ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

550ਵਾਂ ਪ੍ਰਕਾਸ਼ ਪੁਰਬ: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 11 ਵਜੇ ਤੋਂ

550ਵਾਂ ਪ੍ਰਕਾਸ਼ ਪੁਰਬ: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 11 ਵਜੇ ਤੋਂ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਅੱਜ ਬੁੱਧਵਾਰ ਨੂੰ ਸਵੇਰੇ 11 ਵਜੇ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸੈਸ਼ਨ ਦੀ ਖ਼ਾਸੀਅਤ ਇਹ ਰਹੇਗੀ ਕਿ ਪੰਜਾਬ ਤੇ ਹਰਿਆਣਾ ਦੋਵੇਂ ਸੁਬਿਆਂ ਦੇ ਵਿਧਾਇਕ ਉੱਥੇ ਮੌਜੂਦ ਰਹਿਣਗੇ। ਪੰਜਾਬ ਤੇ ਹਰਿਆਣਾ ਦੇ ਵਿਧਾਇਕ ਇਸ ਤੋਂ ਪਹਿਲਾਂ ਇੰਝ ਕਦੇ ਵੀ ਇਕੱਠੇ ਨਹੀਂ ਹੋਏ।

 

 

ਭਾਰਤ ਦੇ ਉੱਪ–ਰਾਸ਼ਟਰਪਤੀ ਸ੍ਰੀ ਵੈਂਕਈਆ ਨਾਇਡੂ ਇਸ ਮੌਕੇ ਮੁੱਖ ਮਹਿਮਾਨ ਵਜੋਂ ਖ਼ਾਸ ਤੌਰ ਉੱਤੇ ਪੁੱਜ ਰਹੇ ਹਨ। ਉਸ ਵੇਲੇ ਉੱਥੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੀ ਮੌਜੂਦ ਰਹਿਣਗੇ। ਸੁਆਗਤੀ ਭਾਸ਼ਣ ਉਨ੍ਹਾਂ ਦਾ ਹੀ ਹੋਵੇਗਾ ਤੇ ਪਹਿਲੇ ਸੈਸ਼ਨ ਦੀ ਸਮਾਪਤੀ ਸ੍ਰੀ ਨਾਇਡੂ ਦੇ ਭਾਸ਼ਣ ਨਾਲ ਹੋਵੇਗੀ।

 

 

ਇਸ ਵਿਸ਼ੇਸ਼ ਸੈਸ਼ਨ ਲਈ ਪੰਜਾਬ ਵਿਧਾਨ ਸਭਾ ਨੂੰ ਖ਼ਾਸ ਤੌਰ ’ਤੇ ਸਜਾਇਆ ਗਿਆ ਹੈ। ਅੱਜ ਕਿਉਂਕਿ ਬਹੁਤ ਸਾਰੇ VVIPs ਨੇ ਇੱਥੇ ਪੁੱਜਣਾ ਹੈ, ਇਸ ਲਈ ਸੁਰੱਖਿਆ ਦੇ ਵੀ ਬਹੁਤ ਸਖ਼ਤ ਇੰਤਜ਼ਾਮ ਕੀਤੇ ਗਏ ਹਨ।

 

 

ਪੰਜਾਬ ਵਿਧਾਨ ਸਭਾ ਦੇ ਇਸ ਵਿਸ਼ੇਸ਼ ਸੈਸ਼ਨ ਦਾ ਦੂਜਾ ਹਿੱਸਾ ਬਾਅਦ ਦੁਪਹਿਰ 2 ਤੋਂ 2:30 ਦਰਮਿਆਨ ਸ਼ੁਰੂ ਹੋਵੇਗਾ। ਸਭ ਤੋਂ ਪਹਿਲਾਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ ਤੇ ਉਸ ਤੋਂ ਬਾਅਦ ਕੁਝ ਜ਼ਰੂਰੀ ਬਿੱਲ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।

 

 

ਉੱਧਰ ਵਿਰੋਧੀ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿਰਫ਼ ਦੋ ਘੰਟਿਆਂ ਦਾ ਨਹੀਂ, ਸਗੋਂ ਘੱਟੋ–ਘੱਟ ਦੋ ਜਾਂ ਤਿੰਨ ਦਿਨਾਂ ਦਾ ਸੈਸ਼ਨ ਚਾਹੀਦਾ ਸੀ। ਉੱਥੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਉੱਤੇ ਖ਼ਾਸ ਚਰਚਾ ਹੋਣੀ ਚਾਹੀਦੀ ਸੀ।

 

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਆਖ ਚੁੱਕੇ ਹਨ ਕਿ ਇਸ ਪਵਿੱਤਰ ਮੌਕੇ ਕੋਈ ਸਿਆਸਤ ਨਹੀਂ ਕੀਤੀ ਜਾਣੀ ਚਾਹੀਦੀ। ਸਗੋਂ ਇਹ ਪੁਰਬ ਪਾਵਨ ਤਰੀਕੇ ਨਾਲ ਹੀ ਮਨਾਇਆ ਜਾਣਾ ਚਾਹੀਦਾ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:550th Prakash Purb Punjab Legislative Assembly s special session from 11 am onwards