ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਸ਼੍ਰੀ ਹਜ਼ੂਰ ਸਾਹਿਬ ਤੋਂ ਫਾਜ਼ਿਲਕਾ ਵਾਪਸ ਪਰਤੇ 66 ਸ਼ਰਧਾਲੂ, ਕੀਤਾ ਕੁਆਰੰਟੀਨ

ਫਾਜ਼ਿਲਕਾ ’ਚ ਕੀਤਾ ਕੁਆਰੰਟੀਨ, ਸਿਹਤ ਵਿਭਾਗ ਵਲੋਂ ਸਕਰੀਨਿੰਗ ਤੋਂ ਬਾਅਦ ਸਾਰੇ ਸ਼ਰਧਾਲੂਆਂ ਦੀ ਸੈਂਪਲਿੰਗ ਸ਼ੁਰੂ


ਲੌਕਡਾਊਨ ਕਰਕੇ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਨਾਂਦੇੜ (ਮਹਾਰਾਸ਼ਟਰ) ਵਿੱਚ ਫਸੇ ਜ਼ਿਲ੍ਹਾ ਫਾਜ਼ਿਲਕਾ ਦੇ 66 ਸ਼ਰਧਾਲੂ ਬੀਤੇ ਦਿਨੀਂ ਦੇਰ ਰਾਤ ਪਹੁੰਚੇ। ਪੰਜਾਬ ਸਰਕਾਰ ਦੇ ਉਪਰਾਲਿਆ ਸਦਕਾ ਸਾਰੇ ਸ਼ਰਧਾਲੂਆਂ ਨੂੰ ਬੱਸਾਂ ਰਾਹੀਂ ਮੁਫ਼ਤ ਲਿਆਦਾ ਗਿਆ ਹੈ।

 

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਬਾਹਰੋਂ ਆਏ 23 ਸ਼ਰਧਾਲੂਆਂ ਨੂੰ ਅਬੋਹਰ ਦੇ ਮੇਜਰ ਸੁਰਿੰਦਰ ਮੈਮੋਰੀਅਲ ਹਸਪਤਾਲ, 35 ਰਾਮਸਰਾ ਦੇ ਕਮਿਊਨਟੀ ਹੈਲਥ ਸੈਂਟਰ ਅਤੇ 8 ਫਾਜ਼ਿਲਕਾ ਦੇ ਨਸ਼ਾ ਛੁਡਾਊ ਕੇਂਦਰ ’ਚ ਕੁਆਰੰਟੀਨ ਕੀਤਾ ਗਿਆ ਹੈ। 

 

ਉਨ੍ਹਾਂ ਕਿਹਾ ਕਿ ਸਿਹਤ ਜਾਂਚ ਤੋਂ ਬਾਅਦ ਸਾਰੇ ਸ਼ਰਧਾਲੂਆਂ ਦੇ ਸੈਂਪਲ ਲਏ ਜਾ ਰਹੇ ਹਨ, ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 27 ਅਪ੍ਰੈਲ ਨੂੰ 9 ਸ਼ਰਧਾਲੂ ਹਜ਼ੂਰ ਸਾਹਿਬ ਤੋਂ ਆਏ ਸੀ, ਜਿਨ੍ਹਾਂ ਦੇ ਸੈਂਪਲ ਲੈ ਲਏ ਹਨ ਅਤੇ ਰਿਪੋਰਟ ਆਉਣ ਬਾਕੀ ਹੈ।

 

ਉਨ੍ਹਾਂ ਦੱਸਿਆ ਕਿ ਕੋਵਿਡ ਕੇਅਰ ਸੈਂਟਰਾਂ ਵਿੱਚ ਸ਼ਰਧਾਲੂਆਂ ਦੀ ਸੁਵਿਧਾ ਲਈ ਸਾਰੀਆਂ ਜ਼ਰੂਰੀ ਸਾਵਧਾਨੀਆਂ ਦੇ ਨਾਲ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸੈਂਟਰ ਵਿੱਚ ਸਮਾਜਿਕ ਦੂਰੀ ਦੇ ਨਾਲ-ਨਾਲ ਹਰ ਜ਼ਰੂਰੀ ਸਾਵਧਾਨੀ ਅਪਣਾਈ ਜਾ ਰਹੀ ਹੈ, ਜਿਸ ਲਈ ਸਿਹਤ ਵਿਭਾਗ ਵਲੋਂ ਵਿਸ਼ੇਸ਼ ਟੀਮ ਵੀ ਤਿਆਰ ਕੀਤੀ ਹੈ। 

 

ਉਨ੍ਹਾਂ ਕਿਹਾ ਕਿ ਨੈਗੇਟਿਵ ਸੈਂਪਲ ਆਉਣ ’ਤੇ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਇਕਾਂਤਵਾਸ ਵਿੱਚ ਰੱਖਿਆ ਜਾਵੇਗਾ ਅਤੇ ਜੇਕਰ ਕਿਸੇ ਸ਼ਰਧਾਲੂ ਦਾ ਸੈਂਪਲ ਪਾਜ਼ੀਟਿਵ ਆਉਂਦਾ ਹੈ, ਤਾਂ ਉਨ੍ਹਾਂ ਨੂੰ ਸਬੰਧਤ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਇਲਾਜ ਲਈ ਰੱਖਿਆ ਜਾਵੇਗਾ।


.......
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:66 pilgrims returned from Hazur Sahib to Fazilka quarantined in hospital