ਅਗਲੀ ਕਹਾਣੀ

ਮਾੜਾ ਖਾਣਾ ਮਿਲਣ ਦਾ ਵਿਰੋਧ ਕਰਦੇ 6 ਵਿਦਿਆਰਥੀ ਮੁਅੱਤਲ

ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਦੇ ਵਿਦਿਆਰਥੀ ਧਰਨਾ ਦਿੰਦੇ ਹੋਏ।

ਮੈਸ ਵਿਚ ਮਾੜਾ ਖਾਣਾ ਮਿਲਣ ਉਤੇ ਵਿਰੋਧ ਕਰਨ ਉਤੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਦੇ 6 ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ। ਵਿਦਿਆਰਥੀਆਂ ਦੇ ਮੁਅੱਤਲ ਕੀਤੇ ਜਾਣ ਬਾਅਦ ਇਹ ਮਮਾਲਾ ਹੋਰ ਭੱਖਦਾ ਨਜ਼ਰ ਆ ਰਿਹਾ ਹੈ। 

 

ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਖਿਲਾਫ ਬੀਤੀ ਰਾਤ ਤੋਂ ਧਰਨਾ ਜਾਰੀ ਹੈ।  ਵਿਦਿਆਰਥੀਆਂ ਦੇ ਸੰਘਰਸ਼ ਦੇ ਚਲਦਿਆਂ ਯੂਨੀਵਰਸਿਟੀ ਦੇ ਸਾਰੇ ਗੇਟ ਬੰਦ ਕਰ ਦਿੱਤੇ ਗਏ ਹਨ, ਕਿਸੇ ਨੂੰ ਵੀ ਯੂਨੀਵਰਸਿਟੀ ਵਿਚ ਆਉਣ ਜਾਣ ਦੀ ਆਗਿਆ ਨਹੀਂ ਦਿੱਤੀ ਜਾ ਰਹੀ।

 

ਵਿਦਿਆਰਥੀਆਂ ਨੇ ਕਿਹਾ ਕਿ ਮੈਸ ਵਿਚ ਮਿਲ ਰਹੇ ਮਾੜੇ ਖਾਣੇ ਨੂੰ ਲੈ ਕੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਕਈ ਵਾਰ ਜਾਣਕਾਰੀ ਦਿੱਤੀ ਗਈ ਹੈ, ਪ੍ਰੰਤੂ ਮਸਲਾ ਹੱਲ ਕਰਨ ਦੀ ਬਜਾਏ ਉਲਟਾ ਵਿਦਿਆਰਥੀਆਂ ਨੂੰ ਹੀ ਦੋਸ਼ੀ ਠਹਿਰਾਇਆ ਜਾਂਦਾ ਰਿਹਾ ਹੈ।  ਮਾੜਾ ਖਾਣਾ ਮਿਲਣ ਦਾ ਜਦੋਂ ਵਿਦਿਆਰਥੀਆਂ ਨੇ ਵਿਰੋਧ ਕੀਤਾ ਤਾਂ 6 ਵਿਦਿਆਰਥੀਆਂ ਨੂੰ ਮੁਅੱਤਲ ਕਰਕੇ ਬਾਹਰ ਕੱਢ ਦਿੱਤਾ।  ਇਸ ਤੋਂ ਬਾਅਦ ਸਮੂਹ ਵਿਦਿਆਰਥੀਆਂ ਨੇ ਬੀਤੇ ਰਾਤ ਤੋਂ ਹੋਸਟਲਾਂ ਤੋਂ ਬਾਹਰ ਆ ਕੇ ਪ੍ਰਬੰਧਕੀ ਕੰਪਲੈਕਸ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:6 students suspended