ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜਨਵਰੀ ਮਹੀਨੇ ਫਿਰ ਪਾਕਿਸਤਾਨ ਦਾ ਗੇੜਾ ਮਾਰਨਗੇ ਲੌਂਗੋਵਾਲ

550ਵਾਂ ਪ੍ਰਕਾਸ਼ ਪੂਰਵ : ਰੂਪ ਰੇਖਾ ਬਣਾਉਣ ਜਨਵਰੀ `ਚ ਪਾਕਿ ਮੁੜ ਜਾਵਾਂਗਾ : ਲੌਂਗੋਵਾਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨੇ ਸ਼ੁਕਰਵਾਰ ਨੂੰ ਕਿਹਾ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘੇ ਬਣਨ ਨਾਲ ਭਾਰਤ ਅਤੇ ਪਾਕਿਸਤਾਨ ਦੋਵੇਂ ਦੇਸ਼ਾਂ `ਚ ਸਬੰਧ ਡੂੰਘੇ ਹੋਣਗੇ। ਪਾਕਿਸਤਾਨ ਤੋਂ ਵਾਪਸ ਆਉਂਣ ਸਮੇਂ ਅਟਾਰੀ ਸੀਮਾ `ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਈ ਲੌਗੋਵਾਲ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਸਮਾਰੋਹ `ਚ ਸ਼ਾਮਲ ਹੋਣਾ ਉਨ੍ਹਾਂ ਲਈ ਖੁਸ਼ਕਿਸਮਤੀ ਹੈ ਅਤੇ ਉਹ ਇਸ ਇਤਿਹਾਸਕ ਮੌਕੇ ਨੂੰ ਹਮੇਸ਼ਾਂ ਯਾਦ ਰੱਖਣਗੇ। 

 

ਸ੍ਰੀ ਲੌਂਗੋਵਾਲ ਨੇ ਕਿਹਾ ਕਿ ਉਹ ਛੇਤੀ ਹੀ ਫਿਰ ਪਾਕਿਸਤਾਨ ਜਾਣਗੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਪਾਕਿਸਤਾਨ `ਚ ਵੀ ਸ਼ਾਨਦਾਰ ਪੱਧਰ `ਤੇ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀ ਹਨ ਅਤੇ ਇਸ ਸਬੰਧੀ ਉਨ੍ਹਾਂ ਦੀ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਅਤੇ ਓਕਾਫ ਬੋਰਡ ਦੇ ਅਧਿਕਾਰੀਆਂ ਨਾਲ ਗੱਲਬਾਤ ਹੋਈ ਹੈ। 550ਵੇਂ ਪ੍ਰਕਾਸ਼ ਪੂਰਵ ਸਮਾਗਮਾਂ ਦੀ ਰੂਪ ਰੇਖਾ ਬਣਾਉਣ ਸਬੰਧੀ ਜਨਵਰੀ 2019 `ਚ ਫਿਰ ਤੋਂ ਪਾਕਿਸਤਾਨ ਆਉਣ ਦਾ ਸੱਦਾ ਮਿਲਿਆ ਹੈ।

 

ਉਨ੍ਹਾਂ ਪਾਕਿਸਤਾਨ `ਚ ਸਥਿਤ ਕੁਝ ਗੁਰਦੁਆਰਿਆਂ ਅਤੇ ਇਤਿਹਾਸਕ ਇਮਾਰਤਾਂ ਦੀ ਸਥਿਤੀ ਠੀਕ ਨਾ ਹੋਣ `ਤੇ ਨਿਰਾਸ਼ਾ ਪ੍ਰਗਟਾਈ। ਇਸ ਸਬੰਧੀ ਉਨ੍ਹਾਂ ਸ਼ਹੀਦ ਭਾਈ ਮਨੀ ਸਿੰਘ ਅਤੇ ਸ਼ਹੀਦ ਭਾਈ ਤਾਰੂ ਸਿੰਘ ਦੇ ਲਾਹੌਰ ਸਥਿਤ ਗੁਰਦੁਆਰਾ ਸਾਹਿਬ ਦਾ ਹਵਾਲਾ ਦਿੱਤਾ।

 

ਐਸਜੀਪੀਸੀ ਦੇ ਪ੍ਰਧਾਨ ਨੇ ਕਿਹਾ ਕਿ ਕੁਝ ਗੁਰਦੁਆਰਾ ਸਾਹਿਬਾਨ ਦੀ ਥਾਂ `ਤੇ ਸਥਾਨਕ ਲੋਕਾਂ ਨੇ ਕਬਜ਼ਾ ਕੀਤਾ ਹੋਇਆ ਹੈ। ਖਾਲਿਸਤਾਨ ਸਮਰਥਕ ਗੋਪਾਲ ਸਿੰਘ ਚਾਵਲਾ ਨਾਲ ਉਨ੍ਹਾਂ ਦੀ ਵਾਈਰਲ ਵੀਡੀਓ `ਤੇ ਪ੍ਰਤੀਕਿਰਿਆ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਗੋਪਾਲ ਸਿੰਘ ਚਾਵਲਾ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ ਹੈ ਅਤੇ ਨੀਂਹ ਪੱਥਰ ਸਮਾਗਮ ਦੇ ਸਮੇਂ ਪਾਕਿਸਤਾਨ ਸਰਕਾਰ ਨੇ ਉਨ੍ਹਾਂ ਨੂੰ ਜਿੱਥੇ ਬੈਠਣ ਨੂੰ ਕਿਹਾ ਗਿਆ ਉਹ ਉਸੇ ਸਥਾਨ `ਤੇ ਹੀ ਬੈਠੇ ਸਨ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:550th prakash: To return to Pakistan in January to make a transitional look: Longowal