ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਜਿ਼ਲ੍ਹਾ ਪ੍ਰੀਸ਼ਦਾਂ ਤੇ ਪੰਚਾਇਤ ਸੰਮਤੀ ਚੋਣਾਂ ਲਈ 6,028 ਉਮੀਦਵਾਰ ਮੈਦਾਨ `ਚ

ਪੰਜਾਬ ਜਿ਼ਲ੍ਹਾ ਪ੍ਰੀਸ਼ਦਾਂ ਤੇ ਪੰਚਾਇਤ ਸੰਮਤੀ ਚੋਣਾਂ ਲਈ 6,028 ਉਮੀਦਵਾਰ ਮੈਦਾਨ `ਚ

ਪੰਜਾਬ `ਚ ਆਉਂਦੀ 19 ਸਤੰਬਰ ਨੂੰ ਹੋਣ ਵਾਲੀਆਂ ਜਿ਼ਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਅੱਜ ਨਾਮਜ਼ਦਗੀ ਕਾਗਜ਼ ਵਾਪਸ ਲੈਣ ਦਾ ਆਖ਼ਰੀ ਦਿਨ ਸੀ। ਅੱਜ ਕੁੱਲ 3,734 ਨਾਮਜ਼ਦਗੀ ਕਾਗਜ਼ ਵਾਪਸ ਲਏ ਗਏ ਤੇ 402 ਉਮੀਦਵਾਰ ਬਿਨਾ ਮੁਕਾਬਲਾ ਚੁਣੇ ਗਏ।


ਪੰਜਾਬ ਸੂਬੇ ਦੀਆਂ 22 ਜਿ਼ਲ੍ਹਾ ਪ੍ਰੀਸ਼ਦਾਂ ਲਈ 855 ਅਤੇ 150 ਪੰਚਾਇਤ ਸੰਮਤੀਆਂ ਲਈ 6,028 ਉਮੀਦਵਾਰਾਂ ਨੂੰ ਅੱਜ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ।


ਹੁਣ ਜਿ਼ਲ੍ਹਾ ਪ੍ਰੀਸ਼ਦਾਂ ਲਈ 446 ਅਤੇ ਪੰਚਾਇਤ ਸੰਮਤੀਆਂ ਲਈ 3,288 ਉਮੀਦਵਾਰ ਚੋਣ ਮੈਦਾਨ `ਚ ਰਹਿ ਗਏ ਹਨ।


ਪੰਜਾਬ ਰਾਜ ਚੋਣ ਕਮਿਸ਼ਨ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਨਾਮਜ਼ਦਗੀ ਕਾਗਜ਼ ਵਾਪਸ ਲੈਣ ਤੋਂ ਬਾਅਦ ਜਿ਼ਲ੍ਹਾ ਪ੍ਰੀਸ਼ਦ ਦੇ 33 ਅਤੇ ਪੰਚਾਇਤ ਸੰਮਤੀਆਂ ਦੇ 369 ਉਮੀਦਵਾਰ ਬਿਨਾ ਮੁਕਾਬਲਾ ਚੁਣੇ ਗਏ ਹਨ। ਵੋਟਾਂ 19 ਸਤੰਬਰ, 2018 ਦਿਨ ਬੁੱਧਵਾਰ ਨੂੰ ਪੈਣੀਆਂ ਹਨ।


ਚੋਣਾਂ ਨਾਲ ਸਬੰਧਤ ਸਮੁੱਚੀ ਸਮੱਗਰੀ ਵੰਡੀ ਜਾ ਚੁੱਕੀ ਹੈ ਤੇ ਨਾਲ ਹੀ ਬੈਲਟ ਪੇਪਰਾਂ ਦੀ ਛਪਾਈ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:6028 candidates in fray for Punjab ZP and PS elections