ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੈਗਾ ਰੁਜ਼ਗਾਰ ਮੇਲਾ 'ਚ 30 ਹਜ਼ਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਮੌਕੇ ਮੁਹੱਈਆ : ਬਲਬੀਰ ਸਿੱਧੂ

ਪੰਜਾਬ ਸਰਕਾਰ ਨੇ ਆਪਣੇ ਮੁੱਖ ਪ੍ਰੋਗਰਾਮ ‘ਘਰ ਘਰ ਰੁਜ਼ਗਾਰ’ ਸਕੀਮ ਤਹਿਤ 9 ਸਤੰਬਰ ਤੋਂ ਸੂਬੇ ਭਰ ਵਿੱਚ ਸ਼ੁਰੂ ਹੋਏ ਪੰਜਵੇਂ ਮੈਗਾ ਰੁਜ਼ਗਾਰ ਮੇਲੇ ਦੇ ਪਹਿਲੇ ਪੜਾਅ ਵਿੱਚ 30 ਹਜ਼ਾਰ ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਮੁਹੱਈਆ ਕੀਤੇ ਹਨ।

 

ਰੁਜ਼ਗਾਰ ਮੇਲਿਆਂ ਦੇ ਇਸ ਪੰਜਵੇਂ ਪੜਾਅ ਦੌਰਾਨ ਕੁੱਲ 2.10 ਲੱਖ ਨੌਕਰੀਆਂ ਮੁਹੱਈਆ ਕੀਤੀਆਂ ਜਾਣਗੀਆਂ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇੱਥੇ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼, ਲਾਂਡਰਾਂ ਵਿਖੇ ‘ਮੈਗਾ ਜੌਬ ਤੇ ਸੈਲਫ ਇੰਪਲਾਇਮੈਂਟ ਮੇਲੇ’ ਦਾ ਉਦਘਾਟਨ ਕਰਦਿਆਂ ਕੀਤਾ।

 

ਉਦਘਾਟਨੀ ਸੈਸ਼ਨ ਮਗਰੋਂ ਸ. ਸਿੱਧੂ ਨੇ 500 ਵਿਦਿਆਰਥੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਵਿਦਿਆਰਥੀਆਂ ਨੂੰ ਸਾਲਾਨਾ 10 ਲੱਖ ਤੋਂ 30 ਲੱਖ ਰੁਪਏ ਤੱਕ ਦੇ ਪੈਕੇਜ ਉੱਤੇ ਨੌਕਰੀਆਂ ਦੀ ਪੇਸ਼ਕਸ਼ ਹੋਈ।

 

ਆਪਣੇ ਉਦਘਾਟਨੀ ਭਾਸ਼ਣ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੂਰਅੰਦੇਸ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਬੇਰੁਜ਼ਗਾਰਾਂ ਨੂੰ ਨੌਕਰੀਆਂ ਦੇਣ ਦਾ ਆਪਣਾ ਵਾਅਦਾ ਪੂਰਾ ਕਰ ਰਹੀ ਹੈ ਅਤੇ ਹੁਣ ਤੱਕ ਨੌਂ ਲੱਖ ਬੇਰੁਜ਼ਗਾਰਾਂ ਨੂੰ ਇਨ੍ਹਾਂ ਰੁਜ਼ਗਾਰ ਮੇਲਿਆਂ ਜ਼ਰੀਏ ਨੌਕਰੀਆਂ ਮੁਹੱਈਆ ਕੀਤੀਆਂ ਹਨ।

 

ਉਨ੍ਹਾਂ ਕਿਹਾ ਕਿ ਸੀ.ਜੀ.ਸੀ. ਲਾਂਡਰਾਂ, ਐਸ.ਏ.ਐਸ. ਨਗਰ ਵਿੱਚ ਦੋ ਦਿਨਾਂ ਤੱਕ ਲੱਗਣ ਵਾਲੇ ਇਸ ਰੁਜ਼ਗਾਰ ਮੇਲੇ ਦੌਰਾਨ ਛੇ ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਮੁਹੱਈਆ ਕੀਤੇ ਜਾਣਗੇ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:5th Mega Job Fair : 30000 jobs provided to the unemployed youth in the 1st phase : Balbir Singh Sidhu