ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਾਬਾ ਚਰਨ ਸਿੰਘ ਦੇ ਪਰਿਵਾਰ ਸਣੇ ਗ਼ਾਇਬ ਹੋਣ ਦੇ ਕੇਸ ’ਚ 6 ਪੁਲਸੀਏ ਦੋਸ਼ੀ ਕਰਾਰ

ਸੰਤ ਬਾਬਾ ਚਰਨ ਸਿੰਘ ਬੀੜ ਸਾਹਿਬ ਵਾਲੇ (ਖੱਬੇ) ਅਤੇ ਕਾਂਸਟੇਬਲ ਬਲਵਿੰਦਰ ਸਿੰਘ ਦੀਆਂ ਫ਼ਾਈਲ ਤਸਵੀਰਾਂ।

ਬਾਬਾ ਚਰਨ ਸਿੰਘ (ਬੀੜ ਸਾਹਿਬ ਵਾਲੇ) ਤੇ ਉਨ੍ਹਾਂ ਦੇ ਛੇ ਪਰਿਵਾਰਕ ਮੈਂਬਰਾਂ ਦੇ ਭੇਤ–ਭਰੇ ਹਾਲਾਤ ’ਚ ਗ਼ਾਇਬ ਹੋਣ ਦੇ ਲਗਭਗ 27 ਸਾਲਾਂ ਪਿੱਛੋਂ ਮੋਹਾਲੀ ਦੀ CBI ਅਦਾਲਤ ਨੇ ਇਸ ਮਾਮਲੇ ’ਚ ਛੇ ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ। ਤਦ ਭੇਤ–ਭਰੀ ਹਾਲਤ ’ਚ ਗ਼ਾਇਬ ਹੋਣ ਵਾਲਿਆਂ ’ਚ ਪੰਜਾਬ ਪੁਲਿਸ ਦਾ ਕਾਂਸਟੇਬਲ ਬਲਵਿੰਦਰ ਸਿੰਘ ਵੀ ਸ਼ਾਮਲ ਸੀ।

 

 

CBI ਕੋਰਟ ਮੋਹਾਲੀ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ ਪੁਲਿਸ ਮੁਲਾਜ਼ਮਾਂ ਦੇ ਨਾਂਅ ਤੇ ਅਹੁਦੇ ਇਸ ਪ੍ਰਕਾਰ ਹਨ: ਇੰਸਪੈਕਟਰ ਸੂਬਾ ਸਿੰਘ, ਏਐੱਸਆਈ ਸੂਬਾ ਸਿੰਘ, ਹੌਲਦਾਰ ਲੱਖਾ ਸਿੰਘ, ਸਬ–ਇੰਸਪੈਕਟਰ ਬਿਕਰਮਜੀਤ ਸਿੰਘ, ਸਬ–ਇੰਸਪੈਕਟਰ ਸੁਖਦੇਵ ਸਿੰਘ ਤੇ ਸਬ–ਇੰਸਪੈਕਟਰ ਸੁਖਦੇਵ ਰਾਜ ਜੋਸ਼ੀ।

 

 

CBI ਅਦਾਲਤ ਨੇ ਡੀਐੱਸਪੀ ਗੁਰਮੀਤ ਸਿੰਘ ਰੰਧਾਵਾ, ਇੰਸਪੈਕਟਰ ਕਸ਼ਮੀਰ ਸਿੰਘ ਤੇ ਸਬ–ਇੰਸਪੈਕਟਰ ਨਿਰਮਲ ਸਿੰਘ ਨੂੰ ਬਰੀ ਕਰ ਦਿੱਤਾ ਹੈ। ਐੱਸਐੱਸਪੀ ਅਜੀਤ ਸਿੰਘ ਸੰਧੂ ਸਮੇਤ ਸੱਤ ਜਣੇ ਇਸ ਮਾਮਲੇ ਦੀ ਸੁਣਵਾਈ ਦੌਰਾਨ ਚੱਲ ਵੱਸੇ ਹਨ। ਇਹ ਮਾਮਲਾ 1997 ’ਚ ਸੀਬੀਆਈ ਹਵਾਲੇ ਕਰ ਦਿੱਤਾ ਸੀ; ਜਦੋਂ ਬਾਬਾ ਚਰਨ ਸਿੰਘ ਦੀ ਪਤਨੀ ਸੁਰਜੀਤ ਕੌਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਿੱਤੀ ਸੀ।

 

 

ਅਰਜ਼ੀ ’ਚ ਲਿਖਿਆ ਸੀ ਉਨ੍ਹਾਂ ਦੇ ਪਤੀ ਬਾਬਾ ਚਰਨ ਸਿੰਘ,ਭਤੀਜੇ ਬਲਵਿੰਦਰ ਸਿੰਘ (ਜੋ ਪੰਜਾਬ ਪੁਲਿਸ ’ਚ ਕਾਂਸਟੇਬਲ ਸੀ), ਉਸ ਦੇ ਪਿਤਾ ਗੁਰਮੇਜ ਸਿੰਘ, ਬਾਬਾ ਚਰਨ ਸਿੰਘ ਦੇ ਭਰਾਵਾਂ ਮੇਜਾ ਸਿੰਘ, ਕੇਸਰ ਸਿੰਘ, ਗੁਰਦੇਵ ਸਿੰਘ ਤੇ ਉਸ ਦੇ ਸਾਲੇ ਗੁਰਮੇਜ ਸਿੰਘ ਸਮੇਤ ਕੁੱਲ ਛੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਪੁਲਿਸ ਨੇ ਅਪ੍ਰੈਲ 1993 ਦੌਰਾਨ ਤਰਨ ਤਾਰਨ ਅਤੇ ਵੱਖੋ–ਵੱਖਰੇ ਸਥਾਨਾਂ ਤੋਂ ਅਗ਼ਵਾ ਕਰ ਲਿਆ ਸੀ।

 

ਬਾਅਦ ’ਚ ਪੁਲਿਸ ਨੇ ਰਿਕਾਰਡ ਵਿੱਚ ਇਹ ਦਰਸਾ ਦਿੱਤਾ ਸੀ ਕਿ ਉਹ ਸਾਰੇ ਵਿਅਕਤੀ ਪੁਲਿਸ ਹਿਰਾਸਤ ’ਚੋਂ ਫ਼ਰਾਰ ਹੋਣ ਲੱਗੇ ਸਨ ਤੇ ਉਸ ਚੱਕਰ ਵਿੱਚ ਪੁਲਿਸ ਦੀਆਂ ਗੋਲੀਆਂ ਨਾਲ ਸਾਰੇ ਮਾਰੇ ਗਏ।

 

 

ਬੀਬੀ ਸੁਰਜੀਤ ਕੌਰ ਦੀ ਉਸ ਚਿੱਠੀ ਮੁਤਾਬਕ ਇਨ੍ਹਾਂ ਸਭਨਾਂ ’ਤੇ ਐਂਵੇਂ ਝੂਠੇ ਕੇਸ ਪਾ ਦਿੱਤੇ ਗਏ ਸਨ।

 

 

CBI ਦੀ ਜਾਂਚ ਦਾ ਇਹੋ ਨਤੀਜਾ ਨਿੱਕਲਿਆ ਸੀ ਕਿ ਪੁਲਿਸ ਨੇ ਇਸ ਪਰਿਵਾਰ ਨੂੰ ਪਹਿਲਾਂ ਅਗ਼ਵਾ ਕੀਤਾ ਤੇ ਫਿਰ ਉਨ੍ਹਾਂ ਨੂੰ ਗ਼ੈਰ–ਕਾਨੂੰਨੀ ਹਿਰਾਸਤ ’ਚ ਰੱਖਿਆ। ਉਨ੍ਹਾਂ ਵਿਰੁੱਧ ਝੂਠੇ ਕੇਸ ਦਰਜ ਕੀਤੇ ਤੇ ਫਿਰ ਉਨ੍ਹਾਂ ਨੂੰ ਹਿਰਾਸਤ ’ਚੋਂ ਫ਼ਰਾਰ ਹੁੰਦੇ ਸਮੇਂ ਮਾਰੇ ਗਏ ਕਰਾਰ ਦੇ ਦਿੱਤਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:6 Policemen convicted in the case of disappearance of Baba Charan Singh and family