ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਕਪੂਰਥਲਾ ਦੇ ਹੜ੍ਹ–ਪ੍ਰਭਾਵਿਤ ਖੇਤਰ ’ਚ ਰਾਹਤ–ਸਮੱਗਰੀ ਵੰਡਣ ਨੂੰ ਲੈ ਕੇ ਚੱਲੀ ਗੋਲ਼ੀ, 6 ਫੱਟੜ

​​​​​​​ਕਪੂਰਥਲਾ ਦੇ ਹੜ੍ਹ–ਪ੍ਰਭਾਵਿਤ ਖੇਤਰ ’ਚ ਰਾਹਤ–ਸਮੱਗਰੀ ਵੰਡਣ ਨੂੰ ਲੈ ਕੇ ਚੱਲੀ ਗੋਲ਼ੀ, 6 ਫੱਟੜ

ਹੜ੍ਹ–ਪ੍ਰਭਾਵਿਤ ਪਿੰਡ ਸ਼ੇਖਮਾਂਗਾ ’ਚ ਰਾਹਤ ਸਮੱਗਰੀ ਦੀ ਟ੍ਰਾਲੀ ’ਚ ਪਈਆਂ ਵਸਤਾਂ ਵੰਡਣ ਨੂੰ ਲੈ ਕੇ ਦੋ ਧਿਰਾਂ ਵਿੱਚ ਝਗੜਾ ਹੋ ਗਿਆ। ਇੱਕ ਗੁੱਟ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ; ਜਿਸ ਕਾਰਨ ਛੇ ਵਿਅਕਤੀ ਜ਼ਖ਼ਮੀ ਹੋ ਗਏ। ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

ਟਕਰਾਅ ਦੀ ਸੂਚਨਾ ਮਿਲਦਿਆਂ ਹੀ ਐੱਸਪੀ ਤੇਜਬੀਰ ਸਿੰਘ ਹੁੰਦਲ, ਡੀਐੱਸਪੀ ਸਰਵਨ ਸਿੰਘ ਬੱਲ, ਐੱਸਐੱਚਓ ਸਰਬਜੀਤ ਸਿੰਘ ਭਾਰੀ ਪੁਲਿਸ ਸਮੇਤ ਘਟਨਾ ਸਥਾਨ ਉੱਤੇ ਪੁੱਜੇ ਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।

ਡੀਐੈੱਸਪੀ ਨੇ ਦੱਸਿਆ ਕਿ ਪਿੰਡ ਸ਼ੇਖ਼ਮਾਂਗਾ ’ਚ ਐਤਵਾਰ ਦੇਰ ਸ਼ਾਮੀਂ ਹੜ੍ਹ–ਪ੍ਰਭਾਵਿਤ ਲੋਕਾਂ ਲਈ ਰਾਸ਼ਨ ਸਮੱਗਰੀ ਦੀ ਟ੍ਰਾਲੀ ਪੁੱਜੀ ਸੀ। ਜਦੋਂ ਪਿੰਡ ਦੇ ਸਾਬਕਾ ਸਰਪੰਚ ਗੁਰਮੇਜ ਸਿੰਘ ਵੱਲੋਂ ਰਾਸ਼ਨ ਵੰਡਣਾ ਸ਼ੁਰੂ ਕੀਤਾ ਗਿਆ, ਤਾਂ ਉਸ ਵੇਲੇ ਪਿੰਡ ਦੇ ਦੂਜੇ ਗੁੱਟ ਨਾਲ ਵਿਵਾਦ ਖੜ੍ਹਾ ਹੋ ਗਿਆ, ਜੋ ਕਿ ਇੱਕ ਖ਼ਾਸ ਭਾਈਚਾਰੇ ਨਾਲ ਸਬੰਧਤ ਹੈ।

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

ਇਸ ਬਾਰੇ ਕਿਸੇ ਸਾਬਕਾ ਸਰਪੰਚ ਗੁਰਮੇਜ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਦੱਸ ਦਿੱਤਾ। ਜਿਵੇਂ ਹੀ ਗੁਰਮੇਜ ਸਿੰਘ ਦੇ ਪਰਿਵਾਰਕ ਮੈਂਬਰ ਉੱਥੇ ਪੁੱਜੇ, ਤਾਂ ਉਨ੍ਹਾਂ ਆਉਂਦਿਆਂ ਹੀ ਗੋਲੀਬਾਰੀ ਸ਼ੁਰੂ ਕਰ ਦਿੱਤੀ। ਦੂਜੀ ਘਿਰ ਦੇ ਛੇ ਵਿਅਕਤੀ ਕੁਲਵੰਤ ਸਿੰਘ, ਗੁਰਮੀਤ ਸਿੰਘ, ਰਤਨ ਸਿੰਘ, ਹਰਜੀਤ ਸਿੰਘ, ਜੋਗਿੰਦਰ ਸਿੰਘ ਤੇ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਏ।

ਡੀਐੱਸਪੀ ਨੇ ਦੱਸਿਆ ਕਿ ਦੋਵੇਂ ਧਿਰਾਂ ਵਿਚਾਲੇ ਪਹਿਲਾਂ ਵੀ ਕਿਸੇ ਗੱਲ ਨੂੰ ਲੈ ਕੇ ਕੋਈ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਉਸੇ ਕਾਰਨ ਥੋੜ੍ਹੀ ਜਿਹੀ ਗੱਲ ਵਧ ਗਈ। ਉਸੇ ਨੂੰ ਝਗੜੇ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਕੁਝ ਚਸ਼ਮਦੀਦ ਗਵਾਹਾਂ ਮੁਤਾਬਕ ਇਹ ਵਿਵਾਦ ਜਾਤੀਸੂਚਕ ਸ਼ਬਦ ਬੋਲੇ ਜਾਣ ਕਾਰਨ ਵਧਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:6 injured in firing during items distributions in Kapurthala s flood affected areas