ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਰ ਨਹਿਰ ’ਚ ਡਿੱਗਣ ਨਾਲ ਪਰਿਵਾਰ ਦੇ 6 ਮੈਂਬਰਾਂ ਦੀ ਮੌਤ, ਇਕ ਲਾਪਤਾ

ਕਾਰ ਨਹਿਰ ’ਚ ਡਿੱਗਣ ਨਾਲ ਪਰਿਵਾਰ ਦੇ 6 ਮੈਂਬਰਾਂ ਦੀ ਮੌਤ, ਇਕ ਲਾਪਤਾ

ਫਾਜ਼ਿਲਕਾ ਜ਼ਿਲ੍ਹੇ ਵਿਚ ਇਕ ਕਾਰ ਨਹਿਰ ਵਿਚ ਡਿੱਗਣ ਨਾਲ ਇਕੋ ਹੀ ਪਰਿਵਾਰ ਦੇ ਛੇ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਜੰਡਵਾਲਾ ਮਿਰਾ ਸਾਂਗਲਾ ਦੇ ਨੇੜੇ ਇਹ ਹਾਦਸਾ ਵਾਪਰਿਆ। ਇਕ ਕਾਰ ਵਿਚ 8 ਲੋਕ ਸਵਾਰ ਹੋ ਕੇ ਜਾ ਰਹੇ ਸਨ, ਅਚਾਨਕ ਕਾਰ ਦਾ ਸਟੀਅਰਿੰਗ ਜਾਮ ਹੋ ਗਿਆ ਅਤੇ ਬ੍ਰੇਕਾਂ ਨੇ ਵੀ ਕੰਮ ਕਰਨਾ ਬੰਦ ਕਰ ਦਿੱਤਾ ਜਿਸ ਨਾਲ ਗੱਡੀ ਡਰਾਈਵਰ ਦੇ ਕੰਟਰੋਲ ਵਿਚੋਂ ਬਾਹਰ ਹੋ ਗਈ ਅਤੇ ਗੰਗ ਨਹਿਰ ਵਿਚ ਜਾ ਡਿੱਗੀ।  ਇਸ ਹਾਦਸੇ ਵਿਚ ਮਾਰੇ ਗਏ ਲੋਕਾਂ ਵਿਚ 4 ਬੱਚੇ ਅਤੇ ਦੋ ਔਰਤਾਂ ਸ਼ਾਮਲ ਹਨ ਅਤੇ ਕਾਰ ਡਰਾਈਵਰ ਪਾਣੀ ਦੇ ਤੇਜ਼ ਬਹਾਅ ਵਿਚ ਰੁੜ ਗਿਆ, ਜਿਸ ਨੂੰ ਲੱਭਣ ਦੀ ਕੋਸ਼ਿਸ਼ ਜਾਰੀ ਹੈ। ਵਾਪਰੇ ਇਸ ਹਾਦਸੇ ਵਿਚ ਇਕ ਵਿਅਕਤੀ ਕਿਸੇ ਤਰ੍ਹਾਂ ਕਾਰ ਦਾ ਸ਼ੀਸ਼ਾ ਤੋੜਕੇ ਬਾਹਰ ਨਿਕਲਿਆ।

 

ਕਾਰ ਦੇ ਨਹਿਰ ਵਿਚ ਡਿੱਗਣ ਦਾ ਪਤਾ ਲੱਗਦਿਆਂ ਹੀ ਪਿੰਡ ਦੇ ਲੋਕ ਭੱਜਕੇ ਪਹੁੰਚੇ ਅਤੇ ਕਾਰ ਸਵਾਰਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਲੋਕਾਂ ਨੇ ਪ੍ਰਸ਼ਾਸਨ ਅਤੇ ਪੁਲਿਸ ਨੂੰ ਵੀ ਇਸ ਸਬੰਧੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਕਾਰ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ। ਕਰੀਬ ਇਕ ਘੰਟੇ ਦੀ ਸਖਤ ਮਿਹਨਤ ਬਾਅਦ ਕਾਰ ਨੂੰ ਪਾਣੀ ਦੇ ਤੇਜ਼ ਬਹਾਅ ਦੇ ਵਿਚ ਬਾਹਰ ਕੱਢਿਆ ਜਾ ਸਕੇ।

 

ਮ੍ਰਿਤਕਾਂ ਦੀ ਪਹਿਚਾਣ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਅਮਰਪੁਰਾ ਦੇ ਰਹਿਣ ਵਾਲਿਆ ਵਜੋਂ ਹੋਈ ਹੈ। ਮ੍ਰਿਤਕਾਂ ਵਿਚ ਸੋਨੂੰ 8 ਸਾਲ, ਸਾਜਣ 6 ਸਾਲ, ਲਖਵਿੰਦਰ 16 ਸਾਲ, ਸਵਰਨ ਕੌਰ, ਕੁਲਵਿੰਦਰ ਕੌਰ ਸ਼ਾਮਲ ਹਨ।

 

ਮਿਲੀ ਜਾਣਕਾਰੀ ਅਨੁਸਾਰ ਪਰਿਵਾਰ ਕਿਸੇ ਡੇਰੇ ਉਤੇ ਮੱਥਾ ਟੇਕਣ ਗਿਆ ਸੀ, ਜਦੋਂ ਮੱਥਾ ਟੇਕ ਕੇ ਪਰਿਵਾਰ ਵਾਪਸ ਆ ਰਿਹਾ ਸੀ ਤਾਂ ਰਸਤੇ ਵਿਚ ਇਹ ਹਾਦਸਾ ਵਾਪਰ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:6 died as the car fell into a canal in Fazilka