ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ `ਚ 558 ਡਾਕਟਰ ਛੇਤੀ ਭਰਤੀ ਕੀਤੇ ਜਾਣਗੇ

ਪੰਜਾਬ `ਚ 558 ਡਾਕਟਰ ਛੇਤੀ ਭਰਤੀ ਕੀਤੇ ਜਾਣਗੇ

10 ਸਾਲਾਂ ਦੇ ਲੰਮੇ ਅਰਸੇ ਤੋਂ ਬਾਅਦ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੀ ਗਿਣਤੀ ਵਿਚ 558 ਨਵੇਂ ਡਾਕਟਰਾਂ ਦੀ ਭਰਤੀ ਕਰਨ ਜਾ ਰਿਹਾ ਹੈ। ਜਿਸ ਸਬੰਧੀ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਇਹਨਾਂ ਡਾਕਟਰਾਂ ਨੂੰ ਜਲਦ ਸਟੇਸ਼ਨ ਜਾਰੀ ਕਰ ਦਿੱਤੇ ਜਾਣਗੇ। 


ਇਹਨਾਂ ਨਵੇਂ ਭਰਤੀ ਡਾਕਟਰਾਂ ਵਿਚ ਸਪੈਸ਼ਲਿਸਟ ਡਾਕਟਰ ਵੀ ਹਨ ਜਿਹਨਾਂ ਨੂੰ ਸਿਵਲ ਸਰਜਨਾਂ ਵਲੋਂ ਦਿੱਤੀ ਸੂਚੀ ਅਨੁਸਾਰ ਵੱਖ-ਵੱਖ ਜ਼ਿਲ੍ਹਿਆਂ ਦੇ ਕਮਿਊਨਿਟੀ ਹੈਲਥ ਸੈਂਟਰਾਂ, ਪ੍ਰਾਇਮਰੀ ਹੈਲਥ ਸੈਂਟਰਾਂ ਤੇ ਜ਼ਿਲ੍ਹਾ ਹਸਪਤਾਲਾਂ ਵਿਚ ਤੈਨਾਤ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵਲੋਂ ਸਰਕਾਰੀ ਹਸਪਤਾਲਾਂ ਦੇ ਸਟਾਫ, ਓ.ਪੀ.ਡੀ. ਦਵਾਈਆਂ ਅਤੇ ਬੁਨੀਆਦੀ ਢਾਂਚੇ ਦੀ ਸਮੀਖਿਆ ਲਈ ਰੱਖੀ ਸਿਵਲ ਸਰਜਨਾਂ ਦੀ ਮੀਟਿੰਗ ਵਿਚ ਕੀਤਾ ਗਿਆ।


ਸਿਹਤ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਵੱਡੇ ਪੱਧਰ 'ਤੇ ਡਾਕਟਰਾਂ ਦੀ ਭਰਤੀ ਕੀਤੀ ਹੈ ਜੋ ਕਿ ਸਿਹਤ ਵਿਭਾਗ ਲਈ ਇਕ ਮੀਲ ਪੱਥਰ ਸਾਬਿਤ ਹੋਵੇਗਾ। ਉਹਨਾਂ ਕਿਹਾ ਕਿ ਵਿੱਤੀ ਸੰਕਟ ਹੋਣ ਦੇ ਬਾਵਜੂਦ ਸਿਹਤ ਵਿਭਾਗ 10 ਸਾਲ ਦੇ ਅੰਤਰਾਲ ਬਾਅਦ ਵੱਡੀ ਗਿਣਤੀ ਵਿਚ 558 ਡਾਕਟਰਾਂ ਦੀ ਭਰਤੀ ਕਰਨ ਜਾ ਰਿਹਾ ਹੈ। 


ਸ੍ਰੀ ਬ੍ਰਹਮ ਮਹਿੰਦਰਾ ਨੇ ਸਿਵਲ ਸਰਜਨਾਂ ਨੂੰ ਕਿਹਾ ਕਿ ਉਹ ਜ਼ਿਲ੍ਹਾ, ਸਬ-ਡਵੀਜਨਲ, ਸੀ.ਐਸ ਸੀ ਅਤੇ ਪੀ ਐਸ ਸੀ ਪੱਧਰ ਦੇ ਹਸਪਤਾਲਾਂ ਲਈ ਡਾਕਟਰਾਂ ਦੀ ਤੈਨਾਤੀ ਸਬੰਧੀ ਸੂਚੀ ਦੇਣ ਤਾਂ ਜੋ ਡਾਕਟਰਾਂ ਦੀ ਕਮੀ ਨਾਲ ਜੂਝ ਰਹੇ ਹਸਪਤਾਲਾਂ ਵਿਚ ਨਵੇਂ ਡਾਕਟਰਾਂ ਦੀ ਤੈਨਾਤੀ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਡਾਕਟਰਾਂ ਦੀ ਤੈਨਾਤੀ ਤਰਕ ਦੇ ਆਧਾਰ 'ਤੇ ਕੀਤੀ ਜਾਵੇਗੀ ਅਤੇ ਡਾਕਟਰਾਂ ਦੇ ਗ੍ਰਹਿ ਨਿਵਾਸ ਨਾਲ ਸਬੰਧਤ ਜ਼ਿਲ੍ਹਿਆਂ ਦੇ ਹਸਪਤਾਲਾਂ ਵਿਚ ਤੈਨਾਤੀ ਨੂੰ ਤਵੱਜੋਂ ਦਿੱਤੀ ਜਾਵੇਗੀ ਤਾਂ ਜੋ ਮੈਡੀਕਲ ਅਫਸਰ ਸਮਰਪਿਤ ਹੋ ਕੇ ਤਨਦੇਹੀ ਨਾਲ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰ ਸਕਣ।

 
ਸ੍ਰੀ ਬ੍ਰਹਮ ਮਹਿੰਦਰਾ ਵਲੋਂ ਸਿਵਲ ਹਸਪਤਾਲਾਂ ਵਿਚ ਮੌਜੂਦ ਟੈਸਟਿੰਗ ਮਸ਼ੀਨਰੀ ਜਿਵੇਂ ਕਿ ਅਲਟਰਾਸਾਊਂਡ ਮਸ਼ੀਨ, ਐਕਸ-ਰੇ ਮਸ਼ੀਨ, ਸੀ.ਬੀ. ਨੈੱਟ ਅਤੇ ਹੋਰ ਮਸ਼ੀਨਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਗਿਆ। ਮੀਟਿੰਗ ਵਿਚ ਹਾਜ਼ਰ ਕੁਝ ਸਿਵਲ ਸਰਜਨਾਂ ਵਲੋਂ ਮਿਆਦ ਪੂਰੀ ਕਰ ਚੁੱਕੀਆਂ ਮਸ਼ੀਨਾਂ ਬਾਰੇ ਵੀ ਦੱਸਿਆ ਗਿਆ। ਸਿਹਤ ਮੰਤਰੀ ਨੇ ਵਧੀਕ ਮੁੱਖ ਸਕੱਤਰ ਸ਼ਤੀਸ਼ ਚੰਦਰਾ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਹ ਜਲਦ ਮਸ਼ੀਨਰੀ ਦੀ ਖਰੀਦ ਲਈ  ਟੈਂਡਰ ਪ੍ਰਕਿਰਿਆ ਦਾ ਮਾਮਲਾ ਮੁਕੰਮਲ ਕਰਨ ਤਾਂ ਜੋ ਜ਼ਰੂਰੀ ਮਸ਼ੀਨਰੀ ਦੀ ਉਪਲੱਬਧਾ ਸਰਕਾਰੀ ਹਸਪਤਾਲਾਂ ਵਿਚ ਕੀਤੀ ਜਾ ਸਕੇ। 


ਸਿਹਤ ਮੰਤਰੀ ਨੇ ਅੰਮ੍ਰਿਤਸਰ ਰੇਲ ਹਾਦਸੇ  ਦੌਰਾਨ ਡਾਕਟਰਾਂ ਵਲੋਂ ਦਿਨ-ਰਾਤ ਤਨਦੇਹੀ ਨਾਲ ਨਿਭਾਈ ਡਿਊਟੀ ਪ੍ਰਸ਼ੰਸਾ ਵੀ ਕੀਤੀ। ਉਹਨਾਂ ਸ਼ੰਤੁਸਟੀ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਸੰਵੇਦਨਸ਼ੀਲ ਸਮੇਂ ਦੌਰਾਨ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਸਾਰੇ ਸਟਾਫ ਵਲੋਂ ਕੀਤੀ ਗਈ ਡਿਊਟੀ ਦੀ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਮੀਟਿੰਗ ਤੋਂ ਪਹਿਲਾਂ ਅੰਮ੍ਰਿਤਸਰ ਰੇਲ ਹਾਦਸੇ ਵਿਚ ਆਪਣੀਆਂ ਜਾਨਾਂ ਗਵਾਉਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ 2 ਮਿੰਟ ਦਾ ਮੌਨ ਵੀ ਰੱਖਿਆ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:558 Doctors will be recruited soon in Punjab