਪ੍ਰਦਰਸ਼ਨੀ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤਾ ਗਿਆ। ਉਨ੍ਹਾਂ ਦਿਹਾਤੀ ਖੇਤਰ ਵਿਚਲੇ ਲੋਕਾਂ ਵਲੋਂ ਦਸਤਕਾਰੀ ਰਾਹੀਂ ਤਿਆਰ ਕੀਤੀਆਂ ਵਸਤਾਂ ਤੇ ਸਵੈ ਸਹਾਇਤਾ ਗਰੁੱਪਾਂ ਵਲੋਂ ਕੀਤੇ ਜਾ ਰਹੇ ਕਾਰੋਬਾਰ ਬਾਰੇ ਵੀ ਇਕ ਹੋਰ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ।

 

 

ਪੰਜਾਬ ਦੇ ਸੈਰ ਸਪਾਟਾ ਵਿਭਾਗ ਵਲੋਂ ਲਗਵਾਈ ਗਈ ਪ੍ਰਦਰਸ਼ਨੀ ਵਿਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ  53 ਪੈਨਲ ਲਗਾਏ ਗਏ ਹਨ ਜਿਨਾਂ ਵਿੱਚ ਉਨ੍ਹਾਂ ਦੇ ਜਨਮ ਤੋਂ ਲੈ ਕੇ ਉਦਾਸੀਆਂ, ਖੇਤੀ ਕਰਨ ਤੇ ਅੰਤਿਮ ਸਮੇਂ ਨਾਲ ਸਬੰਧਤ ਦੁਰਲੱਭ ਚਿੱਤਰ, ਹੱਥ ਲਿਖਤ ਜਨਮ ਸਾਖੀਆਂ ਤੇ ਸੋਨੇ ਤੇ ਚਾਂਦੀ ਦੇ ਨਾਨਕਸ਼ਾਹੀ ਸਿੱਕੇ ਸ਼ਾਮਲ ਹਨ। 

 

ਮੁੱਖ ਮੰਤਰੀ ਨੇ ਪ੍ਰਦਰਸ਼ਨੀ ਦੇ ਉਦਘਾਟਨ ਮੌਕੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪੋ ਆਪਣੇ ਪਰਿਵਾਰਾਂ ਨਾਲ ਪ੍ਰਦਰਸ਼ਨੀ ਵੇਖਣ ਤਾਂ ਜੋ ਨਵੀਂ ਪੀੜ੍ਹੀ ਗੁਰੂ ਸਾਹਿਬਾਨ ਬਾਰੇ ਵੱਧ ਤੋਂ ਵੱਧ ਜਾਣੂੰ ਹੋ ਸਕੇ।

 

ਇਸ ਤੋਂ ਇਲਾਵਾ  ਪੰਜਾਬ ਸਮਾਲ ਇੰਡਸਟਰੀ  ਐਕਸਪੋਰਟ ਕਾਰਪੋਰੇਸ਼ਨ ਵਲੋਂ ਲਗਾਈ ਗਈ  ਪ੍ਰਦਰਸ਼ਨੀ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਦਿਹਾਤੀ ਖੇਤਰ ਵਿਚਲੇ ਹੁਨਰ ਨੂੰ ਹੁਲਾਰਾ ਦੇਣ ਤੇ ਸਵੈ ਸਹਾਇਤਾ ਗਰੁੱਪਾਂ ਰਾਹੀਂ ਲੋਕਾਂ ਨੂੰ ਸਵੈ ਰੁਜ਼ਗਾਰ ਦੇ ਕਾਬਿਲ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।

 

ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ, ਬਾਗ਼ਬਾਨੀ ਵਿਭਾਗ ਵਲੋਂ ਲਾਈਆਂ ਗਈਆਂ ਪ੍ਰਦਰਸ਼ਨੀਆਂ ਨੂੰ ਨੇੜਿਓ ਵੇਖਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਲੋਕਾਂ ਨੂੰ ਹੱਥੀਂ ਕਿਰਤ ਰਾਹੀਂ ਤਿਆਰ ਵਸਤਾਂ ਨੂੰ ਪ੍ਰਦਰਸ਼ਿਤ ਕਰਨ ਦਾ ਵੱਡਾ ਪਲੇਟਫਾਰਮ ਹਨ ।

 

ਇਸ ਮੌਕੇ ਕੈਬਿਨੇਟ ਮੰਤਰੀ ਸ਼ਾਮ ਸੁੰਦਰ ਅਰੋੜਾ, ਵਿਜੈ ਇੰਦਰ ਸਿੰਗਲਾ, ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ,  ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਵਿਧਾਇਕ ਨਵਤੇਜ ਸਿੰਘ ਚੀਮਾ ਤੇ ਸੁਖਪਾਲ ਸਿੰਘ ਭੁੱਲਰ, ਵਧੀਕ ਮੁੱਖ ਸਕੱਤਰ ਵਿੰਨੀ ਮਹਾਜਨ, ਪ੍ਰਮੁੱਖ ਸਕੱਤਰ ਸੈਰ ਸਪਾਟਾ ਵਿਕਾਸ ਪ੍ਰਤਾਪ, ਐਮ .ਡੀ. ਸਿਬਨ ਸੀ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:550th Parkash Purab Chief Minister inaugurates exhibitions portraying lifestyle of Guru Nanak Dev ji