ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਗੁਰੂ ਨਾਨਕ ਦੇਵ ਜੀ ਦੀ ਚਰਨ–ਛੋਹ ਪ੍ਰਾਪਤ 63 ਪਿੰਡਾਂ ਨੂੰ ਮਿਲੇ 1–1 ਕਰੋੜ

​​​​​​​ਗੁਰੂ ਨਾਨਕ ਦੇਵ ਜੀ ਦੀ ਚਰਨ–ਛੋਹ ਪ੍ਰਾਪਤ 63 ਪਿੰਡਾਂ ਨੂੰ ਮਿਲੇ 1–1 ਕਰੋੜ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਉਨ੍ਹਾਂ ਸਾਰੇ 63 ਪਿੰਡਾਂ ਦੇ ਵਿਕਾਸ ਲਈ ਇੱਕ–ਇੱਕ ਕਰੋੜ ਰੁਪਏ ਜਾਰੀ ਕੀਤੇ ਹਨ; ਜਿਨ੍ਹਾਂ ਨੂੰ ਗੁਰੂ ਸਾਹਿਬ ਦੀ ਚਰਨ–ਛੋਹ ਹਾਸਲ ਹੈ। ਇਸ ਲਈ ਹਰੇਕ ਪਿੰਡ ਨੂੰ 50 ਲੱਖ ਰੁਪਏ ਪੰਜਾਬ ਸਰਕਾਰ ਦੇ ਦਿਹਾਤੀ ਵਿਕਾਸ ਫ਼ੰਡ ’ਚੋਂ ਦਿੱਤੇ ਗਏ ਹਨ ਅਤੇ ਇੰਨੀ ਹੀ ਰਕਮ ਮਹਾਤਮਾ ਗਾਂਧੀ ਨੈਸ਼ਨਲ ਰੂਰਲ ਇੰਪਲਾਇਮੈਂਟ ਗਰੰਟੀ ਐਕਟ (ਮਗਨਰੇਗਾ) ’ਚੋਂ ਦਿੱਤੇ ਗਏ ਹਨ।

 

 

ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੁੜੇ ਰਹੇ ਤਿੰਨ ਸ਼ਹਿਰਾਂ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ ਤੇ ਬਟਾਲਾ ਦਾ ਰੂਪ ਵੀ ਬਦਲਿਆ ਜਾਵੇਗਾ। ਪੰਜਾਬ ਸਰਕਾਰ ਦੇ ਸੈਰ–ਸਪਾਟਾ ਵਿਭਾਗ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੁਸ਼ਟੀ ਕੀਤੀ ਹੈ ਕਿ ਪਹਿਲੇ ਸਿੰਖ ਗੁਰੂ ਇਨ੍ਹਾਂ ਤਿੰਨ ਸ਼ਹਿਰਾਂ ਅਤੇ 63 ਪਿੰਡਾਂ ਵਿੱਚ ਗਏ ਸਨ। ਮਹਾਨ ਕੋਸ਼ ਵੀ ਇਸ ਦੀ ਪੁਸ਼ਟੀ ਕਰਦਾ ਹੈ।

 

 

ਦਿਹਾਤੀ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਜਸਕਿਰਨ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਭਨਾਂ ਥਾਵਾਂ ਉੱਤੇ ਪਾਰਕ ਵਿਕਸਤ ਕੀਤੇ ਜਾ ਰਹ ਹਨ, ਜਿਮ ਸਥਾਪਤ ਕੀਤੇ ਜਾ ਰਹੇ ਹਨ, ਸਟ੍ਰੀਟ–ਲਾਈਟਾਂ ਲੱਗ ਰਹੀਆਂ ਹਨ, ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਕਸਤ ਕੀਤੇ ਜਾ ਰਹੇ ਹਨ, ਸੜਕਾਂ ਉੱਤੇ ਟਾਈਲਾਂ ਲੱਗ ਰਹੀਆਂ ਹਨ। ਅਜਿਹੇ ਹੋਰ ਬਹੁਤ ਸਾਰੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ।

 

 

ਪਟਿਆਲਾ ਤੋਂ 40 ਕਿਲੋਮੀਟਰ ਦੂਰ ਪਿੰਡ ਚਿੱਟਾਂਵਾਲਾ ਦੇ ਡਾ. ਹਰੀਸ਼ ਬਾਤਿਸ਼ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਉਨ੍ਹਾਂ ਦੇ ਪਿੰਡ ਵਿੱਚ 17 ਦਿਨ ਰਹੇ ਸਨ। ‘ਅਸੀਂ 550 ਸਾਲਾ ਪ੍ਰਕਾਸ਼ ਪੁਰਬ ਜਸ਼ਨਾਂ ਦਾ ਹਿੱਸਾ ਬਣ ਕੇ ਡਾਢੇ ਖ਼ੁਸ਼ ਤੇ ਉਤਸਾਹਿਤ ਹਾਂ।’

 

 

ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਡਾਇਰੈਕਟਰ ਕਰਨੇਸ਼ ਸ਼ਰਮਾ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਨੂੰ ਇੱਕ ‘ਸਮਾਰਟ ਸਿਟੀ’ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਹੁਣ ਡੇਰਾ ਬਾਬਾ ਨਾਨਕ ਤੇ ਬਟਾਲਾ ਨੂੰ ਵੀ ਸਮਾਰਟ–ਸਿਟੀਜ਼ ਵਜੋਂ ਵਿਕਸਤ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:63 Charan-Chhoh villages get Rs one crore each